ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ‘ਚ ਹੋਈ ਐਸ.ਪੀ.ਸੀ.ਏ. ਕਮੇਟੀ ਦੀ ਸਾਲਾਨਾ (2025-26) ਜਨਰਲ ਬਾਡੀ ਮੀਟਿੰਗ
ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ‘ਚ ਹੋਈ ਐਸ.ਪੀ.ਸੀ.ਏ. ਕਮੇਟੀ ਦੀ ਸਾਲਾਨਾ (2025-26) ਜਨਰਲ ਬਾਡੀ ਮੀਟਿੰਗ
– ਜ਼ਿਲ੍ਹਾ ਵਾਸੀ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਕਰਨ ਰਾਬਤਾ – ਸਹਾਇਕ ਕਮਿਸ਼ਨਰ

ਫ਼ਿਰੋਜ਼ਪੁਰ, 19 ਫ਼ਰਵਰੀ, 2026: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਹਾਇਕ ਕਮਿਸ਼ਨਰ (ਜ) ਮੈਡਮ ਲਿੰਧਿਆ ਆਈ.ਏ.ਐਸ. (ਅੰਡਰ ਟ੍ਰੇਨਿੰਗ) ਦੀ ਪ੍ਰਧਾਨਗੀ ਹੇਠ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਸਮੀਖਿਆ ਮੀਟਿੰਗ ਹੋਈ।
ਇਸ ਮੌਕੇ ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਜਨਰਲ ਸੈਕਟਰੀ ਐਸਪੀਸੀਏ ਫ਼ਿਰੋਜ਼ਪੁਰ ਡਾ. ਲਖਵਿੰਦਰ ਸਿੰਘ ਨੂੰ ਪਸ਼ੂਆਂ ਦੀ ਭਲਾਈ, ਸੁਰੱਖਿਆ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਸ਼ੂਆਂ ਦੀ ਸਾਂਭ-ਸੰਭਾਲ ਪਹਿਲ ਦੇ ਆਧਾਰ ’ਤੇ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਪਸ਼ੂਆਂ ਦੀ ਭਲਾਈ ਤੇ ਰੱਖ-ਰਖਾਵ ‘ਤੇ ਉਨ੍ਹਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਆਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਾਲਾਵਾਂ ਬਾਰੇ ਵੀ ਜਾਣਿਆ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਨੇ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ (ਐਸਪੀਸੀਏ) ਨੂੰ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ, ਨਗਰ ਕੌਂਸਲ ਫ਼ਿਰੋਜ਼ਪੁਰ ਕੋਲ ਮੌਜੂਦ ਐਸਪੀਸੀਏ ਲਈ ਪਸ਼ੂਆਂ ਦੀ ਲਿਫ਼ਟਿੰਗ ਲਈ ਲੋਡਰ ਦੀ ਵਰਤੋਂ ਬਾਰੇ, ਐਸਪੀਸੀਏ ਦੇ ਨਵੇ ਮੈਂਬਰਜ਼ ਬਣਾਉਣ ਬਾਰੇ, ਨਗਰ ਨਿਗਮ ਵੱਲੋਂ ਗਊਵੰਸ਼ ਫੜਨ ਮੌਕੇ ਐਸਪੀਸੀਏ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਐਸਪੀਸੀਏ ਦੇ ਮੈਬਰਾਂ ਲਈ ਗਾਈਡਲਾਈਨਜ ਬਾਰੇ ਜਾਗਰੂਕ ਕਰਨ, ਪਾਲਤੂ ਕੁੱਤਿਆਂ ਅਤੇ ਆਵਾਰਾ ਕੁੱਤਿਆਂ ਨੂੰ ਐਂਟੀਰੇਬੀਜ਼ ਵੈਕਸੀਨ ਦਾ ਟੀਕਾਕਰਨ ਅਤੇ ਨਸਬੰਦੀ ਵਧਾਉਣ ਦੀ ਨੀਤੀ ਅਤੇ ਕਾਊਸੈਸ ਬਾਰੇ ਵਿਚਾਰ-ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਇਸ ਦੌਰਾਨ ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਐਸਪੀਸੀਏ ਕਮੇਟੀ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਐਸਪੀਸੀਏ ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਸ਼ੋਸ਼ਲ ਮੀਡੀਆ ਦੇ ਪਬਲਿਸ਼ ਕਰਨ ਲਈ ਕਿਹਾ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਨ। ਮੀਟਿੰਗ ਵਿੱਚ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।





