Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸਐਸਪੀ ਦਫਤਰ 7 ਅਪ੍ਰੈਲ ਨੂੰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਉਂਤਬੰਦੀ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸਐਸਪੀ ਦਫਤਰ 7 ਅਪ੍ਰੈਲ ਨੂੰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਉਂਤਬੰਦੀ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸਐਸਪੀ ਦਫਤਰ 7 ਅਪ੍ਰੈਲ ਨੂੰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਉਂਤਬੰਦੀ

ਫਿਰੋਜਪੁਰ, 2-4-2026: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ ਸਾਰੇ ਹੀ ਜੋਨਾਂ ਦੀ ਜਨਰਲ ਬਾਡੀ ਦੀ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਜੀ ਆਰਿਫ਼ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੋਈ।

ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਵੀ ਪਹੁੰਚੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਸਾਰੇ ਜੋਨਾਂ ਦੇ ਪਿੰਡਾਂ ਦੇ ਕੰਮ ਕਾਫ਼ੀ ਸਮੇਂ ਤੋਂ ਜੋ ਪੁਲਿਸ ਪ੍ਰਸ਼ਾਸਨ ਨਾਲ ਸੰਬੰਧਿਤ ਹਨ ਪੈਡਿੰਗ ਪਏ ਹਨ ਤੇ ਪ੍ਰਸ਼ਾਸਨ ਵਲੋਂ ਜਾਣਬੁੱਝ ਕੇ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸਦੇ ਰੋਸ ਵਜੋਂ ਜਥੇਬੰਦੀ ਵਲੋ ਐਸਐਸਪੀ ਦਫਤਰ ਫਿਰੋਜ਼ਪੁਰ ਵਿਖੇ 7 ਅਪ੍ਰੈਲ ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਪਿੰਡ ਪੱਧਰੀ ਮੀਟਿੰਗਾਂ ਕਰਕੇ ਕੀਤੀਆਂ ਜਾ ਰਹੀਆਂ ਹਨ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੈਲ ਹੀ ਸਾਬਿਤ ਹੋਈ ਹੈ ਤੇ ਲੁੱਟਾਂ, ਖੋਹਾਂ ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਹੈ।ਆਮ ਲੋਕਾਂ ਦੀ ਦਫਤਰਾਂ ਵਿਚ ਕੋਈ ਸੁਣਵਾਈ ਨਹੀਂ ਹੈ, ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ,ਆਪਣੀਆਂ ਹੱਕੀ ਮੰਗਾਂ ਲਈ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜੀ, ਰਣਜੀਤ ਸਿੰਘ ਖੱਚਰ ਵਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਗੁਰਨਾਮ ਸਿੰਘ ਅਲੀਕੇ, ਗੁਰਬਖਸ਼ ਸਿੰਘ ਪੰਜਗਰਾਈਂ,ਮੰਗਲ ਸਿੰਘ ਸਵਾਈਕੇ, ਗੁਰਮੇਲ ਸਿੰਘ ਜੀਆ ਬੱਗਾ,ਮੱਖਣ ਸਿੰਘ ਵਾੜਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਬਲਰਾਜ ਸਿੰਘ ਫੇਰੋਕੇ ਆਦਿ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button