Ferozepur News

ਵਿਧਾਇਕ ਰਣਬੀਰ ਭੁੱਲਰ ਵੱਲੋਂ ਹਾਦਸਾ ਪੀੜਤ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ

ਵਿਧਾਇਕ ਰਣਬੀਰ ਭੁੱਲਰ ਵੱਲੋਂ ਹਾਦਸਾ ਪੀੜਤ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ

ਵਿਧਾਇਕ ਰਣਬੀਰ ਭੁੱਲਰ ਵੱਲੋਂ ਹਾਦਸਾ ਪੀੜਤ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ

ਫ਼ਿਰੋਜ਼ਪੁਰ, 30 ਮਾਰਚ, 2026: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਥਰੈਸ਼ਰ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨਾਂ ਅਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇ ਤੌਰ ’ਤੇ ਚੈੱਕ ਵੰਡੇ ਗਏ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅੱਜ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ, ਜਿਸ ਵਿੱਚ ਗੁਰਦੀਪ ਸਿੰਘ ਪੁੱਤਰ ਕੇਸਰ ਸਿੰਘ, ਵਾਸੀ ਪਿੰਡ ਰਾਮੇ ਵਾਲਾ ਨੂੰ 48 ਹਜ਼ਾਰ ਰੁਪਏ, ਲਖਵਿੰਦਰ ਸਿੰਘ ਪੁੱਤਰ ਮੇਹਲ ਸਿੰਘ ਵਾਸੀ ਪਿੰਡ ਮਸਤੇ ਕੇ ਨੂੰ 36 ਹਜ਼ਾਰ ਰੁਪਏ ਅਤੇ ਰੂਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਬੰਡਾਲਾ ਨੂੰ 3 ਲੱਖ ਰੁਪਏ (ਪਰਿਵਾਰਕ ਮੈਂਬਰ ਦੀ ਕਰੰਟ ਲੱਗਣ ਕਾਰਨ ਮੌਤ ਹੋਣ ’ਤੇ) ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।

ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਹਾਦਸੇ ਵਿੱਚ ਪੀੜਤ ਪਰਿਵਾਰਾਂ ਨੂੰ ਮਦਦ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਸਿੰਘ ਕਟੋਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button