Ferozepur News

ਜਨਗਣਨਾ ਕਰਦੀ ਮਹਿਲਾ ਅਧਿਆਪਕਾ ਨਾਲ ਦੁਰਵਿਹਾਰ ਕਰਨ ਵਾਲਿਆਂ ਖ਼ਿਲਾਫ਼ ਡੀਟੀਐੱਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਕਾਰਵਾਈ ਦੀ ਮੰਗ

ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਜਨਤਕ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕਰਾਂਗੇ – ਹਰਾਜ, ਮਹਿਮਾ, ਭੁੱਲਰ

ਜਨਗਣਨਾ ਕਰਦੀ ਮਹਿਲਾ ਅਧਿਆਪਕਾ ਨਾਲ ਦੁਰਵਿਹਾਰ ਕਰਨ ਵਾਲਿਆਂ ਖ਼ਿਲਾਫ਼ ਡੀਟੀਐੱਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਕਾਰਵਾਈ ਦੀ ਮੰਗ

ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਜਨਤਕ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕਰਾਂਗੇ – ਹਰਾਜ, ਮਹਿਮਾ, ਭੁੱਲਰ
ਜਨਗਣਨਾ ਕਰਦੀ ਮਹਿਲਾ ਅਧਿਆਪਕਾ ਨਾਲ ਦੁਰਵਿਹਾਰ ਕਰਨ ਵਾਲਿਆਂ ਖ਼ਿਲਾਫ਼ ਡੀਟੀਐੱਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਕਾਰਵਾਈ ਦੀ ਮੰਗ
ਫ਼ਿਰੋਜ਼ਪੁਰ, 2 ਜੂਨ, 2026: ਜਨਗਣਨਾ-2026 ਦੌਰਾਨ ਆਪਣੀ ਡਿਊਟੀ ਨਿਭਾ ਰਹੀ ਇੱਕ ਮਹਿਲਾ ਅਧਿਆਪਕਾ ਨਾਲ ਹੋਏ ਦੁਰਵਿਹਾਰ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਜਾਣਕਾਰੀ ਦਿੰਦਿਆਂ ਡੀਟੀਐਫ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਕਿਸਾਨ-ਸਟੂਡੈਂਟ ਯੂਨੀਅਨ ਦੇ ਆਗੂ ਜਗਰੂਪ ਸਿੰਘ ਭੁੱਲਰ ਨੇ ਦੱਸਿਆ ਕਿ ਜਨਗਣਨਾ-2026 ਦੌਰਾਨ ਵੱਖ-ਵੱਖ ਥਾਵਾਂ ਤੋਂ ਮਹਿਲਾ ਕਰਮਚਾਰੀਆਂ ਅਤੇ ਅਧਿਆਪਕਾਵਾਂ ਨਾਲ ਦੁਰਵਿਹਾਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਮਹਿਲਾ ਮੁਲਾਜ਼ਮਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਪਿੰਡ ਵਲੂਰ ਵਿਖੇ ਇੱਕ ਮਹਿਲਾ ਅਧਿਆਪਕਾ ਬਤੌਰ ਗਿਣਤੀਕਾਰ ਆਪਣੀ ਜਨਗਣਨਾ ਡਿਊਟੀ ਨਿਭਾ ਰਹੀ ਸੀ। ਬੀਤੇ ਦਿਨ ਜਦੋਂ ਉਹ ਸਰਕਾਰੀ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰ ਰਹੀ ਸੀ ਤਾਂ ਇੱਕ ਘਰ ਦੇ ਲੋਕਾਂ ਵੱਲੋਂ ਉਸ ਨਾਲ ਬਦਤਮੀਜ਼ੀ ਕੀਤੀ ਗਈ। ਇਨ੍ਹਾਂ ਵਿਅਕਤੀਆਂ ਨੇ ਨਾ ਸਿਰਫ਼ ਮਹਿਲਾ ਅਧਿਆਪਕਾ ਨਾਲ ਅਣਉਚਿਤ ਵਿਵਹਾਰ ਕੀਤਾ ਸਗੋਂ ਸਰਕਾਰੀ ਰਿਕਾਰਡ ਖੋਹਣ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਵੀ ਕੀਤੀ। ਹਾਲਾਤ ਇੰਨੇ ਗੰਭੀਰ ਹੋ ਗਏ ਕਿ ਮਹਿਲਾ ਅਧਿਆਪਕਾ ਨਾਲ ਦੋਸ਼ੀ ਆਪਣੀ ਸੁਰੱਖਿਆ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀਟੀਐਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕਿਸਾਨ-ਸਟੂਡੈਂਟ ਯੂਨੀਅਨ ਦੇ ਆਗੂਆਂ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀਆਂ ਦਾ ਇੱਕ ਵਫ਼ਦ ਪ੍ਰਭਾਵਿਤ ਅਧਿਆਪਕਾ ਕੋਲ ਪੁੱਜਿਆ ਅਤੇ ਉਸ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਤੋਂ ਬਾਅਦ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ, ਮਹਿਲਾ ਅਧਿਆਪਕਾ ਨੂੰ ਇਨਸਾਫ਼ ਦਿਵਾਉਣ ਅਤੇ ਜਨਗਣਨਾ ਡਿਊਟੀ ਦੌਰਾਨ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਜਨਗਣਨਾ ਵਰਗੇ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਲੱਗੇ ਅਧਿਆਪਕਾਂ ਅਤੇ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਡਿਊਟੀ ਨਿਭਾ ਰਹੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
 ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਸਮੂਹ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਵਿੱਤ ਸਕੱਤਰ ਅਮਿਤ ਸ਼ਰਮਾਂ, ਅਨਿਲ ਧਵਨ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ ਟੁਰਨਾ, ਪਵਨ ਮਦਾਨ, ਸਵਰਨ ਸਿੰਘ ਜੋਸਨ, ਹੀਰਾ ਸਿੰਘ ਤੂਤ, ਗੁਰਜੀਤ ਸਿੰਘ, ਵਿਕਰਮ ਸਿੰਘ ਉੱਪਲ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਜੱਜ ਸਿੰਘ ਸਾਂਦੇ ਹਾਂਸਮ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਸੁਰਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ, ਨਵਜੋਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button