Ferozepur News

ਫਿਰੋਜ਼ਪੁਰ ਦੇ ਨਾਮੀ ਬੱਚਿਆਂ ਦੇ ਹਸਪਤਾਲ ਵਿੱਚ ਨਵਜੰਮੇ ਬੱਚੇ ਦੀ ਮੌਤ

ਡਾਕਟਰ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੱਚੇ ਦੀ ਹਾਲਤ ਪਹਿਲੇ ਦਿਨ ਤੋਂ ਹੀ ਬਹੁਤ ਗੰਭੀਰ ਸੀ

ਫਿਰੋਜ਼ਪੁਰ ਦੇ ਨਾਮੀ ਬੱਚਿਆਂ ਦੇ ਹਸਪਤਾਲ ਵਿੱਚ ਨਵਜੰਮੇ ਬੱਚੇ ਦੀ ਮੌਤ

 

ਫਿਰੋਜ਼ਪੁਰ, 15 ਮਈ 2026: ਫਿਰੋਜ਼ਪੁਰ ਦੇ ਇੱਕ ਨਾਮੀ ਬੱਚਿਆਂ ਦੇ ਹਸਪਤਾਲ ਵਿੱਚ ਇਲਾਜ ਅਧੀਨ ਨਵਜੰਮੇ ਬੱਚੇ ਦੀ ਮੌਤ ਹੋ ਜਾਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਬੱਚੇ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਨੂੰ ਘੇਰ ਕੇ ਡਾਕਟਰਾਂ ‘ਤੇ ਅਣਗਹਿਲੀ ਦੇ ਗੰਭੀਰ ਦੋਸ਼ ਲਗਾਏ ਹਨ।

ਜਾਣਕਾਰੀ ਮੁਤਾਬਕ ਬੱਚੇ ਨੂੰ ਬੀਤੀ 1 ਮਈ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਸਪਤਾਲ ਪ੍ਰਬੰਧਨ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਬੱਚੇ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਪਰ ਬੀਤੀ ਰਾਤ ਦੋ ਡਾਕਟਰਾਂ ਨੇ ਬੱਚੇ ਦੀ ਹਾਲਤ ਨਾਜੁਕ ਹੋਣ ਦੀ ਗੱਲ ਕਹੀ, ਜਦਕਿ ਇੱਕ ਹੋਰ ਡਾਕਟਰ ਨੇ ਬੱਚੇ ਨੂੰ ਠੀਕ ਦੱਸਿਆ। ਅੱਜ ਸਵੇਰੇ ਡਾਕਟਰਾਂ ਵੱਲੋਂ ਬੱਚੇ ਦੀ ਮੌਤ ਦੀ ਖ਼ਬਰ ਦਿੱਤੀ ਗਈ।

ਬੱਚੇ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਅਤੇ ਸੱਚਾਈ ਨਹੀਂ ਦੱਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਪਹਿਲਾਂ ਹਾਲਤ ਬਾਰੇ ਸਹੀ ਜਾਣਕਾਰੀ ਦਿੱਤੀ ਜਾਂਦੀ ਤਾਂ ਉਹ ਕਿਸੇ ਹੋਰ ਵੱਡੇ ਹਸਪਤਾਲ ਵਿੱਚ ਇਲਾਜ ਕਰਵਾ ਸਕਦੇ ਸਨ।

ਉਧਰ ਹਸਪਤਾਲ ਦੇ ਮੁੱਖ ਡਾਕਟਰ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੱਚੇ ਦੀ ਹਾਲਤ ਪਹਿਲੇ ਦਿਨ ਤੋਂ ਹੀ ਬਹੁਤ ਗੰਭੀਰ ਸੀ ਅਤੇ ਉਹ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੱਚੇ ਦੀਆਂ ਰਿਪੋਰਟਾਂ ਹਰ ਰੋਜ਼ ਚੰਡੀਗੜ੍ਹ ਭੇਜੀਆਂ ਜਾ ਰਹੀਆਂ ਸਨ।

ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਸਿਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button