Ferozepur News

ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਪੀ.ਐੱਮ. ਸ਼੍ਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਵਿਸ਼ੇਸ਼ ਮੀਟਿੰਗ

ਹਰ ਪ੍ਰੋਜੈਕਟ ਨੂੰ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨਾਲ ਪੂਰਾ ਕੀਤਾ ਜਾਵੇ : ਵਰਸ਼ਾ ਸਿਨਹਾ

ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਪੀ.ਐੱਮ. ਸ਼੍ਰੀ ਸਕੂਲਾਂ 'ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਵਿਸ਼ੇਸ਼ ਮੀਟਿੰਗ

ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਪੀ.ਐੱਮ. ਸ਼੍ਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਵਿਸ਼ੇਸ਼ ਮੀਟਿੰਗ

– ਹਰ ਪ੍ਰੋਜੈਕਟ ਨੂੰ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨਾਲ ਪੂਰਾ ਕੀਤਾ ਜਾਵੇ : ਵਰਸ਼ਾ ਸਿਨਹਾ

– ਕਿਹਾ, ਵਿਦਿਆਰਥੀਆਂ ਵਿੱਚ ਆਲੋਚਨਾਤਮਕ ਸੋਚ, ਰਚਨਾਤਮਕਤਾ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸਮੇਂ ਦੀ ਲੋੜ

ਫ਼ਿਰੋਜ਼ਪੁਰ, 10 ਅਪ੍ਰੈਲ, 2026: ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਜ਼ਿਲ੍ਹੇ ਦੇ ਪੀ.ਐੱਮ. ਸ਼੍ਰੀ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਵੱਲੋਂ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ, ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ (ਲੜਕੀਆਂ), ਕੇਂਦਰੀ ਵਿਦਿਆਲਿਆ ਨੰਬਰ-1 ਅਤੇ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਸਿੰਘ ਵਾਲਾ ਦੇ ਨਿਰੀਖਣ ਉਪਰੰਤ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੀ.ਐੱਮ. ਸ਼੍ਰੀ ਸਕੀਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ, ਅਨੁਸ਼ਾਸ਼ਿਤ ਅਤੇ ਆਧੁਨਿਕ ਵਿਕਾਸ ਯਕੀਨੀ ਬਣਾਉਣਾ ਹੈ, ਜਿਸ ਲਈ ਸਕੂਲਾਂ ਵਿੱਚ ਉੱਚ ਮਿਆਰ ਦੀਆਂ ਸਹੂਲਤਾਂ, ਨਵੀਂ ਤਕਨਾਲੋਜੀ ਅਤੇ ਸੁਧਰੇ ਹੋਏ ਸਿੱਖਣ-ਸਿਖਾਉਣ ਦੇ ਤਰੀਕੇ ਲਾਗੂ ਕਰਨਾ ਲਾਜ਼ਮੀ ਹੈ। ਉਨ੍ਹਾਂ ਵੱਲੋਂ ਸਕੂਲਾਂ ਵਿੱਚ ਹੋ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ, ਸਮਾਰਟ ਕਲਾਸਰੂਮਾਂ, ਲੈਬੋਰਟਰੀਆਂ ਅਤੇ ਖੇਡਾਂ ਨਾਲ ਸੰਬੰਧਿਤ ਸਹੂਲਤਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਹਰ ਪ੍ਰੋਜੈਕਟ ਨੂੰ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨਾਲ ਪੂਰਾ ਕੀਤਾ ਜਾਵੇ।

ਇਸ ਮੌਕੇ ਵਰਸ਼ਾ ਸਿਨਹਾ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਨੂੰ ਕੇਵਲ ਪਾਠ-ਪੁਸਤਕਾਂ ਤੱਕ ਸੀਮਿਤ ਨਾ ਰੱਖ ਕੇ ਵਿਦਿਆਰਥੀਆਂ ਵਿੱਚ ਆਲੋਚਨਾਤਮਕ ਸੋਚ, ਰਚਨਾਤਮਕਤਾ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਨਵੀਨਤਮ ਸਿੱਖਣ ਤਕਨੀਕਾਂ ਅਪਣਾਉਣ ਅਤੇ ਬੱਚਿਆਂ ਨੂੰ ਪ੍ਰਯੋਗਾਤਮਕ ਅਤੇ ਜੀਵਨ-ਅਧਾਰਤ ਸਿੱਖਿਆ ਪ੍ਰਦਾਨ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਕੇਂਦਰ ਸਰਕਾਰ ਵੱਲੋਂ ਮਿਲ ਰਹੇ ਫੰਡਾਂ ਦਾ ਪੂਰਾ ਅਤੇ ਪਾਰਦਰਸ਼ੀ ਉਪਯੋਗ ਯਕੀਨੀ ਬਣਾਇਆ ਜਾਵੇ, ਤਾਂ ਜੋ ਵਿਦਿਆਰਥੀਆਂ ਲਈ ਇਕ ਸੁਰੱਖਿਅਤ, ਸੁਵਿਧਾਜਨਕ ਅਤੇ ਪ੍ਰੇਰਕ ਸਿੱਖਿਆ ਮਾਹੌਲ ਤਿਆਰ ਕੀਤਾ ਜਾ ਸਕੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੀਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਦਿੱਤੇ ਗਏ।

Related Articles

Leave a Reply

Your email address will not be published. Required fields are marked *

Back to top button