Ferozepur News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦਸਵੀਂ ਦਾ ਸ਼ਾਨਦਾਰ ਨਤੀਜਾ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦਸਵੀਂ ਦਾ ਸ਼ਾਨਦਾਰ ਨਤੀਜਾ ਰਿਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦਸਵੀਂ ਦਾ ਸ਼ਾਨਦਾਰ ਨਤੀਜਾ ਰਿਹਾ
ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਤੇ ਨਾਲ ਵਲੂਰ ਸਕੂਲ ਨੇ ਹਾਸਲ ਕੀਤੀ ਕਾਮਯਾਬੀ – ਪ੍ਰਿੰਸੀਪਲ ਪੂਨਮ ਕਾਲੜਾ
ਫਿਰੋਜ਼ਪੁਰ 12 ਮਈ, 2026 () ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਉਪਲਬਧੀ ਪਿੱਛੇ ਅਧਿਆਪਕਾਂ ਦੀ ਲਗਾਤਾਰ ਮਿਹਨਤ, ਮਾਪਿਆਂ ਦਾ ਸਹਿਯੋਗ ਅਤੇ ਵਿਦਿਆਰਥੀਆਂ ਦੀ ਲਗਨ ਦਾ ਵੱਡਾ ਯੋਗਦਾਨ ਰਿਹਾ ਹੈ। ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਨੇ ਇਲਾਕੇ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕੀਤੀਆਂ ਹਨ।
ਸਕੂਲ ਦੀ ਪ੍ਰਿੰਸੀਪਲ ਪੂਨਮ ਕਾਲੜਾ ਨੇ ਸਟਾਫ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਅਤੇ ਪ੍ਰੇਰਣਾ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਇਹ ਮਾਣਯੋਗ ਪ੍ਰਾਪਤੀ ਕੀਤੀ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਰ ਕੌਰ ਨੇ 650 ਵਿੱਚੋਂ 598 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਹਿਕਦੀਪ ਕੌਰ ਨੇ 590 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਰਮਨਦੀਪ ਕੌਰ ਨੇ 542 ਅੰਕ ਪ੍ਰਾਪਤ ਕਰਕੇ ਵਧੀਆ ਪ੍ਰਦਰਸ਼ਨ ਕੀਤਾ।
ਪ੍ਰਿੰਸੀਪਲ ਪੂਨਮ ਕਾਲੜਾ ਨੇ ਕਿਹਾ ਕਿ ਸਕੂਲ ਦਾ ਸਮੂਹ ਸਟਾਫ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਦਾ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਤਜਰਬੇਕਾਰ ਅਧਿਆਪਕਾਂ ਦੇ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ।
ਇਸ ਮੌਕੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕ ਕਮੇਟੀ, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਮਾਪਿਆਂ ਨੇ ਕਿਹਾ ਕਿ ਸਰਕਾਰੀ ਸਕੂਲ ਵਲੂਰ ਵੱਲੋਂ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਕਾਰਨ ਬੱਚਿਆਂ ਦਾ ਭਵਿੱਖ ਰੌਸ਼ਨ ਹੋ ਰਿਹਾ ਹੈ ਅਤੇ ਸਕੂਲ ਇਲਾਕੇ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣਿਆ ਹੋਇਆ ਹੈ।

Related Articles

Leave a Reply

Your email address will not be published. Required fields are marked *

Back to top button