ਅਨਿਲ ਬਾਗ਼ੀ ਹਸਪਤਾਲ ਵੱਲੋਂ ਹਰ ਪਿੰਡ ਸਿਹਤ ਅਭਿਆਨ ਤਹਿਤ ਝੋਕ ਟਹਿਲ ਸਿੰਘ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਅਨਿਲ ਬਾਗ਼ੀ ਹਸਪਤਾਲ ਵੱਲੋਂ ਹਰ ਪਿੰਡ ਸਿਹਤ ਅਭਿਆਨ ਤਹਿਤ ਝੋਕ ਟਹਿਲ ਸਿੰਘ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
ਫਿਰੋਜ਼ਪੁਰ, 1-7-2026: ਜ਼ਿਲ੍ਹਾ ਫਿਰੋਜ਼ਪੁਰ ਦਾ ਨਾਮੀ ਹਸਪਤਾਲ ਅਨਿਲ ਬਾਗ਼ੀ ਵੱਲੋਂ ‘’ਹਰ ਪਿੰਡ ਸਿਹਤ ਅਭਿਆਨ’’ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ ਨੇੜਲੇ ਪਿੰਡਾਂ ਦੇ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਉਥੇ ਕਰੀਬ 200 ਤੋਂ ਵਧੇਰੇ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।
ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੇ ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ (BP) ਅਤੇ ਈਸੀਜੀ ਟੈਸਟ ਮੁਫ਼ਤ ਕੀਤੇ ਗਏ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਉਨ੍ਹਾਂ ਦੀ ਬਿਮਾਰੀ ਅਨੁਸਾਰ ਸਿਹਤ ਸੰਬੰਧੀ ਸਲਾਹ ਦਿੱਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾ ਨੇ ਦੱਸਿਆ ਕਿ ‘‘ਹਰ ਪਿੰਡ ਸਿਹਤ ਅਭਿਆਨ’’ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ, ਤਾਂ ਜੋ ਹਰ ਵਿਅਕਤੀ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚ ਸਕਣ। ਇਸ ਮੌਕੇ ਇਲਾਕੇ ਦੇ ਮੋਹਤਵਾਰ ਵਿਅਕਤੀਆਂ ਅਤੇ ਸਮਾਜ ਸੇਵੀ ਆਗੂਆਂ ਨੇ ਬਾਗ਼ੀ ਹਸਪਤਾਲ ਫਿਰੋਜ਼ਪੁਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਡਾਕਟਰਾਂ ਦੀ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਬੰਧਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ”ਹਰ ਪਿੰਡ ਸਿਹਤ ਅਭਿਆਨ’’ ਤਹਿਤ ਇਸ ਤਰ੍ਹਾਂ ਦੇ ਲੋਕ-ਭਲਾਈ ਕਾਰਜ ਜਾਰੀ ਰਹਿਣਗੇ।





