ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ‘ਫੂਡ ਸੇਫਟੀ ਵੈਨ’ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
- ਫੂਡ ਸੇਫ਼ਟੀ ਵੈਨ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ‘ਫੂਡ ਸੇਫਟੀ ਵੈਨ‘ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
– ਫੂਡ ਸੇਫ਼ਟੀ ਵੈਨ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ
ਫ਼ਿਰੋਜ਼ਪੁਰ, 7 ਅਪ੍ਰੈਲ, 2026:
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਫੂਡ ਸੇਫਟੀ ਪੰਦਰਵਾੜਾ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਫੂਡ ਸੇਫ਼ਟੀ ਪੰਦਰਵਾੜਾ ਮੁਹਿੰਮ ਤਹਿਤ ‘ਫੂਡ ਸੇਫਟੀ ਵੈਨ’ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਧੁਨਿਕ ਟੈਸਟਿੰਗ ਯੰਤਰਾਂ ਨਾਲ ਲੈਸ ਵੈਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ ਅਤੇ ਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਇੱਕ ਚਲਦੀ-ਫਿਰਦੀ ਲੈਬਾਰਟਰੀ ਵਾਂਗ ਇਹ ਵੈਨ ਮਹਿਜ਼ ਇੱਕ ਗੱਡੀ ਨਹੀਂ, ਸਗੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਲੈਸ ਇੱਕ ‘ਮੋਬਾਈਲ ਟੈਸਟਿੰਗ ਲੈਬ’ ਹੈ। ਇਸ ਦੇ ਮੁੱਖ ਕੰਮ ਦੁੱਧ, ਘਿਓ, ਪਨੀਰ, ਖਾਣ ਵਾਲੇ ਤੇਲ ਅਤੇ ਮਸਾਲਿਆਂ ਦੀ ਸ਼ੁੱਧਤਾ ਦੀ ਜਾਂਚ ਮੌਕੇ ‘ਤੇ ਹੀ ਕਰਨਾ ਹੈ ਅਤੇ ਇਲਾਕਾ ਨਿਵਾਸੀਆਂ ਨੂੰ ਲੰਬੀ ਉਡੀਕ ਦੀ ਬਜਾਏ, ਇਸ ਵੈਨ ਰਾਹੀਂ ਕੁਝ ਹੀ ਮਿੰਟਾਂ ਵਿੱਚ ਟੈਸਟ ਦੀ ਰਿਪੋਰਟ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਵੈਨ ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਹ ਘਰ ਬੈਠੇ ਹੀ ਮਿਲਾਵਟੀ ਸਾਮਾਨ ਦੀ ਪਛਾਣ ਕਿਵੇਂ ਕਰ ਸਕਦੇ ਹਨ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ੇਗੀ ਨਹੀਂ। ਇਹ ਵੈਨ ਸਾਡੇ ਸ਼ਹਿਰ ਵਾਸੀਆਂ ਲਈ ਇੱਕ ਸੁਰੱਖਿਆ ਕਵਚ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਮਿਲਾਵਟਖੋਰਾਂ ਦੀ ਖ਼ੈਰ ਨਹੀਂ, ਕਿਉਂਕਿ ਜਾਂਚ ਹੁਣ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚੇਗੀ।
ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ. ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਅਮਰਵੀਰ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਮਨਮੀਤ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਵਿਕਾਸ ਕਾਲੜਾ ਪੀ.ਏ. ਟੂ ਸਿਵਲ ਸਰਜਨ, ਹਿਮਾਂਸ਼ੂ ਠੱਕਰ ਪੀ.ਏ. ਟੂ ਐਮ.ਐਲ.ਏ. ਸਮੇਤ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸੀ।




