ਮਨਰੇਗਾ ਸਟਾਫ਼ ਬਲਾਕ ਫਿਰੋਜ਼ਪੁਰ ਦੀ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਦਿੱਤਾ ਮੰਗ-ਪੱਤਰ
ਮਨਰੇਗਾ ਸਟਾਫ਼ ਬਲਾਕ ਫਿਰੋਜ਼ਪੁਰ ਦੀ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਦਿੱਤਾ ਮੰਗ-ਪੱਤਰ
ਫਿਰੋਜ਼ਪੁਰ: 8-6-2026: ਮਨਰੇਗਾ ਸਟਾਫ਼ ਬਲਾਕ ਫਿਰੋਜ਼ਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਮਨਰੇਗਾ ਕਰਮਚਾਰੀਆਂ ਵੱਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ।
ਮਨਰੇਗਾ ਸਟਾਫ਼ ਨੇ ਮੰਗ ਕੀਤੀ ਕਿ ਪਿਛਲੇ ਸੱਤ ਮਹੀਨਿਆਂ ਤੋਂ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੰਚਾਇਤੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਮਨਰੇਗਾ ਕਰਮਚਾਰੀਆਂ ਨੂੰ ਮਰਜ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਨੂੰ ਯੋਗ ਸਥਾਨ ਮਿਲ ਸਕੇ।
ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੀਨੀਅਰ ਆਗੂ ਹਰਪਿੰਦਰ ਸਿੰਘ ਟਿੱਬੀ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਆਪਣੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਯੂਨੀਅਨ ਦੇ ਉਪ ਪ੍ਰਧਾਨ ਅਖਿਲ ਅਰੋੜਾ, ਜ਼ਿਲ੍ਹਾ ਪ੍ਰੈਸ ਸਕੱਤਰ ਵਿਕਰਮ ਖੋਖਰ, ਏ.ਪੀ.ਓ. ਨਰੇਗਾ ਮੀਨੂ ਸ਼ਰਮਾ, ਲੇਖਾਕਾਰ ਵਰਿੰਦਰ ਪਾਲ ਸਿੰਘ, ਗੁਰਪ੍ਰੀਤ ਕੌਰ, ਮੋਨਿਕਾ ਸ਼ਰਮਾ, ਵੀਰਪਾਲ ਕੌਰ, ਅਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਾਜਨ ਚਿਨਵਾਲ ਅਤੇ ਬੀ.ਐਫ.ਟੀ. ਯੂਨੀਅਨ ਦੇ ਗੁਰਵਿੰਦਰ ਸਿੰਘ ਭੁੱਲਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਮਨਰੇਗਾ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਹੜਤਾਲ ਖਤਮ ਕਰਕੇ ਕੰਮ ਮੁੜ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।






