Ferozepur News

ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਆਗਾਜ਼

ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਆਗਾਜ਼
ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਆਗਾਜ਼
ਸ਼ਹੀਦਾਂ ਦੀ ਸਮਾਧ ਤੋਂ ਜਸਵਿੰਦਰ ਸਿੰਘ ਸਿੱਧੂ ਦਾ ਐਲਾਨ
ਫ਼ਿਰੋਜ਼ਪੁਰ, 23-3-2026: ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਤੋਂ ਸ਼ਹੀਦਾਂ ਦੀ ਸਮਾਧ ਹੁਸੈਨੀਵਾਲਾ ਤੱਕ ਮੋਟਰਸਾਈਕਲ ਮਾਰਚ ਕਰਕੇ ਅਤੇ ਸ਼ਹੀਦਾਂ ਨੂੰ ਨਤਮਸਤਕ ਹੋ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ ਕੀਤੇ ਚੋਣ ਵਾਅਦੇ ਪੁਰਾਣੀ ਪੈਨਸ਼ਨ, ਜਿਸਨੂੰ ਦੇਣ ਦਾ ਐਲਾਨ ਸਰਕਾਰ ਵੱਲੋਂ 2022 ਵਿੱਚ ਕੀਤਾ ਗਿਆ ਸੀ, ਪ੍ਰੰਤੂ ਅੱਜ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਤਾਂ ਸਰਕਾਰ 25-30 ਸਾਲ ਦੀ ਨੌਕਰੀ ਤੋਂ ਬਾਅਦ ਵੀ ਪੈਨਸ਼ਨ ਨਹੀਂ ਦੇ ਰਹੀ ਜਦੋਂਕਿ ਇੱਕ ਵਿਧਾਇਕ ਸਿਰਫ਼ 5 ਸਾਲ ਕੰਮ ਕਰਕੇ ਹੀ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਇਹ ਬੇਰੁਖੀ ਸਹੀ ਨਹੀਂ ਹੈ। ਓਹਨਾਂ ਕਿਹਾ ਕਿ ਅੱਜ ਤੋਂ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਮਾਰੂ ਰੱਵਈਏ ਦੇ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰੇਗੀ। ਗੁਰਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਵੱਲੋਂ ਕਿਹਾ ਗਿਆ ਕਿ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲਿਆਂ ਖ਼ਿਲਾਫ਼ ਯੂਨੀਅਨ ਬਾਕੀ ਜਥੇਬੰਦੀਆਂ ਨੂੰ ਨਾਲ਼ ਲੈ ਕੇ ਲੜਾਈ ਲੜੇਗੀ। ਅੱਜ ਦੇ ਇਸ ਮਾਰਚ ਵਿੱਚ ਪੂਰੇ ਪੰਜਾਬ ਭਰ ਦੇ ਯੂਨੀਅਨ ਆਗੂ ਸਾਹਿਬਾਨ ਅਤੇ ਅਧਿਆਪਕਾਂ ਵੱਲੋਂ ਸ਼ਿਰਕਤ ਕੀਤੀ ਗਈ ਜਿਨ੍ਹਾਂ ਵਿੱਚ ਔਰਤ ਅਧਿਆਪਕਾਵਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਮੋਗਾ, ਗੁਰਪ੍ਰੀਤ ਸਿੰਘ ਬਰਾੜ, ਜਸਵਿੰਦਰ ਸਿੰਘ ਬਰਗਾੜੀ, ਅਨੂਪ ਸ਼ਰਮਾ, ਧਰਿੰਦਰ ਬੱਧਣ, ਕੇਵਲ ਸਿੰਘ ਜਲੰਧਰ, ਕੁਲਦੀਪ ਸੱਭਰਵਾਲ ਫਾਜ਼ਿਲਕਾ, ਅਮਨਦੀਪ ਬਰਾੜ, ਮੇਜਰ ਸਿੰਘ ਪਟਿਆਲਾ, ਜਸਪਾਲ ਸਿੰਘ ਕਪੂਰਥਲਾ, ਓਂਕਾਰ ਸਿੰਘ ਗੁਰਦਾਸਪੁਰ, ਸੰਪੂਰਨ ਵਿਰਕ, ਪੂਜਾ ਵੋਹਰਾ, ਗੁਰਵਿੰਦਰ ਕੌਰ ਸਿੱਧੂ, ਅਮਰਜੀਤ ਕੌਰ, ਝਿਰਮਲ ਸਿੰਘ, ਨਿਰਮਲ ਸਿੰਘ, ਮਨਮੀਤ ਸਿੰਘ ਰਾਏ ਮੋਗਾ, ਸੁਨੀਲ ਕੰਬੋਜ, ਤਲਵਿੰਦਰ ਸਿੰਘ, ਸੁਰਿੰਦਰ ਸਿੰਘ ਗਿੱਲ, ਸੰਤਰਾ ਸਿੰਘ, ਦਰਸ਼ਨ ਸਿੰਘ ਭੁੱਲਰ, ਜਗਸੀਰ ਕੰਬੋਜ, ਗੁਰਬਚਨ ਸਿੰਘ, ਹਰਬਿੰਦਰ ਸਿੰਘ, ਰਾਜੇਸ਼ ਢੀਂਗਰਾ, ਰਾਜਦੀਪ ਸੋਢੀ, ਜਗਮੀਤ ਚੁੱਘਾ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਜਗਪਾਲ ਸਿੰਘ, ਰਾਕੇਸ਼ ਕੁਮਾਰ ਆਦਿ ਸ਼ਾਮਲ ਸਨ।

Related Articles

Leave a Reply

Your email address will not be published. Required fields are marked *

Back to top button