Ferozepur News

ਐਸ.ਆਈ.ਆਰ ਪ੍ਰਕਿਰਿਆ ਅਧੀਨ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਨੂੰ ਦਿੱਤੀ ਗਈ ਸਿਖਲਾਈ

ਐਸ.ਆਈ.ਆਰ ਪ੍ਰਕਿਰਿਆ ਅਧੀਨ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਨੂੰ ਦਿੱਤੀ ਗਈ ਸਿਖਲਾਈ
ਐਸ.ਆਈ.ਆਰ ਪ੍ਰਕਿਰਿਆ ਅਧੀਨ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਨੂੰ ਦਿੱਤੀ ਗਈ ਸਿਖਲਾਈ
ਫ਼ਿਰੋਜ਼ਪੁਰ, 11  ਜੂਨ, 2026: ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀਆਂ ਹਦਾਇਤਾਂ ‘ਤੇ ਡਾ. ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ—ਕਮ— ਵਧੀਕ ਜਿ਼ਲ੍ਹਾ ਚੋਣ ਅਫਸਰ ਦੀ ਅਗਵਾਈ ਵਿੱਚ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਸੈਂਬਲੀ ਲੈਵਲ ਮਾਸਟਰ ਟਰੇਨਰ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ।
    ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ  ਚਾੜਿਆ ਜਾਣਾ ਹੈ ਤਾਂ ਜੋ ਇਸ ਸਬੰਧੀ ਕਿਸੇ ਵੀ ਨੋਡਲ ਅਫਸਰ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ  ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਕਰਨਾ ਬਹੁਤ ਜਰੂਰੀ ਹੈ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
                  ਇਸ ਮੌਕੇ ਸਤਿੰਦਰ ਸਿੰਘ ਇਲੈਕਸ਼ਨ ਤਹਿਸੀਲਦਾਰ ਅਤੇ ਗਗਨਦੀਪ ਕੌਰ ਇਲੈਕਸ਼ਨ ਕਾਨੂੰਗੋ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button