ਪੋਸ਼ਣ ਵੀ ਪੜ੍ਹਾਈ ਵੀ ਤਹਿਤ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਆਯੋਜਿਤ

ਪੋਸ਼ਣ ਵੀ ਪੜ੍ਹਾਈ ਵੀ ਤਹਿਤ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਆਯੋਜਿਤ
ਫ਼ਿਰੋਜ਼ਪੁਰ, 06 ਅਪ੍ਰੈਲ:
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸ਼ਣ ਵੀ ਪੜ੍ਹਾਈ ਵੀ ਤਹਿਤ ਜ਼ਿਲ੍ਹਾ ਪੱਧਰ ’ਤੇ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਦੀ ਕਰਵਾਈ ਗਈ । ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਮੱਖੂ ਦੀਆ ਆਂਗਣਵਾੜੀ ਵਰਕਰਾਂ ਦੀ ਇਸ ਟ੍ਰੇਨਿੰਗ ਦੇ 2 ਬੈਚ ਕਾਟਨਵੁੱਡ ਇਨਟਰਨੈਸ਼ਨਲ ਸਕੂਲ ਜ਼ੀਰਾ ਵਿਖੇ ਲਗਵਾਏ ਗਏ ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਪੰਜਾਬ ਰਾਜ ਅਧੀਨ ਆਂਗਣਵਾੜੀ ਵਰਕਰਾਂ ਨੂੰ ਬੱਚਿਆ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਤੇ ਧਿਆਨ ਕੇਂਦਰਿਤ ਲਈ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ । ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਅਰਲੀ ਸਟਿਮਿਊਲੇਸ਼ਨ (0-3 ਸਾਲ) ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਤੇ ਸਿੱਖਿਆ (3-6 ਸਾਲ) ਨੂੰ ਉਤਸ਼ਾਹਿਤ ਕਰਨਾ, ਆਂਗਣਵਾੜੀ ਵਰਕਰਾਂ ਨੂੰ ਵਿਕਾਸ ਦੇ ਵੱਖ-ਵੱਖ ਪੱਖਾਂ ਸਬੰਧੀ ਜਾਣਕਾਰੀ ਦੇਣਾ ਸੀ ।
ਇਸ ਟ੍ਰੇਨਿੰਗ ਵਿੱਚ ਆਂਗਣਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੋਧਿਕ ਵਿਕਾਸ ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸਭਿਆਚਾਰਕ ਵਿਕਾਸ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀਮਤੀ ਸੁਖਵਿੰਦਰ ਕੌਰ, ਸੁਪਰਵਾਈਜ਼ਰ, ਬਲਾਕ ਕੋਆਡੀਨੇਟਰ ਅਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ ।





