Ferozepur News

ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗ ਦਿਵਸ ਵਿਚ ਲਿਆ ਭਾਗ ਤੇ ਕੀਤੇ ਯੋਗ ਆਸਣ

ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ

· ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗ ਦਿਵਸ ਵਿਚ ਲਿਆ ਭਾਗ ਤੇ ਕੀਤੇ ਯੋਗ ਆਸਣ

ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਫਿਰੋਜ਼ਪੁਰ, 21 ਜੂਨ 2026: ( ) ਡਾਇਰੈਕਟੋਰੇਟ ਆਫ ਆਯੁਰਵੈਦਾ, ਪੰਜਾਬ ਵੱਲੋਂ ਆਯੂਸ਼ ਮੰਤਰਾਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ। ਇਸ ਸਾਲ ਦੇ ਯੋਗ ਦਿਵਸ ਦਾ ਥੀਮ ” ਸਿਹਤਮੰਦ ਉਮਰ ਲਈ ਯੋਗ” ਸੀ। ਇਸ ਯੋਗ ਦਿਵਸ ਮੌਕੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਦੇ ਧਰਮ ਪਤਨੀ ਡਾ. ਅਮਨਦੀਪ ਕੌਰ ਗੋਸਲ , ਸਹਾਇਕ ਕਮਿਸ਼ਨਰ ਸ੍ਰੀ ਹਿਮਾਂਸ਼ੂ ਆਈ.ਏ.ਐਸ. ਅਤੇ ਐਸਡੀਐਮ ਫਿਰੋਜ਼ਪੁਰ ਸ੍ਰੀ ਅਭਿਸ਼ੇਕ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਿਧਾਇਕ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਡਾ. ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਯੋਗ ਕਰਨ ਨਾਲ ਸਾਡਾ ਮੰਨ ਸ਼ਾਤ ਹੁੰਦਾ ਹੈ ਅਤੇ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੀ ਸ਼ਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਆਪਣੀ ਜ਼ਿੰਦਗੀ ਵਿੱਚ ਯੋਗ ਨੂੰ ਆਪਣਾ ਕੇ ਸ਼ਰੀਰਕ ਸਮੱਸਿਆਵਾਂ ਨੂੰ ਦੂਰ ਕੀਤਾ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੋਗਾ ਕਰਨਾ ਚਾਹੀਦਾ ਹੈ ਅਤੇ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਹਰ ਮਨੁੱਖ ਯੋਗ ਤੋਂ ਪ੍ਰਭਾਵਿਤ ਹੋ ਕੇ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰ ਸਕੇ|

ਸਹਾਇਕ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਤੇ ਐਸਡੀਐਮ ਫਿਰਜ਼ਪੁਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਯੋਗ ਕਰਨਾ ਸਾਡੇ ਲਈ ਬਹੁਤ ਅਹਿਮ ਹੈ। ਯੋਗ ਕਰਨ ਵਾਲਾ ਇਨਸਾਨ ਇਕ ਤੰਦਰੁਸਤ ਸ਼ਰੀਰ ਤੇ ਦਿਮਾਗ ਦਾ ਮਾਲਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਯੋਗ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜਕਲ ਦੇ ਤੇਜ਼ ਤਰਾਰ ਮਸ਼ੀਨੀ ਯੁੱਗ ਵਿੱਚ ਯੋਗ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸ਼ਰੀਰਕ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਵਿੱਚ ਸਹਾਈ ਹੋ ਸਕਦਾ ਹੈ।

ਯੋਗਾ ਸੈਸ਼ਨ ਦੀ ਅਗਵਾਈ ਕਰਦੇ ਹੋਏ ਯੋਗਾਚਾਰਿਆ ਸ੍ਰੀ ਪ੍ਰਭੋਦ ਮੋਂਗਾ ਨੇ ਯੋਗਾ ਦੇ ਵੱਖ-ਵੱਖ ਆਸਨਾਂ ਦੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਹ ਆਸਨ ਪ੍ਰਾਣਾਯਾਮ ਅਤੇ ਧਿਆਨ ਨਾਲ ਮਿਲ ਕੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਤੌਰ ‘ਤੇ ਤੰਦਰੁਸਤ ਅਤੇ ਅਧਿਆਤਮਿਕ ਤੌਰ ‘ਤੇ ਜਾਗਦੇ ਰਹਿਣ ਵਿਚ ਮਦਦ ਕਰਦੇ ਹਨ। ਇਸ ਸਮਾਗਮ ਵਿੱਚ 600 ਦੇ ਕਰੀਬ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਰਜ ਕਰਵਾਈ। ਇਸ ਮੌਕੇ ਆਏ ਹੋਏ ਵਿਸ਼ੇਸ ਮਹਿਮਾਨਾਂ ਨੂੰ ਬੂਟੇ ਵੰਡ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਸਿੱਖਿਆ ਵਿਭਾਗ ਤੋਂ ਸ. ਰਵੀਇੰਦਰ ਸਿੰਘ ਅਤੇ ਸ. ਸਰਬਜੀਤ ਸਿੰਘ ਭਾਵੜਾ ਵੱਲੋਂ ਸਟੇਜ ਸਕੱਤਰ ਦੀ ਭੁਮਿਕਾ ਨਿਭਾਈ ਗਈ।

ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾ. ਰੁਪਿੰਦਰ ਕੌਰ, ਡੀਈਓ (ਸੈ.ਸਿੱ) ਮੁਨੀਲਾ ਅਰੋੜਾ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਸੁਨੀਲ ਦੱਤ, ਨੋਡਲ ਅਫਸਰ ਡਾ. ਰਾਕੇਸ਼ ਗਰੋਵਰ, ਡਾ. ਸੁਮਿਤ ਮੋਂਗਾ, ਡਾ. ਜਸਕਮਲ, ਡਾ. ਦਲਜੀਤ ਸਿੰਘ ਪ੍ਰਧਾਨ ਐਨ.ਆਈ.ਐਮ.ਏ, ਡਾ. ਯੁਵਰਾਜ ਨਾਰੰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਯੋਗ ਸਾਧਨਾ ਕੇਂਦਰ ਫਿਰੋਜ਼ਪੁਰ ਦੇ ਮੈਂਬਰਾਂ ਸਮੇਤ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button