Ferozepur News

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ
– ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ
– 25 ਜੂਨ ਤੋਂ 24 ਜੁਲਾਈ, 2026 ਤੱਕ ਘਰੋਂ—ਘਰੀਂ ਜਾ ਕੇ ਬੀਐਲਓਜ਼ ਭਰਵਾਉਣਗੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ
– ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ
– ਜ਼ਿਲ੍ਹਾ ਚੋਣ ਅਫ਼ਸਰ ਨੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 18 ਮਈ, 2026: ਭਾਰਤ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਮਿਸ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀ-ਐਸ.ਆਈ.ਆਰ ਵੋਟਰ ਮੈਪਿੰਗ ਦੋਰਾਨ ਜ਼ਿਲ੍ਹੇ ਵਿੱਚ 18 ਮਈ 2026 ਤੱਕ ਲਗਪਗ 85.82% ਮੈਪਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕਰ ਲਿਆ ਗਿਆ ਹੈ। ਜ਼ਿਲਾ ਫਿਰੋਜਪੁਰ ਦੇ ਵਿਧਾਨ ਸਭਾ ਚੋਣ ਹਲਕਾ 75-ਜ਼ੀਰਾ ਵਿਖੇ ਐਸ.ਡੀ.ਐਮ, ਜ਼ੀਰਾ, 76-ਫਿਰੋਜਪੁਰ (ਸ਼ਹਿਰੀ) ਵਿਖੇ ਐਸ.ਡੀ.ਐਮ ਫਿਰੋਜਪੁਰ, 77-ਫਿਰੋਜਪੁਰ (ਦਿਹਾਤੀ) ਵਿਖੇ ਏ.ਡੀ.ਸੀ (ਜ) ਫ਼ਿਰੋਜ਼ਪੁਰ ਅਤੇ 78-ਗੁਰੂਹਰਸਹਾਏ ਵਿਖੇ ਐਸ.ਡੀ.ਐਮ, ਗੁਰੂਹਰਸਹਾਏ ਬਤੌਰ ਚੋਣਕਾਰ ਰਜਿਸ਼ਟ੍ਰੇਸ਼ਨ ਅਫਸਰ ਡਿਊਟੀ ਨਿਭਾ ਰਹੇ ਹਨ। ਜ਼ਿਲਾ ਫ਼ਿਰੋਜ਼ਪੁਰ ਵਿੱਚ ਕੁੱਲ 903 ਪੋਲਿੰਗ ਬੂਥ, 903 ਬੀ.ਐਲ.ਓਜ਼ ਅਤੇ 91 ਸੈਕਟਰ ਅਫਸਰ ਤੈਨਾਤ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਚੋਣਾਂ ਨਾਲ ਸਬੰਧਤ ਅਫਸਰਾਂ ਜਿਵੇਂ ਕਿ ਈ.ਆਰ.ਓ./ਏ.ਈ.ਆਰ.ਓ./ਸੁਪਰਵਾਈਜ਼ਰ/ਬੀ.ਐਲ.ਓ. ਨੂੰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫ਼ਾਰਮ ਡਾਊਨਲੋਡ ਅਤੇ ਪ੍ਰਿੰਟਿਗ 15 ਜੂਨ ਤੋਂ 24 ਜੂਨ 2026 ਤੱਕ ਕਰਵਾਈ ਜਾਵੇਗੀ। ਪ੍ਰੀ ਪ੍ਰਿੰਟਿਡ ਇਨੂਮਰੇਸ਼ਨ ਫ਼ਾਰਮ (02 ਪਰਤਾਂ ਵਿੱਚ) ਦੀ ਵੰਡ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਰਾਹੀਂ ਆਪਣੇ ਪੋਲਿੰਗ ਏਰੀਆ ਦੇ ਅਧੀਨ ਆਉਂਦੇ ਘਰਾਂ ਵਿੱਚ ਜਾ ਕੇ ਕੀਤੀ ਜਾਵੇਗੀ। ਬੀ.ਐਲ.ਓਜ਼ ਵੱਲੋਂ ਇਨੂਮਰੇਸ਼ਨ ਫ਼ਾਰਮ ਦੀ ਇਕ ਪਰਤ ਵਿੱਚ ਸਬੰਧਤ ਵੋਟਰ ਦੀ ਜਾਣਕਾਰੀ, ਫੋਟੋ ਅਤੇ ਵੋਟਰ ਸੂਚੀ 2003 ਵਿੱਚ ਦਰਜ ਇੰਦਰਾਜ਼ਾਂ ਨੂੰ ਭਰਿਆ ਜਾਵੇਗਾ ਅਤੇ ਸਬੰਧਤ ਈ.ਆਰ.ਓ ਦਫਤਰ ਵਿੱਚ ਜਮਾਂ ਕਰਵਾਇਆ ਜਾਵੇਗਾ ਅਤੇ ਦੂਸਰੀ ਪਰਤ ਸਬੰਧਤ ਵੋਟਰ ਨੂੰ ਰਸੀਦ ਦੇ ਤੌਰ ’ਤੇ ਦਿੱਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਈ.ਆਰ.ਓਜ਼ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੈਲਾਇਜੇਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਕੀਤੀ ਜਾਵੇਗੀ। 31 ਜੁਲਾਈ ਤੋਂ 30 ਅਗਸਤ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ 31 ਜੁਲਾਈ ਤੋਂ 28 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਬੀਐਲਓਜ਼ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਹਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਚੋਣ ਦਫ਼ਤਰ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਐਸੀ.ਆਈ.ਆਰ. ਦੌਰਾਨ ਬੀ.ਐਲ.ਏ ਲਗਪਗ 50 ਇਨੂਮਰੇਸ਼ਨ ਫ਼ਾਰਮ ਪ੍ਰਤੀ ਦਿਨ ਬੀ.ਐਲ.ਓ ਕੋਲ ਜਮਾਂ ਕਰਵਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ।
ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਸਤਿੰਦਰ ਸਿੰਘ, ਚੋਣ ਕਾਨੂੰਗੋ ਗਗਨਦੀਪ ਕੌਰ, ਆਮ ਆਦਮੀ ਪਾਰਟੀ ਤੋਂ ਬਖ਼ਸ਼ੀਸ਼ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕੁਲਦੀਪ ਸਿੰਘ, ਸੀ.ਪੀ.ਆਈ. ਤੋਂ ਹੰਸਾ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਚਮਕੌਰ ਸਿੰਘ ਟਿੱਬੀ ਅਤੇ ਬੀ.ਜੇ.ਪੀ. ਤੋਂ ਮਨਮੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button