Ferozepur News

ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 3 ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ

ਮਕਾਨਸੂਚੀਕਰਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਥਾਰਪੂਰਵਕ ਸਿਖਲਾਈ

ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 3 ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ

ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 3 ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ
– ਮਕਾਨਸੂਚੀਕਰਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਥਾਰਪੂਰਵਕ ਸਿਖਲਾਈ

ਫ਼ਿਰੋਜ਼ਪੁਰ, 22 ਅਪ੍ਰੈਲ, 2026:
ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਦੀ ਅਗਵਾਈ ਹੇਠ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ 3 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਡਿਜੀਟਲ ਢੰਗ ਨਾਲ ਪੂਰਾ ਕਰਨਾ ਹੈ, ਤਾਂ ਜੋ ਅਗਲੇ ਪੜਾਅ ਦੀ ਯੋਜਨਾ ਸਹੀ ਅਧਾਰ ‘ਤੇ ਬਣ ਸਕੇ।
ਇਸ ਟ੍ਰੇਨਿੰਗ ਵਿੱਚ ਇੰਚਾਰਜ ਅਫ਼ਸਰ ਸੁਖਪਾਲ ਸਿੰਘ ਸੁਪਰਡੈਂਟ, ਇੰਸਪੈਕਟਰ ਅਭਿਸ਼ੇਕ, ਫੀਲਡ ਟਰੇਨਰ ਅਸ਼ਵ ਬਜਾਜ, ਸਰਬਜੀਤ ਸਿੰਘ ਭਾਵੜਾ, ਰਜਨੀਸ਼ ਕੰਬੋਜ, ਰਿਤਿਕ ਅਤੇ ਜ਼ਿਲ੍ਹਾ ਮਾਸਟਰ ਟਰੇਨਰ ਮਲਕੀਤ ਸਿੰਘ ਹਰਾਜ ਅਤੇ ਸੁਖਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ । ਇਸ ਟ੍ਰੇਨਿੰਗ ਵਿੱਚ ਵੱਖ ਵੱਖ ਵਿਭਾਗਾਂ ਤੋਂ ਗਿਣਤੀਕਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟ੍ਰੇਨਰਾਂ ਵੱਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਕਾਨਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੁੰਦਾ ਹੈ, ਜਿਸ ਦੇ ਆਧਾਰ ‘ਤੇ ਆਗਾਮੀ ਕਾਰਵਾਈ ਨਿਰਭਰ ਕਰਦੀ ਹੈ। ਇਸ ਲਈ ਹਰ ਕਰਮਚਾਰੀ ਵੱਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ।
ਟ੍ਰੇਨਿੰਗ ਦੌਰਾਨ ਮੈਦਾਨੀ ਪੱਧਰ ‘ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਕਿ ਡਾਟਾ ਇਕੱਠਾ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਣੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਵੀ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਨਵੇਂ ਡਿਜ਼ੀਟਲ ਸਾਧਨਾਂ ਦੀ ਵਰਤੋਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਉਣ ‘ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਦੀਆਂ ਭਵਿੱਖੀ ਨੀਤੀਆਂ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਅਧਾਰ ਸਾਬਤ ਹੁੰਦੇ ਹਨ।
ਅੰਤ ਵਿੱਚ ਟ੍ਰੇਨਿੰਗ ਵਿੱਚ ਸ਼ਾਮਲ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧੀਨ ਸਟਾਫ਼ ਨੂੰ ਵੀ ਇਸ ਬਾਰੇ ਪੂਰੀ ਤਰ੍ਹਾਂ ਜਾਗਰੂਕ ਕਰਨ ਅਤੇ ਟੀਮ ਵਰਕ ਦੇ ਨਾਲ ਇਸ ਮਹੱਤਵਪੂਰਨ ਕੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ, ਤਾਂ ਜੋ ਮਰਦਮਸ਼ੁਮਾਰੀ 2027 ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਪੂਰੀ ਕੀਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button