Ferozepur News

ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ

ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ

ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ
ਫਿਰੋਜ਼ਪੁਰ, 3 ਜੂਨ, 2026 :
ਜਨਗਣਨਾ-2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਨਮਾਨਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਫੇਜ਼ ਤਹਿਤ ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ 15 ਮਈ 2026 ਤੋਂ ਸ਼ੁਰੂ ਹੋਇਆ ਸੀ, ਜੋ 13 ਜੂਨ 2026 ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਵੱਡੀ ਗਿਣਤੀ ਵਿੱਚ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਆਨਲਾਈਨ ਪੋਰਟਲ ਰਾਹੀਂ ਲੋੜੀਂਦਾ ਡਾਟਾ ਇਕੱਤਰ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਪੂਰਾ ਸਹਿਯੋਗ ਦੇਣ ਅਤੇ ਗਿਣਤੀਕਾਰਾਂ ਨੂੰ ਸਹੀ ਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਕਾਰਜ ਦੌਰਾਨ ਕਿਸੇ ਵੀ ਨਾਗਰਿਕ ਤੋਂ ਆਧਾਰ ਕਾਰਡ, ਪੈਨ ਕਾਰਡ, ਬੈਂਕ ਵੇਰਵੇ ਜਾਂ ਕਿਸੇ ਵੀ ਤਰ੍ਹਾਂ ਦਾ ਓ.ਟੀ.ਪੀ. ਨਹੀਂ ਮੰਗਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਅਧਿਕਾਰਿਤ ਗਿਣਤੀਕਾਰਾਂ ਨੂੰ ਵਿਸ਼ੇਸ਼ ਪਛਾਣ ਪੱਤਰ (ਆਈ.ਡੀ. ਕਾਰਡ) ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਕਿਊ.ਆਰ. ਕੋਡ ਦਰਜ ਹੈ। ਨਾਗਰਿਕ ਇਸ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਗਿਣਤੀਕਾਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਤਸੱਲੀ ਕਰ ਸਕਦੇ ਹਨ ਕਿ ਉਹ ਅਧਿਕਾਰਿਤ ਕਰਮਚਾਰੀ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਸਬੰਧਤ ਇੱਕ ਅਹਿਮ ਪ੍ਰਕਿਰਿਆ ਹੈ, ਇਸ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਗਿਣਤੀਕਾਰਾਂ ਨੂੰ ਲੋੜੀਂਦਾ ਸਹਿਯੋਗ ਦੇਵੇ। ਇਸ ਮੌਕੇ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ- ਵਧੀਕ ਜਿਲਾ ਸੈਂਸਜ ਅਫਸਰ ਫਿਰੋਜ਼ਪੁਰ ਦੇ ਸ਼੍ਰੀ ਤਰਸੇਮ ਲਾਲ ਸਹਾਇਕ ਖੋਜ ਅਫਸਰ, ਗਿਰੀਸ਼ ਗਰੋਵਰ ਇੰਨਵੈਸਟੀਗੇਟਰ, ਗੁਰਨਾਮ ਸਿੰਘ ਅਤੇ ਅੰਕੁਸ਼ ਵਡੇਰਾ ਯੰਗ ਪ੍ਰੋਫੈਸ਼ਨਲ ਆਦਿ ਹਾਜ਼ਰ ਸਨ।
**

Related Articles

Leave a Reply

Your email address will not be published. Required fields are marked *

Back to top button