Ferozepur News

ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ 27% ਰਾਖਵਾਂਕਰਨ ਲਾਗੂ ਕਰਨ ਦੀ ਮੰਗ ਤੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੱਡਾ ਇਕੱਠ

ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ 27% ਰਾਖਵਾਂਕਰਨ ਲਾਗੂ ਕਰਨ ਦੀ ਮੰਗ ਤੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੱਡਾ ਇਕੱਠ

ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ 27% ਰਾਖਵਾਂਕਰਨ ਲਾਗੂ ਕਰਨ ਦੀ ਮੰਗ ਤੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੱਡਾ ਇਕੱਠ

ਫਿਰੋਜ਼ਪੁਰ, 9 ਅਪ੍ਰੈਲ, 2025: ਅੱਜ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਵੱਖ-ਵੱਖ ਭਾਈਚਾਰਿਆਂ ਅਤੇ ਲੋਕਾਂ ਵੱਲੋਂ ਪੰਜਾਬ ਵਿੱਚ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ 27% ਰਾਖਵਾਂਕਰਨ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਸਰਦਾਰ ਭਗਵਾਨ ਸਿੰਘ ਸਾਮਾ ਨੂਰਪੁਰ ਸੇਠਾ ਨੇ ਕਿਹਾ ਕਿ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ 27% ਰਾਖਵਾਂਕਰਨ ਲਾਗੂ ਹੈ, ਜਦਕਿ ਪੰਜਾਬ ਵਿੱਚ ਇਹ ਦਰ ਨੌਕਰੀਆਂ ਲਈ 12% ਅਤੇ ਦਾਖਲਿਆਂ ਲਈ 10% ਹੀ ਹੈ।

ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ ਨੇ ਕਿਹਾ ਕਿ ਪੰਜਾਬ ਦੇ ਪੰਚਾਇਤੀ ਰਾਜ ਸਿਸਟਮ ਵਿੱਚ ਗ੍ਰਾਮ ਪੰਚਾਇਤ ਤੋਂ ਲੈ ਕੇ ਜਿਲ੍ਹਾ ਪਰਿਸ਼ਦ ਤੱਕ ਪੱਛੜੀਆਂ ਸ਼੍ਰੇਣੀਆਂ ਲਈ ਰਿਜ਼ਰਵੇਸ਼ਨ ਦੀ ਕੋਈ ਵਿਵਸਥਾ ਨਹੀਂ ਹੈ, ਜਦਕਿ ਹੋਰ ਕਈ ਸੂਬਿਆਂ ਵਿੱਚ ਇਹ ਲਾਗੂ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗ੍ਰਾਮ ਪੱਧਰ ਤੋਂ ਲੈ ਕੇ ਸੰਸਦ ਤੱਕ 27% ਰਾਖਵਾਂਕਰਨ ਤੁਰੰਤ ਲਾਗੂ ਕੀਤਾ ਜਾਵੇ।

ਜਸਪਾਲ ਹਾਂਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਬੈਕਵਰਡ ਕਲਾਸਿਜ਼ ਵੱਲੋਂ ਮਈ 2024 ਵਿੱਚ ਪੰਜਾਬ ਸਰਕਾਰ ਨੂੰ ਪੱਤਰ ਜਾਰੀ ਕਰਕੇ 25% ਰਾਖਵਾਂਕਰਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਪਰ ਦੋ ਸਾਲ ਬੀਤਣ ਦੇ ਬਾਵਜੂਦ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ।

ਰਾਮਗੜੀਆ ਭਾਈਚਾਰੇ ਦੇ ਪ੍ਰਧਾਨ ਸੁਖਮਿੰਦਰ ਸਿੰਘ ਨੇ ਬੀਸੀ ਸਰਟੀਫਿਕੇਟ ਬਣਾਉਣ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਕਰੀਮੀ ਲੇਅਰ ਦੀ ਹੱਦ ਖਤਮ ਕਰਨ ਦੀ ਮੰਗ ਕੀਤੀ। ਮਿਲਕਫੈਡ ਦੇ ਚੇਅਰਮੈਨ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਵਿੱਚ ਵੀ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਇਕੱਠ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਦੋਨੋਂ ਬਾਂਹਾਂ ਖੜੀਆਂ ਕਰਕੇ ਇਹ ਸੰਕਲਪ ਲਿਆ ਕਿ ਜਦ ਤੱਕ ਪੰਜਾਬ ਵਿੱਚ 27% ਰਾਖਵਾਂਕਰਨ ਲਾਗੂ ਨਹੀਂ ਹੁੰਦਾ, ਉਹ ਸੰਘਰਸ਼ ਜਾਰੀ ਰੱਖਣਗੇ ਅਤੇ ਇਸਨੂੰ ਰਾਜ ਪੱਧਰ ਤੱਕ ਲੈ ਕੇ ਜਾਣਗੇ।

ਬਾਅਦ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਰੈਲੀ ਕੱਢ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਦੀਪਸਿਖਾ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ।

ਇਸ ਮੌਕੇ ਜਸਬੀਰ ਸਿੰਘ ਜੋਸਨ, ਦੀਪਕ ਕੰਬੋਜ, ਰਣਜੀਤ ਸਿੰਘ, ਲਵਪ੍ਰੀਤ ਹਾਂਡਾ, ਜਸਵਿੰਦਰ ਕੰਬੋਜ, ਐਡਵੋਕੇਟ ਸਰਬਜੀਤ ਕੰਬੋਜ, ਬੱਬੂ ਬੱਟੀ, ਚਾਚਾ ਸੁਖਦੇਵ ਰਾਜ ਬੱਟੀ, ਕਸ਼ਮੀਰ ਚੰਦ, ਪਵਨ ਕੰਬੋਜ, ਸੰਦੀਪ ਕੰਬੋਜ, ਰਾਮ ਕ੍ਰਿਸ਼ਨ ਕੰਬੋਜ, ਅੰਗੂਰ ਸਿੰਘ, ਸੁਖਦੇਵ ਸਿੰਘ ਜੋਸਨ, ਸੁਖਵੰਤ ਸਿੰਘ, ਭਗਵਾਨ ਸਿੰਘ, ਹਰੀਸ਼ ਕੁਮਾਰ, ਹੁਕਮ ਚੰਦ, ਸੁਰਿੰਦਰ ਕੰਬੋਜ, ਹਰਪ੍ਰੀਤ ਬੱਟੀ, ਮੇਜਰ ਸਿੰਘ ਅਤੇ ਕੁਲਦੀਪ ਸਿੰਘ ਦਿਲਾਰਾਮ ਸਮੇਤ ਹੋਰ ਵੀ ਕਈ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button