ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜਪੁਰ ਦੀ ਖੋਅ-ਖੋਅ ਟੀਮ ਨੇ ਇੰਟਰ-ਕਾਲਜ ਟੂਰਨਾਮੈਂਟ ਵਿੱਚ ਜਿੱਤਿਆ ਚਾਂਦੀ ਦਾ ਤਮਗਾ, ਕਾਲਜ ਦਾ ਨਾਮ ਕੀਤਾ ਰੌਸ਼ਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜਪੁਰ ਦੀ ਖੋਅ-ਖੋਅ ਟੀਮ ਨੇ ਇੰਟਰ-ਕਾਲਜ ਟੂਰਨਾਮੈਂਟ ਵਿੱਚ ਜਿੱਤਿਆ ਚਾਂਦੀ ਦਾ ਤਮਗਾ, ਕਾਲਜ ਦਾ ਨਾਮ ਕੀਤਾ ਰੌਸ਼ਨ
ਫ਼ਿਰੋਜ਼ਪੁਰ , 16-03-2026: ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਸ਼ਹਿਰ ਸਿੱਖਿਆ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਿਤ ‘ਏ’ ਪਲੱਸ ਗ੍ਰੇਡ ਪ੍ਰਾਪਤ ਕਾਲਜ ਹੈ। ਇਹ ਸੰਸਥਾ, ਕਾਲਜ ਦੇ ਚੇਅਰਮੈਨ ਸ੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੇ ਆਸ਼ੀਰਵਾਦ ਤੇ ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਜੀ ਦੀ ਰਹਿਨੁਮਾਈ ਸਦਕਾ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਦੇ ਉੱਦਮੀ ਯਤਨਾਂ ਨਾਲ ਸਿੱਖਿਆ ਅਤੇ ਸਮਾਜਿਕ ਗਤੀਵਿਧੀਆਂ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਇਸ ਲੜੀ ਤਹਿਤ ਕਾਲਜ ਦੀ ਖੋਅ-ਖੋਅ ਟੀਮ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਆਯੋਜਿਤ ਮਿਤੀ 08-03-2026 ਤੋਂ 10-03-2026 ਤਕ ਇੰਟਰ-ਕਾਲਜ ਖੋਅ-ਖੋਅ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਿਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀ ਇਸ ਕਾਮਯਾਬੀ ਨੇ ਵਿਦਿਆਰਥਣਾਂ ਵਿਚ ਖੇਡਾਂ ਪ੍ਰਤੀ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ ਹੈ।
ਇਸ ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸੰਬੰਧਿਤ ਲਗਭਗ 200 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ਕਰਕੇ ਮੁਕਾਬਲਾ ਬੜਾ ਹੀ ਰੋਮਾਂਚਿਕ ਰਿਹਾ। ਇਸ ਮੁਕਾਬਲੇ ਦੌਰਾਨ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਟੀਮ ਨੇ ਆਪਣੇ ਸ਼ਾਨਦਾਰ ਟੀਮਵਰਕ, ਫੁਰਤੀ, ਤਕਨੀਕੀ ਕਾਬਲੀਅਤ ਅਤੇ ਦ੍ਰਿੜ ਨਿਸ਼ਚੇ ਨਾਲ ਇੱਕ ਤੋਂ ਬਾਅਦ ਇੱਕ ਮੁਕਾਬਲੇ ਜਿੱਤਦੇ ਹੋਏ ਫਾਈਨਲ ਤਕ ਦਾ ਸਫ਼ਰ ਤੈਅ ਕੀਤਾ।ਫਾਈਨਲ ਮੁਕਾਬਲੇ ਦੌਰਾਨ ਵੀ ਕਾਲਜ ਦੀ ਟੀਮ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਅਤੇ ਆਖਰੀ ਪਲਾਂ ਤੱਕ ਮੁਕਾਬਲੇ ਨੂੰ ਬਰਾਬਰੀ ’ਤੇ ਬਣਾਈ ਰੱਖਿਆ। ਹਾਲਾਂਕਿ ਅੰਤ ਵਿਚ ਟੀਮ ਸਿਰਫ਼ ਇੱਕ ਅੰਕ ਦੇ ਛੋਟੇ ਜਿਹੇ ਫਰਕ ਨਾਲ ਪਹਿਲਾ ਸਥਾਨ ਹਾਸਿਲ ਕਰਨ ਤੋਂ ਰਹਿ ਗਈ ਅਤੇ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਮਗਾ ਜਿੱਤਣ ਵਿਚ ਕਾਮਯਾਬ ਰਹੀ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇੰਟਰਵਰਸਿਟੀ ਆਲ ਇੰਡੀਆ ਕੋਚਿੰਗ ਕੈਂਪ ਲਈ ਇਨ੍ਹਾਂ ਕਾਲਜ ਵਿਦਿਆਰਥਾਂ ਅਰਸ਼ਦੀਪ ਕੌਰ, ਜਸ਼ਨਪ੍ਰੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ ਅਤੇ ਸੰਦੀਪ ਕੌਰ ਦੀ ਸਲੈਕਸ਼ਨ (ਚੋਣ) ਕੀਤੀ ਗਈ ।
ਇਨਾਮ ਵੰਡ ਸਮਾਰੋਹ ਦੌਰਾਨ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਸ. ਪਲਵਿੰਦਰ ਸਿੰਘ, ਸ਼੍ਰੀ ਵੇਦ ਪ੍ਰਕਾਸ਼ ਸ਼ਰਮਾ, ਸਹਾਇਕ ਪ੍ਰੋਫ਼ੈਸਰ ਅਤੇ ਡਾ. ਕੁਲਬੀਰ ਸਿੰਘ, ਸਹਾਇਕ ਪ੍ਰੋਫ਼ੈਸਰ ਨੂੰ ਵਧਾਈ ਦਿੰਦਿਆ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲੱਬਧੀਆਂ ਨਾਲ ਵਿਦਿਆਰਥਣਾਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਹਾਸਿਲ ਕਰਨ ਲਈ ਪ੍ਰੇਰਿਤ ਹੁੰਦੀਆਂ ਹਨ। ਉਨ੍ਹਾਂ ਨੇ ਟੀਮ ਦੀ ਮਿਹਨਤ, ਲਗਨ ਅਤੇ ਜਜ਼ਬੇ ਦੀ ਖੂਬ ਸਰਾਹਨਾ ਕੀਤੀ।
ਇਸ ਮੌਕੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਵੀ ਟੀਮ ਦੇ ਸਰਵੋਤਮ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਖਿਡਾਰਨਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਪਲੱਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਉਪਲਬਧੀ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।





