*ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 243055 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
*ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
* ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਣ ਜਾਰੀ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 19 ਅਪ੍ਰੈਲ, 2026 : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ ਵੱਖ ਏਜੰਸੀਆਂ ਵਲੋਂ ਕਣਕ ਦੀ ਖਰੀਦ ਦਾ ਕੰਮ ਨਿਰਵਿਘਣ ਜਾਰੀ ਹੈ ਅਤੇ ਹੁਣ ਤੱਕ ਏਜੰਸੀਆਂ ਵੱਲੋਂ 203721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 243055 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤੱਕ ਕੁੱਲ 203721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ|
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਹੁਣ ਤੱਕ ਮਾਰਕਫੈੱਡ ਵਲੋਂ 60467 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 63454 ਮੀਟ੍ਰਿਕ ਟਨ, ਪਨਸਪ ਵਲੋਂ 50875 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 28925 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।





