Ferozepur News

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕ ਹੋ ਰਹੇ ਹਨ ਤੰਦਰੁਸਤ: ਡੀ.ਸੀ.

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕ ਹੋ ਰਹੇ ਹਨ ਤੰਦਰੁਸਤ: ਡੀ.ਸੀ.

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕ ਹੋ ਰਹੇ ਹਨ ਤੰਦਰੁਸਤ: ਡੀ.ਸੀ.
ਫ਼ਿਰੋਜ਼ਪੁਰ, 9 ਜੁਲਾਈ 2026 ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਅਤੇ ਨਿਰੋਗ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ.ਐੱਮ. ਦੀ ਯੋਗਸ਼ਾਲਾ ਪਹਿਲ ਨਾਲ ਲੋਕਾਂ ਦਾ ਰੁਝਾਨ ਯੋਗਾ ਵੱਲ ਕਾਫ਼ੀ ਵਧਿਆ ਹੈ। ਇਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਰ ਰੋਜ਼ ਸਵੇਰੇ ਅਤੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਉਠਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗਾ ਨੂੰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਤਜਰਬੇਕਾਰ ਯੋਗਾ ਟਰੇਨਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਕਲਾਸਾਂ ਵਿੱਚ ਹਰ ਉਮਰ ਵਰਗ ਦੇ ਲੋਕ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਆਪਣੀ ਸਰੀਰਕ ਤੇ ਮਾਨਸਿਕ ਸਿਹਤ ਵਿੱਚ ਸਕਾਰਾਤਮਕ ਬਦਲਾਅ ਮਹਿਸੂਸ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਸੀ.ਐੱਮ. ਦੀ ਯੋਗਸ਼ਾਲਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਪਹਿਲ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮੁਹੱਲੇ ਜਾਂ ਪਿੰਡ ਦੇ ਘੱਟੋ-ਘੱਟ 25 ਵਿਅਕਤੀ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਦੇ ਇੱਛੁਕ ਹੋਣ ਤਾਂ ਪੰਜਾਬ ਸਰਕਾਰ ਵੱਲੋਂ ਉਥੇ ਮੁਫ਼ਤ ਯੋਗਾ ਕਲਾਸਾਂ ਲਈ ਯੋਗ ਟਰੇਨਰ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਜਾਂ ਹੋਰ ਜਾਣਕਾਰੀ ਲਈ 76694-00500 ਤੇ ਮਿਸਡ ਕਾਲ ਜਾਂ ਮੋਬਾਈਲ ਨੰਬਰ 78888-40115 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਕੇ ਵੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲਿਆ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button