Ferozepur News

ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗ੍ਰਿਫਤਾਰ ਕਰਨ ਵਾਲੇ ਐਸ.ਐਚ.ਓ. ਖਿਲਾਫ਼ ਕਾਰਵਾਈ ਦੀ ਮੰਗ

ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵੱਲੋਂ ਦਫ਼ਤਰੀ ਕੰਮ ਠੱਪ

ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗ੍ਰਿਫਤਾਰ ਕਰਨ ਵਾਲੇ ਐਸ.ਐਚ.ਓ. ਖਿਲਾਫ਼ ਕਾਰਵਾਈ ਦੀ ਮੰਗ

ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗ੍ਰਿਫਤਾਰ ਕਰਨ ਵਾਲੇ ਐਸ.ਐਚ.ਓ. ਖਿਲਾਫ਼ ਕਾਰਵਾਈ ਦੀ ਮੰਗ
ਫਿਰੋਜ਼ਪੁਰ ,18-3-2026:  ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਬੀਤੇ ਦਿਨੀ ਪੁਲਿਸ ਵੱਲੋਂ ਗੈਰ ਮਨੁੱਖੀ ਢੰਗ ਨਾਲ ਗ੍ਰਿਫ਼ਤਾਰ ਕਰਕੇ ਜ਼ਲੀਲ ਕਰਨ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਰੋਸ ਵਿੱਚ ਅੱਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਫਿਰੋਜ਼ਪੁਰ, ਐਸਡੀਐਮ/ਤਹਿਸੀਲ ਜ਼ਿਲ੍ਹਾ ਫਿਰੋਜ਼ਪੁਰ ਦਾ ਸਮੂਹ ਸਟਾਫ਼ ਕਲਮ ਛੋੜ ਹੜਤਾਲ ਤੇ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੰਦੀਪ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਤੇਜ ਸਿੰਘ ਨੇ ਦੱਸਿਆ ਕਿ ਡੀ.ਸੀ. ਦਫ਼ਤਰ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਉਹ ਮਿਤੀ 18-03-26 ਤੋਂ 20-03-26 ਤੱਕ ਕਲਮ ਛੋੜ ਹੜਤਾਲ ਤੇ ਹਨ।

ਓਹਨਾ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਤ੍ਰਾਹ ਦੀ ਧੱਕਾ ਸ਼ਾਹੀ ਉਹਨਾ ਦੇ ਕਿਸੇ ਮੁਲਾਜ਼ਮ ਸਾਥੀ ਨਾਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਸਰਕਾਰ ਵੱਲੋਂ ਡਰਾਉਣ ਧਮਕਾਉਣ ਦੇ ਮਨਸ਼ੇ ਨਾਲ ਗੈਰ ਮਨੁੱਖੀ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਪ੍ਰੰਤੂ ਉਹ ਆਗੂਆਂ ਵੱਲੋਂ ਚੁੱਕੀ ਜਾਂਦੀ ਹੱਕ ਦੀ ਆਵਾਜ਼ ਨੂੰ ਕਿਸੇ ਵੀ ਤਰੀਕੇ ਨਾਲ ਦਬਾ ਨਹੀਂ ਸਕਦੇ।

ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਓਹ ਜੇਕਰ ਲੋੜ ਪਈ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਨੂੰ ਕਸ਼ਯਪ, ਓਮ ਪ੍ਰਕਾਸ਼ ਰਾਣਾ, ਕੁਲਦੀਪ ਸਿੰਘ, ਮਲਕੀਤ ਸਿੰਘ, ਸੰਦੀਪ ਨਰੂਲਾ, ਤਰਸੇਮ ਕੁਮਾਰ, ਅਰਸ਼ਦੀਪ ਕੁਮਾਰ ਅਤੇ ਸਮੂਹ ਸਟਾਫ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button