Ferozepur News

ਸਿੱਖਿਆ ਦੀ ਗੁਣਵੱਤਾ ਸੁਧਾਰ ਲਈ ਜ਼ਿਲ੍ਹੇ ਵਿੱਚ ਨਿਰੰਤਰ ਸੁਧਾਰ ਜਾਰੀ – ਡੀਈਓ ਸੁਨੀਤਾ ਰਾਣੀ

 

ਸਿੱਖਿਆ ਦੀ ਗੁਣਵੱਤਾ ਸੁਧਾਰ ਲਈ ਜ਼ਿਲ੍ਹੇ ਵਿੱਚ ਨਿਰੰਤਰ ਸੁਧਾਰ ਜਾਰੀ – ਡੀਈਓ ਸੁਨੀਤਾ ਰਾਣੀ

ਸਿੱਖਿਆ ਦੀ ਗੁਣਵੱਤਾ ਸੁਧਾਰ ਲਈ ਜ਼ਿਲ੍ਹੇ ਵਿੱਚ ਨਿਰੰਤਰ ਸੁਧਾਰ ਜਾਰੀ – ਡੀਈਓ ਸੁਨੀਤਾ ਰਾਣੀ

ਫ਼ਿਰੋਜ਼ਪੁਰ, 22 ਅਪ੍ਰੈਲ 2026 :ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਸੁਨੀਤਾ ਰਾਣੀ ਦੀ ਪ੍ਰਧਾਨਗੀ ਹੇਠ ਸਪ੍ਰਸ ਮਾਡਲ ਸਕੂਲ ਵਿਖੇ ਅਕੈਡਮਿਕ ਸਪੋਰਟ ਗਰੁੱਪ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਡੀਆਰਸੀ ਸੁਭਾਸ਼ ਚੰਦਰ ਮੌਜੂਦ ਰਹੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਯੋਜਨਾਵਾਂ ਦੀ ਸੁਚੱਜੇ ਢੰਗ ਨਾਲ ਲਾਗੂ ਨੂੰ ਯਕੀਨੀ ਬਣਾਉਣਾ ਸੀ।

ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਗੁਣਾਤਮਕ ਸਿੱਖਿਆ ਅਧੀਨ ਮਿਸ਼ਨ ਸਮੱਰਥ 4.0 ਨੂੰ ਸਕੂਲ ਪੱਧਰ ‘ਤੇ ਪੂਰੀ ਤਰ੍ਹਾਂ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਮੋਨੀਟਰਿੰਗ ਅਤੇ ਅਬਜ਼ਰਵੇਸ਼ਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਡੀ.ਈ.ਓ. ਵੱਲੋਂ ਇਸ ਗੱਲ ‘ਤੇ ਖ਼ਾਸ ਜ਼ੋਰ ਦਿੱਤਾ ਗਿਆ ਕਿ ਹਰ ਸਕੂਲ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਹੋਣਾ ਚਾਹੀਦਾ ਹੈ। ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਨੂੰ ਢੰਗ ਨਾਲ ਲਾਗੂ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਬੱਚਿਆਂ ਦੀ ਬੁਨਿਆਦੀ ਸਿੱਖਣ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਸ ਪ੍ਰੋਗਰਾਮ ਦੀ ਅਹਿਮੀਅਤ ਉਭਾਰੀ ਗਈ।

ਇਸ ਦੌਰਾਨ ਸਕੂਲਾਂ ਵਿੱਚ ਟੀਚਿਆਂ ਦੇ ਚਾਰਟ, ਸਮਾਂ-ਸਾਰਣੀ ਅਤੇ ਵਿਦਿਆਰਥੀਆਂ ਦੀ ਪੱਧਰ ਅਨੁਸਾਰ ਗਰੁਪਿੰਗ ਬਾਰੇ ਵੀ ਵਿਚਾਰ ਕੀਤਾ ਗਿਆ। ਉਹਨਾਂ ਨੇ ਸਪਲੀਮੈਂਟਰੀ ਮਟੀਰੀਅਲ ਅਤੇ ਵਰਕਬੁੱਕਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦੀ ਸਮੀਖਿਆ ਕਰਦੇ ਹੋਏ, ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਇਹ ਸਾਧਨ ਬੱਚਿਆਂ ਦੇ ਅਧਿਐਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣ। ਇਸ ਦੇ ਨਾਲ ਹੀ ਸਕੂਲ ਲਾਇਬ੍ਰੇਰੀਆਂ ਦੀ ਹਾਲਤ ਅਤੇ ਕਿਤਾਬਾਂ ਦੀ ਵੰਡ ਬਾਰੇ ਵੀ ਜਾਣਕਾਰੀ ਲਈ ਗਈ। ਗੁਣਾਤਮਕ ਸਿੱਖਿਆ ਨਾਲ ਸੰਬੰਧਤ ਸਕੂਲਾਂ ਨੂੰ ਮਿਲ ਰਹੀਆਂ ਗ੍ਰਾਂਟਾਂ ਦੀ ਸੁਚੱਜੀ ਅਤੇ ਪਾਰਦਰਸ਼ੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਸਵੇਰੇ ਦੀ ਸਭਾ, ਵਿਦਿਆਰਥੀਆਂ ਦੀਆਂ ਕਾਪੀਆਂ ਅਤੇ ਵਰਕਬੁੱਕਾਂ ਦੀ ਜਾਂਚ ਨੂੰ ਵੀ ਸਿੱਖਣ ਪ੍ਰਕਿਰਿਆ ਦਾ ਅਹਿਮ ਹਿੱਸਾ ਦੱਸਿਆ ਗਿਆ।

ਉਹਨਾਂ ਆਪਣੇ-ਆਪਣੇ ਜ਼ਿੰਮੇਵਾਰੀਆਂ ਪ੍ਰਤੀ ਗੰਭੀਰਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਯੁਕਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਡੀਆਰਸੀ ਸੁਭਾਸ਼ ਚੰਦਰ ਨੇ ਮਿਸ਼ਨ ਸਮੱਰਥ 4.0 ਦੀ ਟੈਸਟਿੰਗ ਦੀ ਰੈਂਡਮ ਜਾਂਚ ਕਰਨ ਅਤੇ ਉਸ ਦੀ ਰਿਪੋਰਟ ਸੰਬੰਧਿਤ ਐਪ ‘ਤੇ ਜਾਂਚ ਸਮੇਂ ਸਿਰ ਪੂਰੀ ਕਰਨ ਲਈ ਕਿਹਾ।

Related Articles

Leave a Reply

Your email address will not be published. Required fields are marked *

Back to top button