Ferozepur News

ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ

ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ

ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ

ਫ਼ਿਰੋਜ਼ਪੁਰ, 06 ਮਈ, 2026: ਬਾਲ ਸਾਹਿਤਕਾਰਾਂ ਦੀ ਦੂਸਰੀ ਇੱਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਕੈਬਰਜ਼ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਮਾਗਮ ਵਿੱਚ ਜਿਲ੍ਹਾ ਪੱਧਰ ’ਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ, ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਮਲ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 2 ਵਿਦਿਆਰਥਣਾਂ ਜੈਸਮੀਨ ਕੌਰ, ਜਮਾਤ ਅੱਠਵੀਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੁਕਨਾ ਬੇਗੂ ਨੇ ਆਪਣੀ ਲਿਖੀ ਕਵਿਤਾ ‘ਪਰਮਾਤਮਾ ਦੀ ਕੁਦਰਤ’ ਅਤੇ ਪ੍ਰਭਜੀਤ ਕੌਰ, ਸਰਕਾਰੀ ਮਿਡਲ ਸਕੂਲ, ਪਟੇਲ ਨਗਰ ਜਮਾਤ ਛੇਵੀਂ ਵੱਲੋਂ ਵੀ ਆਪਣੀ ਲਿਖੀ ਕਵਿਤਾ ‘ਮਾਂ ਤੇ ਕੁਦਰਤ’ ਸ਼ਿਰਕਤ ਕਰਦੇ ਹੋਏ ਆਪਣੀਆਂ ਕਵਿਤਾਵਾਂ ਸੁਣਾ ਕੇ ਹਾਜ਼ਰ ਸ਼ਖ਼ਸੀਅਤਾਂ ਨੂੰ ਪ੍ਰਭਾਵਿਤ ਕੀਤਾ। ਇਹਨਾਂ ਬੱਚਿਆਂ ਦੇ ਗਾਈਡ ਅਧਿਆਪਕ ਸ਼੍ਰੀਮਤੀ ਸੁਦੇਸ਼ ਰਾਣੀ ਜੀ ਤੇ ਸ਼੍ਰੀਮਤੀ ਦਵਿੰਦਰ ਕੌਰ ਸਨ। ਇਨ੍ਹਾਂ ਬੱਚਿਆਂ ਦੀ ਤਿਆਰੀ ਲਈ ਸ . ਹਰਫੂਲ ਸਿੰਘ ਪ੍ਰਿੰਸੀਪਲ ਰੁਕਨਾ ਬੈਗੁ ਤੇ ਮੈਡਮ ਸੁਮਨਦੀਪ ਬੀ.ਪੀ.ਈ.ਓ, ਫ਼ਿਰੋਜ਼ਪੁਰ 1 ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਟੀਮ ਦੇ ਪ੍ਰਧਾਨ ਡਾ. ਅਮਰ ਜੋਤੀ ਮਾਂਗਟ ‘ਜੋਤ’ ਨੇ ਦੱਸਿਆ ਕਿ ਬੀਤੀ 3 ਮਈ ਨੂੰ ‘ਨਵੀਆਂ ਕਲਮਾਂ ਨਵੀਂ ਉਡਾਣ‘ ਤਹਿਤ ਬਾਲ ਸਾਹਿਤਕਾਰਾਂ ਦੀ ਦੂਸਰੀ ਇੱਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਕੈਬਰਜ਼ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਇਸ ਮੌਕੇ ‘ ਨਵੀਆਂ ਕਲਮਾਂ ਨਵੀਂ ਉਡਾਣ ‘ ਪ੍ਰੋਜੈਕਟ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਪੰਜਾਬ ਭਵਨ ਸਰੀ ਕੈਨੇਡਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ ਪ੍ਰਧਾਨ ਵਰਲਡ ਬੁੱਧੀਸਟ ਫੈਡਰੇਸ਼ਨ ਵਿਸ਼ਵ ਸ਼ਾਂਤੀ ਸੰਸਥਾ, ਸੰਯੁਕਤ ਰਾਸ਼ਟਰ ਦੇ ਰਾਜਦੂਤ ਤੇ ਡਾ. ਐਸ਼.