ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ’ਚ ਵਿਲੇਜ਼ / ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰਗ ਆਯੋਜਿਤ
ਵੀ.ਡੀ.ਸੀ. ਮੈਂਬਰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ: ਦਹੀਯਾ

ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ’ਚ ਵਿਲੇਜ਼ / ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰਗ ਆਯੋਜਿਤ
– ਵੀ.ਡੀ.ਸੀ. ਮੈਂਬਰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ: ਦਹੀਯਾ
ਫਿਰੋਜ਼ਪੁਰ, 6 ਜੂਨ, 2026: ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫਿਰੋਜ਼ਪੁਰ ਸ਼ਹਿਰ ਦੇ ਪੰਚਵਟੀ ਰਿਜ਼ੋਰਟ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਮੀਟਿੰਗ ਦੌਰਾਨ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਲੇਜ਼/ ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਭਰ ਵਿੱਚ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਜਿਸ ਦੇ ਬਹੁਤ ਹੀ ਸਾਰਥਕ ਨਤੀਜ਼ੇ ਮਿਲੇ। ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੀ ਵੀ ਭਾਗੀਦਾਰੀ ਬਹੁਤ ਅਹਿਮ ਹੈ।
ਵਿਧਾਇਕ ਭੁੱਲਰ ਨੇ ਵੀ.ਡੀ.ਸੀ. ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਦਹੀਯਾ ਨੇ ਸਾਰੇ ਸਾਥੀਆਂ ਨੂੰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐਸ.ਪੀ. ਕਰਨ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਕਾਕਾ ਸਰਾਂ ਵੀ ਹਾਜ਼ਰ ਸਨ। ਅਧਿਕਾਰੀਆਂ ਵੱਲੋਂ ਵੀ.ਡੀ.ਸੀ. ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।
ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।





