ਐਸ ਬੀ ਐਸ ਸਟੇਟ ਯੂਨੀਵਰਸਿਟੀ ਵਿੱਚ ਅਪਲਾਈਡ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਐਸ ਬੀ ਐਸ ਸਟੇਟ ਯੂਨੀਵਰਸਿਟੀ ਵਿੱਚ ਅਪਲਾਈਡ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਫਿਰੋਜ਼ਪੁਰ, 29-3-2026: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਅਪਲਾਈਡ ਸਾਇੰਸ ਵਿਭਾਗ ਵੱਲੋਂ “ਸਿਮੂਲੇਸ਼ਨ ਆਫ ਰੀਅਲ ਵਰਡ ਫਿਨੋਮਿਨਾ ਯੂਜ਼ਿੰਗ ਮੈਥੇਮੈਟੀਕਲ ਮਾਡਲਸ ਐਂਡ ਸੈਲੂਲਰ ਆਟੋਮਟਾ “-ਵਿਸ਼ੇ ‘ਤੇ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਬੀ.ਟੈਕ ਅਤੇ ਬੀ.ਐੱਸਸੀ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ।
ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਮਾਣਯੋਗ ਵਾਈਸ-ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਜੀ ਨੇ ਆਪਣੇ ਸੰਦੇਸ਼ ਵਿੱਚ ਇਸ ਤਰ੍ਹਾਂ ਦੇ ਅਕਾਦਮਿਕ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਨਵੀਂ ਸੋਚ ਅਤੇ ਖੋਜ ਵੱਲ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ, ਵਰਕਸ਼ਾਪ ਦੇ ਮੁੱਖ ਰਿਸੋਰਸ ਪਰਸਨ ਵਜੋਂ ਡਾ. ਅਰਵਿੰਦ ਕੁਮਾਰ ਗੁਪਤਾ, ਪ੍ਰੋਫੈਸਰ, ਗਣਿਤ ਵਿਭਾਗ, ਆਈ ਆਈ ਟੀ ਰੋਪੜ ਨੇ ਭਾਗ ਲਿਆ। ਉਨ੍ਹਾਂ ਨੇ ਮੈਥੇਮੈਟੀਕਲ ਮਾਡਲਜ਼ ਅਤੇ ਸੈਲੂਲਰ ਆਟੋਮੇਟਾ ਦੇ ਵੱਖ-ਵੱਖ ਪ੍ਰਯੋਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਿਵੇਂ ਕਿ ਬਾਇਓਲੋਜਿਕਲ ਪੈਟਰਨਜ਼ ਟ੍ਰੈਫਿਕ ਫਲੋ , ਆਦਿ, ਜਿਸ ਨਾਲ ਵਿਦਿਆਰਥੀਆਂ ਨੂੰ ਅਸਲੀ ਜੀਵਨ ਨਾਲ ਸੰਬੰਧਿਤ ਪ੍ਰਣਾਲੀਆਂ ਨੂੰ ਸਮਝਣ ਵਿੱਚ ਮਦਦ ਮਿਲੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗਣਿਤਕ ਮਾਡਲਿੰਗ ਅਤੇ ਸੈੱਲੂਲਰ ਆਟੋਮਾਟਾ ਦੇ ਮੂਲ ਸਿਧਾਂਤਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਅਸਲੀ ਜ਼ਿੰਦਗੀ ਦੀਆਂ ਜਟਿਲ ਸਮੱਸਿਆਵਾਂ ਦੇ ਹੱਲ ਵੱਲ ਪ੍ਰੇਰਿਤ ਕਰਨਾ ਸੀ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਜੀ ਨੇ ਵੀ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਵਰਕਸ਼ਾਪ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਗਣਿਤ ਵਿਭਾਗ ਤੋਂ ਵਿਸ਼ੇਸ਼ ਮਹਿਮਾਨ ਡਾ. ਕੁਲਭੂਸ਼ਣ ਅਗਨਿਹੋਤਰੀ ਜੀ ਵੀ ਸਾਮਿਲ ਹੋਏ ।
