Ferozepur News

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਡੀਟੀਐੱਫ ਫ਼ਿਰੋਜ਼ਪੁਰ ਵੱਲੋਂ ਪੂਰਨ ਹਮਾਇਤ

ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ-ਹਰਾਜ /ਭਾਵੜਾ 

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਡੀਟੀਐੱਫ ਫ਼ਿਰੋਜ਼ਪੁਰ ਵੱਲੋਂ ਪੂਰਨ ਹਮਾਇਤ
????????????

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਡੀਟੀਐੱਫ ਫ਼ਿਰੋਜ਼ਪੁਰ ਵੱਲੋਂ ਪੂਰਨ ਹਮਾਇਤ

ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ-ਹਰਾਜ /ਭਾਵੜਾ
ਫ਼ਿਰੋਜ਼ਪੁਰ, 2 ਜੂਨ, 2026:  ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਤਨਖਾਹਾਂ ਵਿੱਚ ਵਾਧਾ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਸੇਵਾ ਕੇਂਦਰਾਂ ਨੂੰ ਸਰਕਾਰੀ ਅਧੀਨ ਲਿਆਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਫ਼ਿਰੋਜ਼ਪੁਰ ਵੱਲੋਂ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਡੀਟੀਐੱਫ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾਂ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਜਾਰੀ ਬਿਆਨ ਵਿੱਚ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਪਿਛਲੇ ਲਗਭਗ ਦਸ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਜਦਕਿ ਉਨ੍ਹਾਂ ਉੱਤੇ ਕੰਮ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ। ਮਹਿੰਗਾਈ ਦੇ ਇਸ ਦੌਰ ਵਿੱਚ 10 ਹਜ਼ਾਰ ਰੁਪਏ ਦੇ ਕਰੀਬ ਤਨਖਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸੇਵਾ ਕੇਂਦਰ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਸਾਲ 2016 ਤੋਂ ਹੁਣ ਤੱਕ ਕਰੋੜਾਂ ਅਰਜ਼ੀਆਂ ਅਤੇ ਸੇਵਾਵਾਂ ਸਫ਼ਲਤਾਪੂਰਵਕ ਜਾਰੀ ਕਰਕੇ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਕਾਰਗੁਜ਼ਾਰੀ ਸਾਬਤ ਕੀਤੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਨਾ ਤਾਂ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਡੀਟੀਐੱਫ ਆਗੂਆਂ ਨੇ ਕਿਹਾ ਕਿ ਜਦੋਂ ਸਰਕਾਰ ਵੱਲੋਂ ਪੰਜ ਸਾਲਾ ਠੇਕੇ ਦੀ ਗੱਲ ਕੀਤੀ ਜਾਂਦੀ ਹੈ ਤਾਂ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਕੇਵਲ ਛੇ ਮਹੀਨੇ ਦੇ ਠੇਕੇ ਜਾਰੀ ਕਰਨਾ ਗੰਭੀਰ ਮਸਲਾ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।
ਡੀਟੀਐੱਫ ਫ਼ਿਰੋਜ਼ਪੁਰ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਦੀ ਥਾਂ ਸਿੱਧੇ ਤੌਰ ’ਤੇ ਸਰਕਾਰੀ ਅਧੀਨ ਚਲਾਇਆ ਜਾਵੇ ਤਾਂ ਜੋ ਸਰਕਾਰੀ ਖ਼ਜ਼ਾਨੇ ਦਾ ਪੈਸਾ ਨਿੱਜੀ ਕੰਪਨੀਆਂ ਦੀ ਬਜਾਏ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਠੋਸ ਕਦਮ ਚੁੱਕਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਮਲਕੀਤ ਸਿੰਘ ਹਰਾਜ ਨੇ ਕਿਹਾ ਕਿ ਜੇਕਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਡੀਟੀਐੱਫ ਫ਼ਿਰੋਜ਼ਪੁਰ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਸਾਥੀਆਂ ਦੇ ਮਸਲੇ ਦਾ ਤੁਰੰਤ ਹੱਲ ਕਰੇ। ਇਸ ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ ,ਅਮਿਤ ਕੰਬੋਜ਼, ਸਵਰਨ ਸਿੰਘ ਜੋਸਨ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ ,ਹਰਜਿੰਦਰ ਜਨੇਰ,ਵਿਕਰਮ ਜੀਤ ਉੱਪਲ, ਅਨਿਲ ਧਵਨ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button