Ferozepur News

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਬੀ.ਐਲ.ਓਜ਼. ਵਲੋਂ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਕੀਤੀ ਜਾਵੇਗੀ ਪਹੁੰਚ: ਦੀਪਸਿਖ਼ਾ ਸ਼ਰਮਾ

ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਗਹਿਰੀ ਸੁਧਾਈ ਬਾਰੇ ਕੀਤੀ ਜਾਣਕਾਰੀ ਸਾਂਝੀ

ਫ਼ਿਰੋਜ਼ਪੁਰ, 24 ਜੂਨ, 2026: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਆਦਿ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਪ੍ਰੈੱਸ ਵਾਰਤਾ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਬੀ.ਐਲ.ਓਜ਼. ਵਲੋਂ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਕੀਤੀ ਜਾਵੇਗੀ ਪਹੁੰਚ: ਦੀਪਸਿਖ਼ਾ ਸ਼ਰਮਾ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰ-ਘਰ ਜਾਣਗੇ, ਇਹ ਕੰਮ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਦੇ ਇਸ ਕਾਰਜ਼ ਵਿਚ ਜ਼ਿਲ੍ਹੇ ਦੇ 903 ਬੂਥਾਂ ਦੇ ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਵੋਟਰਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1950 ਅਤੇ ਜ਼ਿਲ੍ਹਾ ਪੱਧਰ ਤੇ 01632-242473 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 87.61 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਉਨ੍ਹਾਂ ਨੇ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਪੱਤਰਕਾਰ ਭਾਈਚਾਰੇ ਨੂੰ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲੇ ਦੀ ਮਦਦ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਚੋਣ ਤਹਿਸੀਲਦਾਰ ਸ੍ਰੀ ਦੀਪਕ ਕੁਮਾਰ, ਚੋਣ ਕਾਨੂੰਗੋ ਸ੍ਰੀਮਤੀ ਗਗਨਦੀਪ ਕੌਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button