ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਦਾ ਆਈ.ਏ.ਐੱਸ. ਬਬੀਤਾ ਨੇ ਚਾਰਜ ਸੰਭਾਲਿਆ

ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਦਾ ਆਈ.ਏ.ਐੱਸ. ਬਬੀਤਾ ਨੇ ਚਾਰਜ ਸੰਭਾਲਿਆ
ਫ਼ਿਰੋਜ਼ਪੁਰ, 13 ਅਪ੍ਰੈਲ 2026: ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਬਬੀਤਾ ਨੇ ਅੱਜ ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ । ਇਸ ਮੌਕੇ ਉਨ੍ਹਾਂ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ਤੇ ਕੀਤਾ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣ ਕੇ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ।





