Ferozepur News

ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ

ਮੰਗਾਂ ਨਾ ਪੂਰੀਆਂ ਹੋਣ ਤੇ ਸੰਘਰਸ਼ ਕੀਤਾ ਜਾਵੇਗਾ ਹੋਰ ਤੇਜ

ਪੀ.ਐਸ.ਐਮ.ਯੂ ਯੂਨੀਅਨਸੀ.ਪੀ.ਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ

ਮੰਗਾਂ ਨਾ ਪੂਰੀਆਂ ਹੋਣ ਤੇ ਸੰਘਰਸ਼ ਕੀਤਾ ਜਾਵੇਗਾ ਹੋਰ ਤੇਜ

ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ

ਫਿਰੋਜ਼ਪੁਰ, 24 ਜੂਨ 2026:  ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਵੱਲੋਂ ਦਿੱਤੇ ਐਕਸ਼ਨ ਤਹਿਤ ਅੱਜ ਪ੍ਰਧਾਨ ਪਿੱਪਲ  ਸਿੰਘ ਸਿੱਧੂ, ਜਨਰਲ ਸਕੱਤਰ ਸੋਨੂ ਕਸ਼ਯਪ ਅਤੇ ਵਿੱਤ ਸਕੱਤਰ ਪ੍ਰਦੀਪ ਵਿਨਾਇਕ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਖਿਲਾਫ ਗੇਟ ਰੈਲੀ ਕਰ ਕੇ ਨਾਅਰੇਬਾਜੀ ਕੀਤੀ ਗਈ।  ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

              ਇਸ ਮੌਕੇ ਪੀ.ਐਸ.ਐਮ.ਯੂ ਯੂਨੀਅਨ ਦੇ ਜਿਲ੍ਹਾਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀ.ਪੀ.ਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜਨਰਲ ਸਕੱਤਰ ਅਤੇ ਵਿੱਤ ਸਕੱਤਰ ਪ੍ਰਦੀਪ ਵਿਨਾਇਕ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜਨ ਲਈ ਵੱਡੇ ਐਕਸ਼ਨ ਕੀਤੇ ਜਾ ਰਹੇ ਹਨ, ਜੋ ਤੋਂ ਅੱਜ ਤੋਂ ਡਿਪਟੀ ਕਮਿਸ਼ਨਰ ਦਫਤਰਾਂ ਬਾਹਰ ਗੈਟ ਰੈਲੀਆਂ ਕਰ ਕੇ ਸ਼ੁਰੂ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ 1 ਜੁਲਾਈ ਤੋਂ 10 ਜੁਲਾਈ 2026 ਤੱਕ ਪੰਜਾਬ ਦੇ ਮੰਤਰੀਆਂ ਤੇ ਐਮ.ਐਲ.ਏ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਚੇਤਾਵਨੀ ਪੱਤਰ ਸੌਂਪੇ ਜਾਣਗੇ ਅਤੇ 17 ਜੁਲਾਈ ਨੂੰ ਮੁਹਾਲੀ ਵਿਖੇ ਇੱਕ ਵਿਸ਼ਾਲ ਮਹਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਜੇਕਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਵਿਸ਼ਾਲ ਰੈਲੀ ਤੋਂ ਬਾਅਦ ਮੁਕੰਮਲ ਹੜਤਾਲ ਦਾ ਐਲਾਨ ਕਰ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

                   ਉਨ੍ਹਾਂ ਆਪਣੇ ਸੰਬੋਧਨ ਦੌਰਾਨ ਮੁਲਾਜ਼ਮਾਂ ਦੀਆਂ ਮੁੱਖ ਮੰਗਾ ਜਿਵੇਂ ਕਿ 18 ਫੀਸਦੀ ਮਹਿੰਗਾਈ ਭੱਤਾ (DA) ਤੁਰੰਤ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਮੁਕੰਮਲ ਤੌਰ ‘ਤੇ ਬਹਾਲ ਕਰਨ, ਹਰ ਤਰ੍ਹਾਂ ਦੇ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨ, ਪ੍ਰੋਬੇਸ਼ਨ ਪੀਰੀਅਡ ਦਾ ਖ਼ਾਤਮਾ ਕਰਨ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕਰਨ, 200 ਰੁਪਏ ਜਜ਼ੀਆ ਟੈਕਸ (ਪ੍ਰੋਫੈਸ਼ਨਲ ਟੈਕਸ) ਖ਼ਤਮ ਕਰਨ ਆਦਿ ਬਾਰੇ ਜਿਕਰ ਕੀਤਾ। ਉਨ੍ਹਾਂ ਕਿ ਸਰਕਾਰ ਜਲਦੀ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

          ਇਸ ਮੌਕੇ ਜਸਪਾਲ ਸਿੰਘ ਰਿਟਾਂ. ਡੀਐਸਪੀ, ਰਾਕੇਸ਼ ਸ਼ਰਮਾ (ਪੀਐਸਪੀਸੀਐਲ), ਸੁਰਿੰਦਰ ਸ਼ਰਮਾ, ਗੁਰਪ੍ਰਤਾਪ ਸਿੰਘ ਪ੍ਰਧਾਨ ਪੈਨਸ਼ਨਰ, ਕੇ.ਐਲ ਗਾਬਾ, ਅਜੀਤ ਸਿੰਘ ਸੋਢੀ, ਐਮ.ਕੇ ਮਾਗੰਟ, ਮਹਿੰਦਰ ਸਿੰਘ ਜੰਗਲਾਤ ਵਿਭਾਗ, ਹਰਜੀਤ ਸਿੰਘ ਈਟੀਯੂ, ਰਾਮ ਪ੍ਰਸਾਦ, ਨਰਿੰਦਰ ਸ਼ਰਮਾ, ਸੰਗਤ ਰਾਮ, ਸ਼ਭੇਗ ਸਿੰਘ, ਪਰਮਵੀਰ ਮੌਂਗਾ, ਸੰਦੀਪ ਦਿਓਲ, ਜਸਮੀਤ ਸੈਨੀ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button