Ferozepur News

ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਅਧਿਆਪਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ - ਗੁਰਭੇਜ ਸਿੰਘ ਟਿੱਬੀ

ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਅਧਿਆਪਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ – ਗੁਰਭੇਜ ਸਿੰਘ ਟਿੱਬੀ

ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਫ਼ਿਰੋਜ਼ਪੁਰ, 27 ਮ, 2026: ਫ਼ਿਰੋਜ਼ਪੁਰ ਵਿੱਚ ਚੋਣ ਡਿਊਟੀ ਦੌਰਾਨ ਅਧਿਆਪਕਾਂ ਨਾਲ ਹੋਈ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਭਰੇ ਰਵੱਈਏ ਦੀ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਨਿਭਾ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੁਸ਼ਕਲਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।

ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਚੋਣ ਪ੍ਰਬੰਧਾਂ ਵਿੱਚ ਰਹੀਆਂ ਖਾਮੀਆਂ ਅਤੇ ਅਵਿਵਸਥਾ ਕਾਰਨ ਅਧਿਆਪਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਅਧਿਆਪਕਾਂ ਨੂੰ ਇੱਕੋ ਸਮੇਂ ਡਬਲ ਡਿਊਟੀਆਂ ਦਿੱਤੀਆਂ ਗਈਆਂ, ਕਈਆਂ ਨੂੰ ਦੂਰ-ਦੁਰਾਡੇ ਖੇਤਰਾਂ ਵਿੱਚ ਬਿਨਾਂ ਢੰਗ ਦੇ ਪ੍ਰਬੰਧਾਂ ਤੋਂ ਭੇਜਿਆ ਗਿਆ ਅਤੇ ਬੁਨਿਆਦੀ ਸਹੂਲਤਾਂ ਤੱਕ ਵੀ ਉਪਲਬਧ ਨਹੀਂ ਕਰਵਾਈਆਂ ਗਈਆਂ। ਇਸ ਦੇ ਬਾਵਜੂਦ ਆਪਣੀਆਂ ਜਾਇਜ਼ ਮੁਸ਼ਕਲਾਂ ਬਾਰੇ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕਰਨਾ ਬਿਲਕੁਲ ਗਲਤ ਹੈ।

ਉਨ੍ਹਾਂ ਕਿਹਾ ਕਿ ਡਿਊਟੀ ਨਿਭਾਉਣ ਦੇ ਬਾਵਜੂਦ ਅਧਿਆਪਕਾਂ ਨੂੰ ਗੈਰਹਾਜ਼ਰ ਦਰਸਾ ਕੇ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਲਿਖਣਾ ਪ੍ਰਸ਼ਾਸਨ ਦੀ ਬਦਲੇ ਦੀ ਭਾਵਨਾ ਅਤੇ ਹੈਂਕੜਬਾਜ਼ੀ ਨੂੰ ਦਰਸਾਉਂਦਾ ਹੈ। ਕਿਸੇ ਵੀ ਕਰਮਚਾਰੀ ਦਾ ਪੱਖ ਸੁਣੇ ਬਿਨਾਂ ਉਸ ਉੱਤੇ ਕਾਰਵਾਈ ਕਰਨਾ ਨਿਆਂ ਦੇ ਅਸੂਲਾਂ ਦੇ ਉਲਟ ਹੈ।

ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੇ ਅਧਿਆਪਕ ਜਥੇਬੰਦੀਆਂ ਦੇ ਸੰਘਰਸ਼ ਦੀ ਪੂਰੀ ਹਮਾਇਤ ਕਰਦਿਆਂ ਕਿਹਾ ਕਿ ਉਹ ਹਰ ਪੱਧਰ ਉੱਤੇ ਅਧਿਆਪਕਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਖ਼ਿਲਾਫ਼ ਭੇਜੀਆਂ ਗਈਆਂ ਸਿਫ਼ਾਰਸ਼ਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਨਹੀਂ ਤਾਂ ਲੋਕਤੰਤਰਕ ਢੰਗ ਨਾਲ ਇਸ ਸੰਘਰਸ਼ ਨੂੰ ਹੋਰ ਵੱਡੇ ਪੱਧਰ ਉੱਤੇ ਲਿਜਾਇਆ ਜਾਵੇਗਾ ਅਤੇ ਅਸੀਂ ਅਧਿਆਪਕਾਂ ਦੀ ਵੱਡੇ ਪੱਧਰ ਤੇ ਹਮਾਇਤ ਕਰਾਂਗੇ।

ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਸਨਮਾਨਯੋਗ ਵਰਗ ਹਨ ਅਤੇ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕਾਂ, ਮੁਲਾਜ਼ਮਾਂ ਅਤੇ ਲੋਕਤੰਤਰਕ ਤਾਕਤਾਂ ਦੀ ਇਕਜੁੱਟਤਾ ਨਾਲ ਤਾਨਾਸ਼ਾਹੀ ਰਵੱਈਏ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button