Ferozepur News

ਖਾਦ ਅਤੇ ਬੀਜ ਵਿਕਰੇਤਾ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਦਾ ਸੁਨੇਹਾ ਲਗਾਉਣ : ਕ੍ਰਿਸ਼ੀ ਵਿਗਿਆਨ ਕੇਂਦਰ

ਖਾਦ ਅਤੇ ਬੀਜ ਵਿਕਰੇਤਾ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਦਾ ਸੁਨੇਹਾ ਲਗਾਉਣ : ਕ੍ਰਿਸ਼ੀ ਵਿਗਿਆਨ ਕੇਂਦਰ

ਖਾਦ ਅਤੇ ਬੀਜ ਵਿਕਰੇਤਾ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਦਾ ਸੁਨੇਹਾ ਲਗਾਉਣ : ਕ੍ਰਿਸ਼ੀ ਵਿਗਿਆਨ ਕੇਂਦਰ
ਖਾਦ ਅਤੇ ਬੀਜ ਵਿਕਰੇਤਾਵਾਂ (ਇਨਪੁਟ ਡੀਲਰ) ਲਈ ਜਾਗਰੂਕਤਾ ਕੈਂਪ ਆਯੋਜਿਤ

ਫ਼ਿਰੋਜ਼ਪੁਰ, 13 ਮਈ, 2026: ਪਿਛਲੇ ਦੋ ਮਹੀਨੇ ਤੋਂ ਜਾਰੀ ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖਾਦ ਅਤੇ ਬੀਜ ਵਿਕਰੇਤਾਵਾਂ (ਇਨਪੁਟ ਡੀਲਰ) ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕੇ.ਵੀ.ਕੇ. ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਾਦ ਅਤੇ ਬੀਜ ਵਿਕਰੇਤਾਵਾਂ ਨੂੰ ਇਹ ਕੈਂਪ ਇੱਕ ਵਿਗਿਆਨਕ ਸੇਧ ਦੇਵੇਗਾ ਅਤੇ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਵਿਕਰੇਤਾਵਾਂ ਨੂੰ ਵੀ ਫ਼ਾਇਦਾ ਹੋਵੇਗਾ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਜੀ ਆਇਆਂ ਨੂੰ ਕਿਹਾ ਅਤੇ ਦੱਸਿਆ ਕਿ ਜ਼ਿਲ੍ਹੇ ਦਾ ਨਾਮ ਖਾਦ ਦੇ ਵਧੇਰੇ ਵਰਤੋਂ ਕਰਨ ਵਾਲੇ ਦੇਸ਼ ਦੇ 100 ਜ਼ਿਲਿਆਂ ਵਿਚ ਆ ਰਿਹਾ ਹੈ ਅਤੇ ਇਸ ਸਥਿਤੀ ਨੂੰ ਸੁਧਾਰਨ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਤਹਿਤ ਕੇ.ਵੀ.ਕੇ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਿਰੋਜ਼ਪੁਰ ਦੇ ਸਹਿਯੋਗ ਨਾਲ ਖਾਦ ਅਤੇ ਬੀਜ ਨਾਲ ਸਬੰਧਤ ਵਿਕਰੇਤਾਵਾਂ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਖਾਦ ਅਤੇ ਬੀਜ ਵਿਕਰੇਤਾਵਾਂ ਨੂੰ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਬਹੁਤ ਹੀ ਮਾਮੂਲੀ ਫੀਸ ਅਦਾ ਕਰਕੇ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾ ਸਕਦੇ ਹਨ ਅਤੇ ਖਾਦਾਂ ਦੀ ਆ ਰਹੀ ਕਿੱਲਤ ਨੂੰ ਦੂਰ ਕੀਤਾ ਜਾ ਸਕਦਾ ਹੈ।
ਕੈਂਪ ਦੌਰਾਨ ਡਾ. ਜਗਜੋਤ ਸਿੰਘ ਗਿੱਲ ਜ਼ਿਲ੍ਹਾ ਪਸਾਰ ਵਿਗਿਆਨੀ (ਸੀਨੀਅਰ ਮੋਸਟ), ਫਾਰਮ ਸਲਾਹਕਾਰ ਸੇਵਾ ਕੇਂਦਰ ਫਿਰੋਜ਼ਪੁਰ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਅਤੇ ਫ਼ਸਲ ਵਿਚ ਖਾਦ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਝੋਨੇ ਦੀ ਪਨੀਰੀ ਦੀ ਸੋਧ ਲਈ ਪੀ.ਏ.ਯੂ. ਦੁਆਰਾ ਵਿਕਰੀ ਲਈ ਉਪਲਬਧ ਜੀਵਾਣੂ ਖਾਦ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਅਧਾਰ ‘ਤੇ ਕਰਨ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਓਹਨਾਂ ਪਾਣੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ.-131, ਪੀ.ਆਰ.-132, ਪੀ.ਆਰ.-126 ਅਤੇ ਨਵੀਂ ਕਿਸਮ ਪੀ.ਆਰ.-133 ਨੂੰ ਅਪਨਾਉਣ ਦੀ ਸਲਾਹ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਕਿਸਮ ਪੀ.ਆਰ.-133 ਦਾ ਬੀਜ 125 ਰੁਪਏ ਕਿੱਲੋ (500 ਰੁਪਏ ਪ੍ਰਤੀ 4 ਕਿੱਲੋ ਬੈਗ) ਅਤੇ ਬਾਕੀ ਕਿਸਮਾਂ ਦੇ ਬੀਜ 1500 ਰੁਪਏ ਪ੍ਰਤੀ 24 ਕਿੱਲੋ ਬੈਗ ਦੇ ਹਿਸਾਬ ਨਾਲ ਕੇ ਵੀ ਕੇ ਵਿਖੇ ਉਪਲਬਧ ਹਨ।
ਡਾ. ਗੁਰਵੰਤ ਸਿੰਘ (ਖੇਤੀਬਾੜੀ ਵਿਕਾਸ ਅਫਸਰ, ਇਨਫੋਰਸਮੈਂਟ) ਅਤੇ ਡਾ. ਰਜਨੀਸ਼ (ਖੇਤੀਬਾੜੀ ਵਿਕਾਸ ਅਫਸਰ) ਨੇ ਸੰਬੋਧਨ ਕਰਦਿਆਂ ਖਾਦ ਅਤੇ ਬੀਜ ਵਿਕਰੇਤਾਵਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਕੈਂਪ ਦੇ ਅੰਤ ਵਿਚ ਮਾਹਿਰਾਂ ਵੱਲੋਂ ਖਾਦ ਅਤੇ ਬੀਜ ਵਿਕਰੇਤਾਵਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

Related Articles

Leave a Reply

Your email address will not be published. Required fields are marked *

Back to top button