Ferozepur News

ਫਿਰੋਜ਼ਪੁਰ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ

ਫਿਰੋਜ਼ਪੁਰ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ

ਫਿਰੋਜ਼ਪੁਰ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ

ਫਿਰੋਜ਼ਪੁਰ 21 ਅਪ੍ਰੈਲ, 2026:  ਅੱਜ ਫਿਰੋਜ਼ਪੁਰ ਸ਼ਹਿਰ ਦੇ ਨਾਮਵਰ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਨੂੰ ਸਿਵਲ ਸਰਜਨ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਬੁੱਕੇ ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਅੱਜ ਫਿਰੋਜ਼ਪੁਰ ਦੇ ਕਈ ਮੰਨੇ-ਪਰਮੰਨੇ ਡਾਕਟਰ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰ ਹੋਏ ਅਤੇ ਡਾ ਮੀਨਾਕਸ਼ੀ ਨੂੰ ਸ਼ੁਭ ਕਾਮਨਾਵਾ ਦਿਤੀਆ ।
ਹਾਜ਼ਰ ਡਾਕਟਰਾਂ ਨੇ ਡਾ. ਮੀਨਾਕਸ਼ੀ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਜ਼ਮੀਨੀ ਪੱਧਰ ਤੇ ਲਾਗੂ ਕਰਨ ਬਾਰੇ ਵਿਚਾਰ ਚਰਚਾ ਕੀਤੀ ।ਉਹਨਾਂ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਸਮੂਹ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਸਿਹਤ ਵਿਭਾਗ ਦਾ ਮੁੱਖ ਮੰਤਵ ਹੈ। ਪ੍ਰਾਈਵੇਟ ਅਤੇ ਸਰਕਾਰੀ ਖੇਤਰ ਦੇ ਡਾਕਟਰਾਂ ਦਾ ਸਹਿਯੋਗ ਮਰੀਜ਼ਾਂ ਦੇ ਹਿੱਤ ਵਿੱਚ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਾ ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ,ਡਾ ਵਨੀਤਾ ਭੁੱਲਰ ,ਡਾ ਜੋਤੀ ਕਾਲੀਆ ,ਡਾ ਸ਼ਵੇਤਾ,ਡਾ ਤਰੁਣਪਾਲ ਸੋਢੀ ,ਡਾ ਰੀਚਾ ਅਰੋੜਾ ਸਮੇਤ ਕਈ ਡਾਕਟਰ ਮਜ਼ੂਦ ਸਨ ।

Related Articles

Leave a Reply

Your email address will not be published. Required fields are marked *

Back to top button