Ferozepur News

 ਭਗਵੰਤ ਮਾਨ ਦੀ  ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗਿਰਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ :ਸਭਰਾ ਤੇ ਫੱਤੇ ਵਾਲਾ

 ਭਗਵੰਤ ਮਾਨ ਦੀ  ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗਿਰਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ :ਸਭਰਾ ਤੇ ਫੱਤੇ ਵਾਲਾ

ਭਗਵੰਤ ਮਾਨ ਦੀ  ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗਿਰਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ :ਸਭਰਾ ਤੇ ਫੱਤੇ ਵਾਲਾ

4/4/26–ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਸਕੱਤਰ ਡਾ ਗੁਰਮੇਲ ਸਿੰਘ ਫੱਤੇ ਵਾਲਾ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੋ ਅੱਜ 4 ਅਪ੍ਰੈਲ ਭਗਵੰਤ ਮਾਨ ਸਰਕਾਰ ਦੀ ਮੋਗਾ ਵਿਖੇ ਮੋਗਾ ਦੇ ਪਿੰਡ ਦੁਨੇ ਕੇ ਦੀ ਦਾਣਾ ਮੰਡੀ ਵਿਖੇ ਰੈਲੀ ਹੋ ਰਹੀ ਹੈ ।

 ਭਗਵੰਤ ਮਾਨ ਦੀ  ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗਿਰਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ :ਸਭਰਾ ਤੇ ਫੱਤੇ ਵਾਲਾ

ਉਸ ਦੌਰਾਨ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਸ਼ਾਂਤਮਈ ਤਰੀਕੇ ਦੇ ਨਾਲ ਸਵਾਲ ਕੀਤੇ ਜਾਣਗੇ ।ਇਸ ਤੋਂ ਪਹਿਲਾਂ ਹੀ ਪਿੰਡ ਦੋਨੇ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਸ਼ਮਸ਼ਾਨ ਘਾਟ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਗੇਟ ਨੂੰ ਤਾਲਾ ਲਾ ਕੇ ਸਵੇਰ ਦਾ ਬੰਦ ਕੀਤਾ ਹੋਇਆ ਸੀ, ਉਸ ਦੇ ਬਾਵਜੂਦ ਵੀ ਪੁਲਿਸ ਨੂੰ ਚਕਮਾ ਦੇ ਕੇ ਕਿਸਾਨ ਦਾਣਾ ਮੰਡੀ ਵਿਖੇ ਸਵਾਲ ਕਰਨ ਪਹੁੰਚ ਗਏ ,ਜਦੋਂ ਸਵਾਲ ਕਰਨ ਪਹੁੰਚੇ ਤਾਂ ਜਬਰੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ , ਗੁਰਦੇਵ ਸਿੰਘ ਸਾਹ ਵਾਲਾ , ਇੰਦਰਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਸਮੇਤ ਜ਼ਿਲ੍ਹਾ ਮੋਗਾ ਤੇ ਜ਼ਿਲ੍ਹਾ ਫਿਰੋਜਪੁਰ ਦੇ ਤੇ ਭਰਾਤਰੀ ਜਥੇਬੰਦੀਆਂ ਦੇ 200 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਗਿਰਫਤਾਰ ਕਰਕੇ ਮੋਗੇ ਦੇ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ ਕਿਉਂਕਿ ਭਗਵੰਤ ਮਾਨ ਸਰਕਾਰ ਸੱਤ ਵਾਰ ਕਿਸਾਨਾ ਮਜ਼ਦੂਰਾਂ ਨਾਲ ਲਿਖਤੀ ਚਿੱਠੀ ਦੇ ਕੇ ਮੀਟਿੰਗਾਂ ਕਰਨ ਤੋਂ ਵਾਰ-ਵਾਰ ਮੁੱਕਰ ਰਹੀ ਹੈ ਤੇ ਜਦੋਂ ਸ਼ਾਂਤਮਈ ਤਰੀਕੇ ਦੇ ਨਾਲ ਕਿਸਾਨ ਸਵਾਲ ਕਰਨ ਜਾਂਦੇ ਹਨ ਤਾਂ ਉਹਨਾਂ ਉੱਤੇ ਲਾਠੀ ਚਾਰਜ ਕੀਤਾ ਜਾਂਦਾ ਹੈ ਗਿਰਫਤਾਰੀਆਂ ਕੀਤੀਆਂ ਜਾਂਦੀਆਂ ਹਨ ਤੇ ਜੇਲਾਂ ਵਿੱਚ ਡੱਕਿਆ ਜਾਂਦਾ ਹੈ।

ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਕਿ ਇਹ ਲੋਕਤੰਤਰ ਹੈ ,ਪੂਰੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਹੋਇਆ ਹੈ ਪੰਜਾਬ ਦੇ ਪਿੰਡਾਂ ਦੇ ਵਿੱਚ ਪੁਲਿਸ ਦੀਆਂ ਧਾੜਾਂ ਭੇਜੀਆਂ ਜਾ ਰਹੀਆਂ ਹਨ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਿਹੜੀ ਸਰਕਾਰ ਸਤਾ ਦੇ ਵਿੱਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਆਪਣੇ ਲੀਡਰਾਂ ਨੂੰ ਸਵਾਲ ਕਰਿਆ ਕਰੋ ਪਰ ਅੱਜ ਸਵਾਲਾਂ ਦਾ ਸਾਹਮਣਾ ਕਰਨ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦਾ ਹੱਲ ਕਰਨ ਦੀ ਬਜਾਏ ਉਹਨਾਂ ਉੱਤੇ ਤਸ਼ਦਦ ਕੀਤਾ ਜਾ ਰਿਹਾ ਹੈ। ਸੋ ਸਾਡੀ ਜੋਰਦਾਰ ਮੰਗ ਹੈ ਹਾਂ ਗਿਰਫਤਾਰ ਕੀਤੇ ਕਿਸਾਨ ਤੁਰੰਤ ਰਿਹਾ ਕੀਤੇ ਜਾਣ ਸ਼ੰਭੂ ਖਨੌਰੀ ਬਾਰਡਰਾਂ ਉੱਤੇ ਸਮਾਨ ਦੀ ਕੀਤੀ ਭੰਨਤੋੜ ਦਾ 3 ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ ,ਪਰਾਲੀ ਦੇ ਕਿਸਾਨਾਂ ਦੇ ਕੀਤੇ ਪਰਚੇ ਰੱਦ ਕੀਤੇ ਜਾਣ ਅੰਦੋਲਨਾਂ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਤੇ ਨੌਕਰੀਆਂ ਨਹੀਂ ਦਿੱਤੀਆਂ ਜਾਣ, ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਤੁਰੰਤ ਗੁਰਦੌਰੀ ਕਰਾ ਕੇ ਭਗਵੰਤ ਮਾਨ ਸਰਕਾਰ ਭਰਭਾਈ ਕਰੇ।

Related Articles

Leave a Reply

Your email address will not be published. Required fields are marked *

Back to top button