ਇਸ ਤੋਂ ਇਲਾਵਾ, ਐਪਲਾਇਡ ਸਾਇੰਸਜ਼ ਐਂਡ ਹਿਊਮੈਨਿਟੀਜ਼ ਵਿਭਾਗ ਦੀ ਮੁਖੀ ਡਾ. ਕਿਰਨਜੀਤ ਕੌਰ ਜੀ ਦੀ ਰਹਿਨੁਮਾਈ ਹੇਠ ਇਹ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ।
ਵਰਕਸ਼ਾਪ ਦੇ ਕਨਵੀਨਰ ਡਾ. ਰਾਕੇਸ਼ ਕੁਮਾਰ ਅਤੇ ਕੋ-ਕਨਵੀਨਰ ਡਾ. ਕੇ. ਸੁਨੀਲ ਬਹਿਲ ਨੇ ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਵਿਦਿਆਰਥੀ ਕੋਆਰਡੀਨੇਟਰ ਵਜੋਂ ਰਾਜਨੀਸ਼ ਕੁਮਾਰ ਸ਼ਰਮਾ ਨੇ ਵੀ ਵਰਕਸ਼ਾਪ ਦੇ ਸੁਚਾਰੂ ਆਯੋਜਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਗਣਿਤਕਮਾਡਲਿੰਗ ਅਤੇ ਆਟੋਮੇਟਾ ਸੈਲੂਲਰ ਆਟੋਮਾਟਾ ਦੇ ਵੱਖ -ਵੱਖ ਸੈਸ਼ਨ ਵੀ ਕਰਵਾਏ ਗਏ, ਜਿਸ ਨਾਲ ਵਿਦਿਆਰਥੀਆਂ ਨੂੰ ਵਿਸ਼ੇ ਦੀ ਗਹਿਰਾਈ ਨਾਲ ਸਮਝ ਪ੍ਰਾਪਤ ਹੋਈ। ਮੰਚ ਸੰਚਾਲਨ ਦੀ ਭੂਮਿਕਾ ਡਾ. ਪ੍ਰਤਿਭਾ ਨਾਰੰਗ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ।
ਅੰਤ ਵਿੱਚ ਪ੍ਰਸ਼ਨ-ਉੱਤਰ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਦੇ ਦੌਰਾਨ ਡਾਕਟਰ ਗੁਪਤਾ ਜੀ ਵੱਲੋਂ ਵਿਦਿਆਰਥੀਆਂ ਦੇ ਪੁੱਛੇ ਗਏ ਸਵਾਲਾਂ ਦਾ ਬੜਾ ਤਸੱਲੀ ਬਖਸ਼ ਤੇ ਸੁਚੱਜੇ ਤਰੀਕੇ ਨਾਲ ਜਵਾਬ ਦਿੱਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ ।ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੀ ਵਿਦਿਆ ਨੂੰ ਹੋਰ ਅੱਗੇ ਵਧਾਉਣ ਅਤੇ ਕਰੀਅਰ ਨੂੰ ਇੱਕ ਵਿਗਿਆਨੀ ਦੇ ਤੌਰ ‘ਤੇ ਵਧਾਉਣ ਲਈ ਪ੍ਰੇਰਿਤ ਕੀਤਾ ।ਅੰਤ ਵਿੱਚ ਕਨਵੀਨਰ ਡਾਕਟਰ ਰਾਕੇਸ਼ ਕੁਮਾਰ ਜੀ ਵੱਲੋਂ ਡਾਕਟਰ ਅਰਵਿੰਦ ਗੁਪਤਾ ਜੀ ਦਾ ਯੂਨੀਵਰਸਿਟੀ ਵਿੱਚ ਆ ਕੇ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਮੈਥਮੈਟੀਕਲ ਮਾਡਲਿੰਗ ਵਰਗੇ ਮਹੱਤਵਪੂਰਨ ਖੇਤਰ ‘ਤੇ ਜਾਣੂ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ ।ਉਹਨਾਂ ਵੱਲੋਂ ਸਾਰੇ ਫੈਕਲਟੀ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਇਸ ਵਰਕਸ਼ਾਪ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀ ਭਰਭੂਰ ਦੱਸਿਆ ਗਿਆ ।
ਅੰਤ ਵਿੱਚ ਆਯੋਜਕ ਟੀਮ ਵੱਲੋਂ ਰਿਸੋਰਸ ਪਰਸਨ ਡਾਕਟਰ ਅਰਵਿੰਦ ਕੁਮਾਰ ਗੁਪਤਾ ਦਾ ਧੰਨਵਾਦ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਜੀ ਦਾ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।




