Ferozepur News

ਮੈਰੀਟੋਰੀਅਸ ਸਕੂਲ ਵਿੱਚ “ਸੋਸ਼ਲ ਮੀਡੀਆ ਦਾ ਵਿਦਿਆਰਥੀ ਵਰਗ ’ਤੇ ਪ੍ਰਭਾਵ” ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਸੋਸ਼ਲ ਮੀਡੀਆ ਤੇ ਇੰਟਰਨੈਟ ਦੀ ਸੁਚੱਜੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ

ਮੈਰੀਟੋਰੀਅਸ ਸਕੂਲ ਵਿੱਚ “ਸੋਸ਼ਲ ਮੀਡੀਆ ਦਾ ਵਿਦਿਆਰਥੀ ਵਰਗ ’ਤੇ ਪ੍ਰਭਾਵ” ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਮੈਰੀਟੋਰੀਅਸ ਸਕੂਲ ਵਿੱਚ “ਸੋਸ਼ਲ ਮੀਡੀਆ ਦਾ ਵਿਦਿਆਰਥੀ ਵਰਗ ’ਤੇ ਪ੍ਰਭਾਵ” ਵਿਸ਼ੇ ’ਤੇ ਸੈਮੀਨਾਰ ਆਯੋਜਿਤ

– ਸੋਸ਼ਲ ਮੀਡੀਆ ਤੇ ਇੰਟਰਨੈਟ ਦੀ ਸੁਚੱਜੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ

ਫਿਰੋਜ਼ਪੁਰ, 14 ਮਈ, 2026: ਸੋਸ਼ਲ ਮੀਡੀਆ ਅਤੇ ਇੰਟਰਨੈਟ ਦੇ ਨੌਜਵਾਨ ਪੀੜੀ ਉੱਪਰ ਪੈ ਰਹੇ ਚੰਗੇ ਅਤੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਾਰਾਗੜੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਵਿੱਚ “ਸੋਸ਼ਲ ਮੀਡੀਆ ਦਾ ਵਿਦਿਆਰਥੀ ਵਰਗ ’ਤੇ ਪ੍ਰਭਾਵ” ਵਿਸ਼ੇ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੁਕੀਰਤੀ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਸੋਸ਼ਲ ਮੀਡੀਆ ਦੀ ਸਹੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਸੋਸ਼ਲ ਮੀਡੀਆ ਅਤੇ ਇੰਟਰਨੈਟ ਦੀ ਸੁਚੱਜੀ ਵਰਤੋਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਸਕਦੀ ਹੈ, ਪਰ ਇਸ ਦੀ ਬੇਲੋੜੀ ਅਤੇ ਅਤਿ ਵਰਤੋਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਫਲਤਾ ਵਿੱਚ ਵੱਡੀ ਰੁਕਾਵਟ ਬਣ ਰਹੀ ਹੈ।
ਇਸ ਸੈਮੀਨਾਰ ਵਿੱਚ ਸ਼੍ਰੀ ਸੁਨੀਲ ਕਟਾਰੀਆ ਸੀਨੀਅਰ ਪੱਤਰਕਾਰ ਅਤੇ ਨਿਰਦੇਸ਼ਕ ਬਤੌਰ ਮੁੱਖ ਬੁਲਾਰੇ ਅਤੇ ਸ਼੍ਰੀ ਪਰਮਿੰਦਰ ਸਿੰਘ ਥਿੰਦ ਸੀਨੀਅਰ ਪੱਤਰਕਾਰ ਬਤੌਰ ਰਿਸੋਰਸ ਪਰਸਨ ਸ਼ਾਮਲ ਹੋਏ। ਸੈਮੀਨਾਰ ਵਿੱਚ 12ਵੀਂ ਜਮਾਤ ਦੇ 350 ਤੋਂ ਵੱਧ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਭਾਗ ਲਿਆ।
ਸੁਨੀਲ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਸਕਾਰਾਤਮਕ ਅਤੇ ਨਕਾਰਾਤਮਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਸੋਸ਼ਲ ਮੀਡੀਆ ਜਾਣਕਾਰੀ ਦਾ ਵੱਡਾ ਸਰੋਤ ਹੈ, ਪਰ ਇਸ ਦੀ ਗਲਤ ਵਰਤੋਂ ਸਮੇਂ ਦੀ ਬਰਬਾਦੀ ਅਤੇ ਮਾਨਸਿਕ ਤਣਾਅ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦਾ ਉਪਯੋਗ ਸਿੱਖਿਆ, ਗਿਆਨ ਅਤੇ ਵਿਅਕਤੀਗਤ ਵਿਕਾਸ ਲਈ ਕਰਨ ਦੀ ਪ੍ਰੇਰਣਾ ਦਿੱਤੀ। ਉਹਨਾਂ ਨੇ ਇਸ ਖੇਤਰ ਵਿੱਚ ਕੀਤੇ ਕੰਮ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਆਮ ਇਨਸਾਨ ਦੀ ਜ਼ਿੰਦਗੀ ਨੂੰ ਕਿਸ ਤਰੀਕੇ ਨਾਲ ਪ੍ਰਭਾਵਿਤ ਕਰ ਰਿਹਾ ਹੈ, ਉਸ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਵੱਡੀ ਜਰੂਰਤ ਹੈ।
ਪਰਮਿੰਦਰ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਪੱਤਰਕਾਰਤਾ ਦੀ ਕਾਰਜ ਪ੍ਰਣਾਲੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਹਰ ਵਿਅਕਤੀ ਲਈ ਤੱਥਾਂ ਦੀ ਪਰਖ ਅਤੇ ਸਹੀ ਜਾਣਕਾਰੀ ਦੀ ਪਛਾਣ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਫੇਕ ਨਿਊਜ਼ ਅਤੇ ਭਰਮਕ ਜਾਣਕਾਰੀ ਤੋਂ ਸਾਵਧਾਨ ਰਹਿਣ ਲਈ ਵੀ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ਼੍ਰੀਮਤੀ ਨਵਜੋਤ ਕੌਰ ਲੈਕਚਰਾਰ ਨੇ ਬਾਖੂਬੀ ਨਿਭਾਈ।
ਇਸ ਮੌਕੇ ਸਕੂਲ ਸਟਾਫ ਮੈਂਬਰ ਸੁਕੀਰਤੀ ਸ਼ਰਮਾ,ਗਿੰਨੀ ਬਾਂਸਲ, ਜਸਵਿੰਦਰ ਸਿੰਘ, ਮਨੋਜ ਕੁਮਾਰ, ਅਮਰ ਵਰਮਾ , ਸੀਮਾ ਰਾਣੀ, ਗਗਨਦੀਪ ਕੌਰ, ਸਾਕਸ਼ੀ ,ਰੂਪਪ੍ਹੀਤ ਕੌਰ, ਪੂਨਮ ਬਾਲਾ, ਗੁਰਪ੍ਰੀਤ ਕੌਰ, ਲਕਸ਼ਮੀ ਸਮੂਹ ਲੈਕਚਰਾਰ ਅਤੇ ਜਰਨੈਲ ਸਿੰਘ ਵਾਰਡਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅੰਤ ਵਿੱਚ ਗਿੰਨੀ ਬਾਂਸਲ ਲੈਕਚਰਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਵੱਲੋਂ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

Related Articles

Leave a Reply

Your email address will not be published. Required fields are marked *

Back to top button