Ferozepur News

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀ ਵਿਦਿਆਰਥਣ ਕੁਲਬੀਰ ਕੌਰ ਨੂੰ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ, ਨਵੀਂ ਦਿੱਲੀ ਵੱਲੋਂ 27,000 ਰੁਪਏ ਦੀ ਸਕਾਲਰਸ਼ਿਪ ਪ੍ਰਾਪਤ

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀ ਵਿਦਿਆਰਥਣ ਕੁਲਬੀਰ ਕੌਰ ਨੂੰ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ, ਨਵੀਂ ਦਿੱਲੀ ਵੱਲੋਂ 27,000 ਰੁਪਏ ਦੀ ਸਕਾਲਰਸ਼ਿਪ ਪ੍ਰਾਪਤ

ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀ ਵਿਦਿਆਰਥਣ ਕੁਲਬੀਰ ਕੌਰ ਨੂੰ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ, ਨਵੀਂ ਦਿੱਲੀ ਵੱਲੋਂ 27,000 ਰੁਪਏ ਦੀ ਸਕਾਲਰਸ਼ਿਪ ਪ੍ਰਾਪਤ

ਫਿਰੋਜ਼ਪੁਰ, 9-7-2026: ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਸਿੱਖਿਆ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸੰਬੰਧਤ ‘ਏ’ ਪਲੱਸ ਗ੍ਰੇਡ ਪ੍ਰਾਪਤ ਕਾਲਜ ਹੈ। ਇਹ ਸੰਸਥਾ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੇ ਆਸ਼ੀਰਵਾਦ, ਚੇਅਰਪਰਸਨ ਡਾ. ਅਗਨੀਜ਼ ਢਿੱਲੋਂ,  ਸ੍ਰੀ ਅਜੈ ਬੱਤਾ, ਸਕੱਤਰ ਜੀ ਦੇ ਕੁਸ਼ਲ ਮਾਰਗਦਰਸ਼ਨ ਅਤੇ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਸ਼ਰਮਾ ਦੇ ਯਤਨਾਂ ਸਦਕਾ ਸਿੱਖਿਆ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਲਗਾਤਾਰ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਪਰਮ ਪੂਜਨੀਯ ਭਗਵਾਨ ਦੇਵ ਆਤਮਾ ਜੀ ਵੱਲੋਂ ਸਾਲ 1934 ਵਿੱਚ ਸਥਾਪਿਤ ਇਹ ਸੰਸਥਾ ਇਸਤਰੀ ਸਸ਼ਕਤੀਕਰਨ ਲਈ ਨਿਰੰਤਰ ਕਾਰਜਸ਼ੀਲ ਹੈ।

ਇਸੇ ਕੜੀ ਤਹਿਤ ਕਾਲਜ ਦੀ ਐੱਮ.ਏ. (ਆਨਰਜ਼) ਪੰਜਾਬੀ ਦੀ ਵਿਦਿਆਰਥਣ ਕੁਲਬੀਰ ਕੌਰ, ਪੁੱਤਰੀ ਸਰਦਾਰ ਜਸਵੀਰ ਸਿੰਘ (ਰੋਲ ਨੰ. 20250783) ਨੂੰ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ, ਨਿਸ਼ਕਾਮ ਭਵਨ, ਬੀ-ਬਲਾਕ, ਤਿਲਕ ਵਿਹਾਰ, ਤਿਲਕ ਨਗਰ, ਨਵੀਂ ਦਿੱਲੀ–110018 ਵੱਲੋਂ 27,000 ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ। ਇਹ ਸਕਾਲਰਸ਼ਿਪ ਚੈੱਕ ਨੰਬਰ 004517, ਮਿਤੀ 25 ਜੂਨ 2026 ਰਾਹੀਂ ਵਿਦਿਆਰਥਣ ਦੇ ਨਾਮ ਜਾਰੀ ਕੀਤੀ ਗਈ।

ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਸ਼ਰਮਾ ਨੇ ਕੁਲਬੀਰ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕਾਲਰਸ਼ਿਪ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਪ੍ਰਦਾਨ ਕਰਦੀਆਂ ਹਨ। ਕਾਲਜ ਪਰਿਵਾਰ ਨੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆਤਮਕ ਵਿਕਾਸ ਲਈ ਇਸ ਤਰ੍ਹਾਂ ਦਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ।

ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਤ ਕਾਲਜਾਂ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਇੱਕਮਾਤਰ ਅਜਿਹਾ ਕਾਲਜ ਰਿਹਾ, ਜਿਸ ਨੇ ਸਭ ਤੋਂ ਵੱਧ ਵਿਦਿਆਰਥਣਾਂ ਨੂੰ ਵੱਖ-ਵੱਖ ਸਕਾਲਰਸ਼ਿਪ ਦਾ ਲਾਭ ਦਿਵਾ ਕੇ ਮੋਹਰੀ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਨਵੇਂ ਅਕਾਦਮਿਕ ਸੈਸ਼ਨ 2026–27 ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਕਾਲਜ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਤੋਂ ਵੀ ਵਿਦਿਆਰਥਣਾਂ ਹੋਸਟਲ ਵਿੱਚ ਰਹਿ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਦੀ ਸ਼ੁਰੂਆਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸਨ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਯੋਗ ਵਿਦਿਆਰਥਣਾਂ ਦੇ ਸਕਾਲਰਸ਼ਿਪ ਫਾਰਮ ਖੁਦ ਭਰਵਾ ਕੇ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਨਿਰੰਤਰ ਯਤਨਸ਼ੀਲ ਹੈ।

Related Articles

Leave a Reply

Your email address will not be published. Required fields are marked *

Back to top button