Ferozepur News

ਡਿਜੀਟਲ ਕ੍ਰਾਂਤੀ ਤਹਿਤ ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਕੰਪਿਊਟਰ ਅਤੇ ਇਨਟਰੈਕਟਿਵ ਪੈਨਲਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸਿੱਖਿਆ ਦੇ ਆਧੁਨਿਕਰਨ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਭੁੱਲਰ

ਡਿਜੀਟਲ ਕ੍ਰਾਂਤੀ ਤਹਿਤ ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਕੰਪਿਊਟਰ ਅਤੇ ਇਨਟਰੈਕਟਿਵ ਪੈਨਲਾਂ ਦਾ ਕੀਤਾ ਉਦਘਾਟਨ

ਡਿਜੀਟਲ ਕ੍ਰਾਂਤੀ ਤਹਿਤ ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਕੰਪਿਊਟਰ ਅਤੇ ਇਨਟਰੈਕਟਿਵ ਪੈਨਲਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸਿੱਖਿਆ ਦੇ ਆਧੁਨਿਕਰਨ ਲਈ ਕਰ ਰਹੀ ਹੈ ਵਿਸ਼ੇਸ਼ ਯਤਨ – ਵਿਧਾਇਕ ਭੁੱਲਰ

ਫ਼ਿਰੋਜ਼ਪੁਰ 24 ਅ੍ਰਪੈਲ, 2026:  ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਡਿਜੀਟਲ ਕ੍ਰਾਂਤੀ ਤਹਿਤ ਸ਼ਹਿਰੀ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਕੰਪਿਊਟਰ ਅਤੇ ਇਨਟਰੈਕਟਿਵ ਪੈਨਲਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ ਸੇਠੀ ਰੋਡ, ਫ਼ਿਰੋਜ਼ਪੁਰ ਕੈੰਟ, ਕੰਟੋਨਮੈਂਟ ਬੋਰਡ ਐਲੀਮੈਂਟਰੀ ਸਕੂਲ, ਬਾਜ਼ਾਰ ਨੰਬਰ 1, ਕੰਟੋਨਮੈਂਟ ਬੋਰਡ ਐਲੀਮੈਂਟਰੀ ਸਕੂਲ ਗਵਾਰ ਮੰਡੀ, ਕੰਟੋਨਮੈਂਟ ਬੋਰਡ ਹਾਈ ਸਕੂਲ ਬੀ.ਆਈ.ਬੀ., ਪੀਐਮਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਅਤੇ ਸਕੂਲ ਆਫ਼ ਐਮੀਂਨਸ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਸ਼ਾਮਲ ਸੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਸ਼੍ਰੀ ਜੋਨਸ ਵਿਕਾਸ, ਸੀਈਓ ਕਨਟੋਨਮੈਂਟ ਬੋਰਡ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿੱਦਿਆ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਵਿੱਦਿਆ ਤੋਂ ਬਿਨਾ ਮਨੁੱਖ ਅਧੂਰਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਅਤੇ ਆਪਣੀ ਦਿਲਚਸਪੀ ਅਨੁਸਾਰ ਹੋਰ ਚੰਗੇ ਖੇਤਰਾਂ ਵਿੱਚ ਆਪੋ-ਆਪਣੇ ਮਿੱਥੇ ਟੀਚਿਆਂ ਨੂੰ ਸਖਤ ਮਿਹਨਤ ਕਰ ਕੇ ਸਰ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਡਿਜਿਟਲ ਕ੍ਰਾਂਤੀ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੁਧਾਰਾਂ ਦੇ ਨਾਲ-ਨਾਲ ਖੇਡਾਂ, ਸਿਹਤ, ਰੁਜ਼ਗਾਰ ਆਦਿ ਹੋਰ ਖੇਤਰਾਂ ਵਿੱਚ ਵੀ ਰਾਜ ਨੂੰ ਮੋਹਰੀ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਯਕੀਨੀ ਤੌਰ ਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਅਤੇ ਖੇਡਾਂ ਦਾ ਪੱਧਰ ਉੱਚਾ ਹੋਇਆ ਹੈ ਜਿਸ ਕਾਰਨ ਹੁਣ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਮੈਰਿਟ ਸੂਚੀਆਂ ਵਿੱਚ ਨਾਮ ਦਰਜ ਕਰਵਾ ਰਹੇ ਹਨ ਅਤੇ ਵੱਕਾਰੀ ਪ੍ਰੀਖਿਆਂਵਾਂ ਅਤੇ ਮੁਕਾਬਲਿਆਂ ਵਿੱਚ ਨਾਮਣਾ ਖੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।

ਇਸ ਮੌਕੇ ਪ੍ਰਿੰਸੀਪਲ ਸਕੂਲ ਆਫ਼ ਐਮੀਂਨਸ ਰਾਜੇਸ਼ ਮਹਿਤਾ , ਰਾਜ ਬਹਾਦਰ ਗਿੱਲ, ਪ੍ਰਦੀਪ ਚੋਪੜਾ, ਅਮਰਿੰਦਰ ਬਰਾੜ, ਵਿਕਾਸ, ਹਿਮਾਂਸ਼ੂ ਠੱਕਰ, ਡਾ. ਰਾਮੇਸ਼ਵਰ ਸਿੰਘ ਕਟਾਰਾ, ਮਨਜੀਤ ਸਿੰਘ ਸੁਪਰਡੰਟ,ਪ੍ਰਿੰਸੀਪਲ ਜਗਦੀਸ਼ ਸਿੰਘ, ਪ੍ਰਿੰਸੀਪਲ ਆਸ਼ੂ ਸ਼ਰਮਾ, ਮੈਡਮ ਸੁਨੀਤਾ ਜੁਨੇਜਾ, ਮੈਡਮ ਸੁਨੀਤਾ ਬਜਾਜ, ਮੈਡਮ ਪਾਰੁਲ ਡੂਮੜਾ, ਸਤੀਸ਼ ਕੁਮਾਰ ਅਰੋੜਾ ਐਸ ਡੀ ਉ, ਅਭਿਸ਼ੇਕ ਪਾਂਡੇ ਸੈਨੀਟਰੀ ਇੰਸਪੈਕਟਰ ,ਮਲਕੀਤ ਸਿੰਘ ਹਰਾਜ,ਸਰਬਜੀਤ ਸਿੰਘ ਭਾਵੜਾ, ਬਲਰਾਜ ਸਿੰਘ, ਲਲਿਤ ਕੁਮਾਰ, ਕਮਲਦੀਪ ਸਿੰਘ, ਰਾਘਵ ਕਪੂਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button