Ferozepur News
ਵਿਧਾਇਕ ਸ.ਜੋਗਿੰਦਰ ਸਿੰਘ ਜਿੰਦੂ ਤੇ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਵੱਲੋਂ ਮੁੱਦਕੀ ਵਿਖੇ ਸੇਵਾ ਕੇਂਦਰ ਦਾ ਉਦਘਾਟਨ
ਮੁੱਦਕੀ (ਫਿਰੋਜ਼ਪੁਰ) 12 ਅਗਸਤ( ) ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ ਤੇ ਡਿਪਟੀ ਕਮਿਸ਼ਨਰ ਇਜੀ: ਡੀ.ਪੀ.ਐਸ. ਖਰਬੰਦਾ ਵੱਲੋਂ ਮੁਦਕੀ ਵਿਖੇ ਸੇਵਾ ਕੇਂਦਰ ਦਾ ਉਦਘਾਟਨ
ਫਿਰੋਜ਼ਪੁਰ ਦਿਹਾਤੀ ਹਲਕਾ ਤੋਂ ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ ਵੱਲੋਂ ਅੱਜ ਸੇਵਾ ਕੇਂਦਰ ਮੁਦਕੀ ਦਾ ਉਦਘਾਟਨ ਕੀਤੀ ਗਿਆ। ਇਸ ਮੌਕੇ ਉਹਨਾਂ ਦੇ ਨਾਲ ਸ; ਗੁਰਮੀਤ ਸਿੰਘ ਪ੍ਰਧਾਨ ਨਗਰ ਪੰਚਾਇਤ ਸ: ਸੁਰਿੰਦਰ ਬੱਬੂ ਪ੍ਰਧਾਨ ਕੈਂਟ ਬੋਰਡ ਸ਼੍ਰੀ ਰੋਹਿਤ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਅਧਿਕਾਰੀ ਆਏ ਸਨ।
ਇਸ ਮੌਕੇ ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ ਤੇ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਵਿਚ ਅੱਜ 11 ਸ਼ਹਿਰੀ ਸੇਵਾ ਕੇਂਦਰ ਖੋਲੋ ਗਏ ਹਨ ਅਤੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਦੇ ਤਲਵੰਡੀ ਭਾਈ, ਮੁੱਦਕੀ ਅਤੇ ਮਮਦੋਟ ਵਿਖੇ ਸੇਵਾ ਕੇਂਦਰਾਂ ਨੇ ਅੱਜ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਲ੍ਹੇ ਦੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਸਰਕਾਰੀ ਸਹੂਲਤਾਂ ਦਾ ਲਾਭ ਮਿਲੇਗਾ।