Ferozepur News

ਡੀਐਮਐਫ ਅਤੇ ਡੀਟੀਐਫ ਵੱਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ

ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ 'ਤੇ ਪਰਚਾ ਦਰਜ ਕਰਨ ਦੀ ਮੰਗ

ਡੀਐਮਐਫ ਅਤੇ ਡੀਟੀਐਫ ਵੱਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ
ਡੀਐਮਐਫ ਅਤੇ ਡੀਟੀਐਫ ਵੱਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ
ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ‘ਤੇ ਪਰਚਾ ਦਰਜ ਕਰਨ ਦੀ ਮੰਗ
ਫ਼ਿਰੋਜ਼ਪੁਰ 5 ਜੂਨ, 2026:  ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਪਟਿਆਲਾ ਵਿਖੇ ਬੇਰੁਜਗਾਰ ਸਹਾਇਕ ਲਾਈਨਮੈਨ ਜੋ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾ ਲਈ ਪ੍ਰੋਟੈਸਟ ਕਰ ਰਹੇ ਸਨ, ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਪ੍ਰਸਾਸ਼ਨ ਵੱਲੋਂ ਬੇਰਹਮੀ ਨਾਲ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ  ਪ੍ਰਧਾਨ ਜਰਮਨਜੀਤ  ਸਿੰਘ ਛੱਜਲਵੱਡੀ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ ਟੁਰਨਾ, ਵਰਿੰਦਰ ਸਿੰਘ, ਜਨਕ ਰਾਜ, ਪਵਨ ਮਦਾਨ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ
ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਡੀਟੀਐੱਫ ਫ਼ਿਰੋਜ਼ਪੁਰ ਮਲਕੀਤ ਸਿੰਘ ਹਰਾਜ, ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾਂ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਨੇ ਕਿਹਾ ਕਿ ਧਰਨਿਆਂ ਵਿੱਚੋਂ  ਨਿਕਲੀ ਹੋਈ ਪਾਰਟੀ ਅਤੇ ਸਰਕਾਰ ਬਣਨ ਤੋਂ ਬਾਅਦ ਕਾਰਪੋਰੇਟਾਂ ਦੀ ਨੰਗੇ ਚਿੱਟੇ ਰੂਪ ਵਿੱਚ ਦਲਾਲੀ ਕਰ ਰਹੀ   ਪੰਜਾਬ ਸਰਕਾਰ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹ ਰਵਈਆ ਅਪਣਾ ਰਹੀ ਹੈ  ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੇ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਪੁਲਿਸ ਜਬਰ ਨਾਲ ਦਬਾਉਣ  ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ ਉਹਨਾਂ ਕਿਹਾ ਅਜ  ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨਮੈਨ ਨੂੰ ਜੋ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾ ਲਈ ਪ੍ਰੋਟੈਸਟ ਕਰ ਰਹੇ ਸਨ ਉਪਰ ਪੁਲਿਸ ਪ੍ਰਸਾਸ਼ਨ ਵੱਲੋਂ ਬੇਰਹਮੀ ਨਾਲ ਕੁੱਟਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨੰਗਪੁਣੇ ਦੀ ਜਿਉਂਦੀ ਜਾਗਦੀ ਤਸਵੀਰ ਹੈ। ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉਪਰ ਤਸੱਦਦ ਢਾਹ ਰਹੇ ਪੁਲਿਸ ਮੁਲਾਜਮਾਂ ਉਪਰ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। । ਇਸ ਮੌਕੇ ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ ,ਅਮਿਤ ਕੰਬੋਜ਼, ਹੀਰਾ ਸਿੰਘ ਤੂਤ, ਸਵਰਨ ਸਿੰਘ,ਨਰਿੰਦਰ ਜੰਮੂ,ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ ,ਹਰਜਿੰਦਰ ਜਨੇਰ,ਵਿਕਰਮ ਜੀਤ,ਅਨਿਲ ਧਵਨ ,ਗਗਨ ਮਿੱਤਲ ,ਸੰਦੀਪ ਕੁਮਾਰ ,ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਣ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਵਰਿੰਦਰਪਾਲ ਸਿੰਘ ਖਾਲਸਾ ,ਕਿਰਪਾਲ ਸਿੰਘ ,ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button