ਪੀ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਮੁੱਖ ਮਹਿਮਾਨ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਲੋਕ ਵਿਰਾਸਤ ਅਕੈਡਮੀ, ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ, ਬਾਲ ਸਾਹਿਤਕਾਰ ਸ਼੍ਰੀ ਬਲਜਿੰਦਰ ਮਾਨ, ਕਮਲਜੀਤ ਨੀਲੂ, ਪ੍ਰਿੰਸੀਪਲ ਜੋਰਾਵਰ ਸਿੰਘ, ਸ਼੍ਰੀ ਅਸ਼ੋਕ ਮਹਿਰਾ, ਸੁਖਵਿੰਦਰ ਸਿੰਘ ਫੁੱਲ, ਬਲਵੰਤ ਸਿੰਘ ਜੋਗਾ, ਕੁਲਵੰਤ ਕਸਕ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਕੇ ਹਾਜ਼ਰ ਬਾਲ ਲੇਖਕਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 2 ਵਿਦਿਆਰਥਣਾਂ ਵੱਲੋਂ ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਗ ਲੈ ਕੇ ਆਪਣੀਆਂ ਲਿਖੀਆਂ ਕਵਿਤਾਵਾਂ ਸੁਣਾਈਆਂ ਤੇ ਵੱਖ-ਵੱਖ ਸਕੂਲਾਂ ਦੇ 10 ਵਿਦਿਅਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਲ ਲੇਖਕਾਂ ਦੀਆਂ ਲਿਖਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਸੁੱਖੀ ਬਾਠ ਹਮੇਸ਼ਾ ਯਤਨਸ਼ੀਲ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਮੀਲ ਪੱਥਰ ਸਾਬਤ ਹੋ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਵੀਆਂ ਕਲਮਾਂ ਨਵੀਂ ਉਡਾਣ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਵੱਲੋਂ ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿ ਕਿਸੇ ਵਿਅਕਤੀ ਵੱਲੋਂ ਬਾਲ ਸਾਹਿਤ ਨੂੰ ਉਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਅਜਿਹੀਆਂ ਬਾਲ ਕਾਨਫਰੰਸਾਂ ਭਵਿੱਖ ਵਿੱਚ ਵੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਮੁੱਢ ਤੋਂ ਹੀ ਸਾਹਿਤ ਪ੍ਰਤੀ ਰੁਚੀ ਪੈਦਾ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ‘ ਨਵੀਆਂ ਕਲਮਾਂ ਨਵੀਂ ਉਡਾਣ ‘ ਪ੍ਰੋਜੈਕਟ ਤਹਿਤ ਪਹਿਲਾਂ ਵੀ 71 ਬਾਲ ਲੇਖਕਾਂ ਦੀਆਂ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਅਤੇ ਅੱਜ ਦੀ ਦੂਸਰੀ ਬਾਲ ਲੇਖਕ ਕਾਨਫਰੰਸ ਵਿੱਚ 19 ਪੁਸਤਕਾਂ ਦੀ ਘੁੰਡ ਚੁਕਾਈ ਕੀਤੀ ਗਈ ਹੈ। ਜਿਸ ਵਿੱਚ ਪਾਕਿਸਤਾਨ ਦੀਆਂ 05, ਇੰਗਲੈਡ ਤੇ ਫਰਾਂਸ ਦੇ ਲੇਖਕਾਂ ਦੀ ਇੱਕ-ਇੱਕ ਪੁਸਤਕ ਸ਼ਾਮਲ ਹੈ। ਹੁਣ ਤੱਕ ਜ਼ਿਲ੍ਹਾਂ ਫ਼ਿਰੋਜ਼ਪੁਰ ਦੇ 62 ਵਿਦਿਆਰਥੀਆਂ ਦੀਆਂ ਲਿਖੀਆਂ 99 ਕਵਿਤਾਵਾਂ ਤੇ ਲੇਖ ਦੀ ਇੱਕ ਪੁਸਤਕ ਲੋਕ ਅਰਪਣ ਹੋ ਚੁੱਕੀ ਹੈ ਅਤੇ ਦੂਜੀ ਪੁਸਤਕ ਦੇ ਪ੍ਰਕਾਸ਼ਨ ਲਈ ਕੰਮ ਚੱਲ ਰਿਹਾ ਹੈ। ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਵੱਲੋਂ ‘ਨਵੀਆਂ ਕਲਮਾਂ ਨਵੀਂ ਉਡਾਣ‘ ਤਹਿਤ ਵਿਦਿਆਰਥੀਆਂ ਨੂੰ ਸਾਹਿਤ ਪ੍ਰਤੀ ਪ੍ਰੇਰਿਤ ਕਰਨ ਲਈ ਕੀਤੇ ਜਾ ਕਾਰਜਾਂ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸ. ਬਲਜੀਤ ਸਿੰਘ ਧਾਲੀਵਾਲ ਟੀਮ ਮੈਂਬਰ, ਮੈਡਮ ਦਵਿੰਦਰ ਕੌਰ, ਸ਼੍ਰੀ ਵਿਵੇਕਾਨੰਦ ਅਤੇ ਬੱਚਿਆਂ ਦੇ ਮਾਂ ਪਿਓ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button