Ferozepur News
ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਸਭਰਾਂ ਦੀ ਵਿਦਿਆਰਥਣ ਨਵਜੋਤ ਕੌਰ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਹੋਈ ਚੋਣ

ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਸਭਰਾਂ ਦੀ ਵਿਦਿਆਰਥਣ ਨਵਜੋਤ ਕੌਰ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਹੋਈ ਚੋਣ
ਫਿਰੋਜ਼ਪੁਰ, 7 ਮਈ, 2026 : ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਸਭਰਾਂ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਗੁਰਲਾਲ ਸਿੰਘ ਦਾ ਚੋਣ ਜਵਾਹਰ ਨਵੋਦਿਆ ਵਿਦਿਆਲਿਆ ਲਈ ਹੋਇਆ ਹੈ। ਇਸ ਸਫਲਤਾ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਐ.ਸਿ) ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੱਲਾਂਵਾਲਾ ਹਰਜੀਤ ਕੌਰ ਵੱਲੋਂ ਵਿਦਿਆਰਥਣ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਗਈ ।
ਇਸ ਪ੍ਰਾਪਤੀ ਦਾ ਸਿਹਰਾ ਸਕੂਲ ਮੁਖੀ ਵਰਿੰਦਰਪਾਲ ਸਿੰਘ ਜੀ ਅਤੇ ਜਮਾਤ ਇੰਚਾਰਜ ਕਰਮਜੀਤ ਸਿੰਘ (ਗਾਈਡ ਅਧਿਆਪਕ) ਦੀ ਮਿਹਨਤ ਅਤੇ ਯਤਨਾਂ ਨੂੰ ਜਾਂਦਾ ਹੈ। ਇਸ ਤੋਂ ਸੈਂਟਰ ਹੈਡ ਟੀਚਰ ਹਰਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੋਡੇ ਜੱਲੇ ਵਾਲਾ ਅਤੇ ਰਛਪਾਲ ਸਿੰਘ ਬਲਾਕ ਰਿਸੋਰਸ ਪਰਸਨ ਦੀ ਯੋਗ ਅਗਵਾਈ ਵੀ ਇਸ ਕਾਮਯਾਬੀ ਵਿੱਚ ਅਹਿਮ ਰਹੀ ਹੈ।
ਸਕੂਲ ਦੇ ਸਮੂਹ ਸਟਾਫ ਵਿੱਚ ਧਿਆਨ ਸਿੰਘ ਅਧਿਆਪਕ, ਅੰਗਰੇਜ਼ ਸਿੰਘ, ਰਮਨਦੀਪ ਸਿੰਘ, ਨੇਹਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਰਾਣੀ ਜੀ ਦੇ ਯੋਗਦਾਨ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਇਸ ਸਫਲਤਾ ਲਈ ਸਾਰੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥਣ ਨੂੰ ਵਧਾਈ ਦਿੱਤੀ ਗਈ।
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੀਪੀਈਓ ਹਰਜੀਤ ਕੌਰ ਅਤੇ ਸਮੂਹ ਸਟਾਫ ਦੀ ਯੋਗ ਅਗਵਾਈ ਸਦਕਾ ਸਕੂਲ ਭਵਿੱਖ ਵਿੱਚ ਵੀ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਯਤਨਸ਼ੀਲ ਰਹੇਗਾ।





