Ferozepur News

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ, ਪਿੱਪਲ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ, ਪਿੱਪਲ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦਾ ਗਠਨ, ਪਿੱਪਲ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਫਿਰੋਜ਼ਪੁਰ, (25-6-2026): ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਹਾਜ਼ਰ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਇੱਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਦੇ ਪ੍ਰਧਾਨ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਗਿਆ।

ਇਸ ਤੋਂ ਇਲਾਵਾ ਬਿਜਲੀ ਬੋਰਡ ਦੇ ਰਕੇਸ਼ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਿਟਾਇਰਡ ਡੀਐਸਪੀ ਜਸਪਾਲ ਸਿੰਘ ਨੂੰ ਕੈਸ਼ੀਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸਮੂਹ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button