Ferozepur News

ਸਿੱਖਿਆ ਵਿਭਾਗ ਸੈਕੰਡਰੀ ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ, ਤਨਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡਿਪਟੀ ਕਮਿਸ਼ਨਰ ਵੱਲੋਂ ਲੋਕ ਅਰਪਣ

ਸਫਲਤਾ ਲਈ ਪੜ੍ਹਾਈ ਦੌਰਾਨ ਤਨਾਅ ਨਹੀਂ, ਸਗੋਂ ਸਕਾਰਾਤਮਕ ਸੋਚ ਦੀ ਜਰੂਰਤ : ਡਿਪਟੀ ਕਮਿਸ਼ਨਰ

ਸਿੱਖਿਆ ਵਿਭਾਗ ਸੈਕੰਡਰੀ ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ, ਤਨਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡਿਪਟੀ ਕਮਿਸ਼ਨਰ ਵੱਲੋਂ ਲੋਕ ਅਰਪਣ

ਸਿੱਖਿਆ ਵਿਭਾਗ ਸੈਕੰਡਰੀ ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ, ਤਨਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡਿਪਟੀ ਕਮਿਸ਼ਨਰ ਵੱਲੋਂ ਲੋਕ ਅਰਪਣ

ਸਫਲਤਾ ਲਈ ਪੜ੍ਹਾਈ ਦੌਰਾਨ ਤਨਾਅ ਨਹੀਂ, ਸਗੋਂ ਸਕਾਰਾਤਮਕ ਸੋਚ ਦੀ ਜਰੂਰਤ : ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 18 ਜੂਨ, 2026: ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਪੜ੍ਹਾਈ ਦੌਰਾਨ ਤਨਾਅ ਮੁਕਤ ਰੱਖਣ ਅਤੇ ਉਨ੍ਹਾਂ ਵਿੱਚ ਸਕਾਰਾਤਮਕ ਸੋਚ ਵਿਕਸਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਮਨੀਲਾ ਅਰੋੜਾ ਦੀ ਅਗਵਾਈ ਹੇਠ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਮਿਸ਼ਨ ਪ੍ਰੇਰਨਾ ਤਹਿਤ ਤਿਆਰ ਕੀਤੇ ਗਏ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ, ਆਈ.ਏ.ਐਸ. ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ।

ਇਸ ਲੇਖ ਸੰਗ੍ਰਹਿ ਵਿੱਚ ਸਿੱਖਿਆ ਮਾਹਿਰਾਂ, ਮਨੋਵਿਗਿਆਨੀਆਂ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਲਿਖੇ ਗਏ ਉਹ ਲੇਖ ਸ਼ਾਮਲ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਆਤਮਵਿਸ਼ਵਾਸ, ਮਨੋਬਲ ਅਤੇ ਸਕਾਰਾਤਮਕ ਸੋਚ ਬਣਾਈ ਰੱਖਣ ਲਈ ਪ੍ਰੇਰਿਤ ਕਰਦੇ ਹਨ। ਇਹ ਉਪਰਾਲਾ ਵਿਦਿਆਰਥੀਆਂ ਨੂੰ ਤਣਾਅ ਤੋਂ ਦੂਰ ਰੱਖ ਕੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਨਿਖਾਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਆਪਣੇ ਪ੍ਰਧਾਨਗੀ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਆਈ ਏ ਐਸ ਨੇ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤਨਾਅ ਅਤੇ ਡਰ ਨੂੰ ਆਪਣੇ ਉੱਤੇ ਭਾਰੀ ਨਾ ਹੋਣ ਦੇਣ, ਸਗੋਂ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੇਰਨਾਦਾਇਕ ਲੇਖ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਵਿੱਚ ਸਫਲਤਾ ਪ੍ਰਤੀ ਵਿਸ਼ਵਾਸ ਪੈਦਾ ਕਰਨ ਵਿੱਚ ਸਹਾਇਕ ਸਾਬਤ ਹੋਣਗੇ।

ਇਸ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ੍ਰੀ ਸੰਦੀਪ ਕੁਮਾਰ, ਸ੍ਰੀ ਗੁਰਦੇਵ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸਮੂਹ ਬੀ.ਆਰ.ਸੀ. ਅਤੇ ਸ੍ਰੀਮਤੀ ਕੰਚਨ ਰਾਣੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਮਨੀਲਾ ਅਰੋੜਾ ਨੇ ਕਿਹਾ ਕਿ ਇਸ ਲੇਖ ਸੰਗ੍ਰਹਿ ਦੇ ਸੰਪਾਦਕ ਡਾ ਸਤਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀ ਅਧਿਆਪਕਾਂ ਦਾ ਇਹ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਲਈ ਬੇਹੱਦ ਲਾਭਦਾਇਕ ਅਤੇ ਮਾਰਗਦਰਸ਼ਕ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਸਤਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਇਸ ਪ੍ਰੋਜੈਕਟ ਵਿੱਚ ਸਹਿਯੋਗ ਕਰਨ ਵਾਲੇ ਸਹਿਯੋਗੀਆਂ ਅਤੇ ਲੇਖਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਸ਼ਨ ਪ੍ਰੇਰਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਨੂੰ ਪ੍ਰੀਖਿਆਵਾਂ ਦੇ ਦਬਾਅ ਤੋਂ ਮੁਕਤ ਰੱਖਣਾ ਅਤੇ ਉਨ੍ਹਾਂ ਦੀ ਸਰਵਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੇਖ ਸੰਗ੍ਰਹਿ ਵਿੱਚ ਸ਼ਾਮਲ ਵਿਚਾਰ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਨਗੇ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਡੀ.ਐਸ.ਐਮ., ਸ੍ਰੀ ਸੁਖਚੈਨ ਸਿੰਘ ਸਟੈਨੋ ਅਤੇ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button