Ferozepur News

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1.71 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1.71 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1.71 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

ਫ਼ਿਰੋਜ਼ਪੁਰ, 6 ਜੁਲਾਈ, 2026: ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿੱਚ ਕਸੂਰੀ ਗੇਟ ਤੋਂ ਬਾਰੇ ਕੇ ਚੌਂਕ ਤੱਕ 4.40 ਕਿਲੋਮੀਟਰ ਅਤੇ ਕਿਲ੍ਹੇ ਵਾਲਾ ਚੌਂਕ ਤੋਂ ਬਸਤੀ ਭੱਟੀਆਂ ਵਾਲੀ ਤੱਕ 1.65 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਸ਼ਾਮਲ ਹੈ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ‘ਤੇ ਲਗਭਗ 1.71 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਖੇਤਰ ਵਿੱਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

Related Articles

Leave a Reply

Your email address will not be published. Required fields are marked *

Back to top button