Ferozepur News

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ ‎

ਮਾਪਿਆਂ ਦੀ ਭਾਗੀਦਾਰੀ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਆਉਂਦਾ ਹੈ ਸਕਾਰਾਤਮਕ ਸੁਧਾਰ - ਮੁਨੀਲਾ ਅਰੋੜਾ /ਡਾ. ਸਤਿੰਦਰ ਸਿੰਘ

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ ‎

 

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ
‎ਮਾਪਿਆਂ ਦੀ ਭਾਗੀਦਾਰੀ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਆਉਂਦਾ ਹੈ ਸਕਾਰਾਤਮਕ ਸੁਧਾਰ – ਮੁਨੀਲਾ ਅਰੋੜਾ /ਡਾ. ਸਤਿੰਦਰ ਸਿੰਘ
ਫ਼ਿਰੋਜ਼ਪੁਰ 30 ਮਈ 2026: ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।
‎ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮਾਪਿਆਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਸਕੂਲਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
‎ਡੀਈਓ ਮੁਨੀਲਾ ਅਰੋੜਾ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਮੁੱਖ ਉਦੇਸ਼ ਸਕੂਲ, ਅਧਿਆਪਕ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਸਥਾਪਿਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮਾਪੇ ਅਤੇ ਅਧਿਆਪਕ ਮਿਲ ਕੇ ਬੱਚਿਆਂ ਦੀ ਪ੍ਰਗਤੀ ਲਈ ਕੰਮ ਕਰਦੇ ਹਨ ਤਾਂ ਵਿਦਿਆਰਥੀਆਂ ਦੇ ਨਤੀਜਿਆਂ ਅਤੇ ਵਿਅਕਤੀਗਤ ਵਿਕਾਸ ਵਿੱਚ ਸਕਾਰਾਤਮਕ ਸੁਧਾਰ ਦੇਖਣ ਨੂੰ ਮਿਲਦਾ ਹੈ।
‎ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਮੈਗਾ ਪੀਟੀਐਮ ਵਰਗੇ ਪ੍ਰੋਗਰਾਮ ਮਾਪਿਆਂ ਨੂੰ ਸਕੂਲਾਂ ਨਾਲ ਜੋੜਨ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਵਿਦਿਆਰਥੀ ਦੀ ਸਿੱਖਣ ਪ੍ਰਕਿਰਿਆ ਉੱਤੇ ਵਿਸ਼ੇਸ਼ ਧਿਆਨ ਦੇਣ ਅਤੇ ਮਾਪਿਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ।
‎ਇਸ ਮੌਕੇ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਸਮੂਹ ਸਕੂਲਾਂ ਵਿੱਚ ਮੈਗਾ ਪੀਟੀਐਮ ਸਬੰਧੀ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਸਕੂਲਾਂ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
‎ਇਸ ਮੌਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਲਾਘਾਯੋਗ ਪ੍ਰਾਪਤੀਆਂ ਵਾਲੇ ਵਿਦਿਆਰਥੀ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਦਵਾਉਣ ਲਈ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਾਪਤ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਹਰਫੂਲ ਸਿੰਘ, ਦਿਨੇਸ਼ ਚੌਹਾਨ, ਅਰਸ਼ਦੀਪ ਸਿੰਘ, ਅਸ਼ਬੀਰ ਸਿੰਘ, ਹਰਵਿੰਦਰ ਸਿੰਘ, ਮੈਡਮ ਸੰਗੀਤਾ, ਹਿਰਦੇ ਨੰਦ, ਸੁਮਿਤ ਕੁਮਾਰ, ਪੂਨਮ ਰਾਣੀ, ਕਵਿਤਾ ਕੰਬੋਜ ਆਦਿ ਹਾਜ਼ਰ ਸਨ|

Related Articles

Leave a Reply

Your email address will not be published. Required fields are marked *

Back to top button