ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਫਿਰੋਜ਼ਪੁਰ 21 ਮਾਰਚ, 2026: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ, ਫਿਰੋਜ਼ਪਰ ਵਿਖੇ ਪਹੁੰਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਸਮਾਧਾਂ ਤੇ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਉਥੇ ਬਣੀ ਸ. ਭਗਤ ਸਿੰਘ ਦੀ ਮਾਤਾ ਵਿਦਿਯਾਵਤੀ ਦੀ ਸਮਾਧ ਅਤੇ ਬਟੁਕੇਸ਼ਵਰ ਦੀ ਸਮਾਧ ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ ਸਿਸੋਦੀਆ ਨੇ ਦੱਸਿਆ ਕਿ ਉਹ ਅੱਜ ਫਿਰੋਜ਼ਪੁਰ ਏਰੀਏ ਵਿੱਚੋਂ ਨਿਕਲ ਰਹੇ ਸਨ ਤਾਂ ਉਨ੍ਹਾਂ ਦਾ ਮੰਨ ਹੋਇਆ ਕਿ ਉਹ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਤਮਸਤਕ ਜ਼ਰੂਰ ਹੋਣ, ਜਿਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਕਾਮਯਾਬੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਹਿੰਦ-ਪਾਕ ਬਾਰਡਰ ਤੇ ਰੀਟਰੀਟ ਸੈਰਾਮਨੀ ਦਾ ਵੀ ਆਨੰਦ ਮਾਨਿਆ ਅਤੇ ਉਥੇ ਆਰਮੀ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜਵਾਨ ਜੋ ਕਿ ਦਿਨ-ਰਾਤ ਸਰਹੱਦਾ ਤੇ ਆਪਣੀਆਂ ਡਿਊਟੀ ਨਿਭਾ ਰਹੇ ਹਨ ਇਨ੍ਹਾਂ ਕਰ ਕੇ ਹੀ ਅਸੀਂ ਆਪਣੇ ਘਰਾਂ ਵਿੱਚ ਬੇਚਿੰਤ ਹੋ ਕੇ ਸੋ ਰਹੇ ਹਾਂ, ਸਾਨੂੰ ਸਾਰਿਆਂ ਨੂੰ ਇਨ੍ਹਾਂ ਤੇ ਮਾਨ ਹੈ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਸ. ਭੁਪਿੰਦਰ ਸਿੰਘ, ਚੇਅਰਮੈਨ ਪੰਜਾਬ ਬੀ.ਸੀ ਕਮਿਸ਼ਨ ਡਾ. ਮਲਕੀਤ ਥਿੰਦ, ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਖਿੰਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਜਿੰਦਰ ਘਾਂਗਾ ਤੋਂ ਇਲਾਵਾ ਹੋਰ ਸ਼ਖਸੀਅਤਾ ਤੇ ਪਤਵੰਦੇ ਹਾਜ਼ਰ ਸਨ।





