Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਕਰਕੇ ਕਿਸਾਨੀ ਨੂੰ ਬਚਾਉਣ ਵਾਲੇ ਸੰਘਰਸ਼ਾਂ ਦੀ ਕੀਤੀ ਵਿਉਂਤਬੰਦੀ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਕਰਕੇ ਕਿਸਾਨੀ ਨੂੰ ਬਚਾਉਣ ਵਾਲੇ ਸੰਘਰਸ਼ਾਂ ਦੀ ਕੀਤੀ ਵਿਉਂਤਬੰਦੀ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਕਰਕੇ ਕਿਸਾਨੀ ਨੂੰ ਬਚਾਉਣ ਵਾਲੇ ਸੰਘਰਸ਼ਾਂ ਦੀ ਕੀਤੀ ਵਿਉਂਤਬੰਦੀ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ

10-7-2026: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਅਮਰਦਾਸ ਜੀ ਦੇ ਅਸਥਾਨ ਨੇੜੇ ਮੱਖੂ ਸਥਿਤ ਨੈਸ਼ਨਲ ਹਾਈਵੇ-54 ਬਠਿੰਡਾ-ਅੰਮ੍ਰਿਤਸਰ ਤੇ ਹੋਈ।

ਮੀਟਿੰਗ ਬਾਬਤ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਦੱਸਿਆ ਕਿ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਸੱਦੇ ਤਹਿਤ 15 ਜੁਲਾਈ ਨੂੰ ਮੋਟਰ ਸਾਈਕਲ ਮਾਰਚ ਕਰਕੇ ਭਾਰਤ-ਅਮਰੀਕਾ ਦੇ ਕਾਰਪੋਰੇਟ ਘਰਾਣਿਆਂ ਦੇ ਪੱਖੀ ਕੀਤੇ ਜਾ ਰਹੇ ਟਰੇਡ ਡੀਲ ਸਮਝੋਤੇ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਤੇ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ।21 ਜੁਲਾਈ ਨੂੰ ਦਿੱਲੀ ਕਿਸਾਨ ਘਾਟ ਵਿਖੇ ਹੋਣ ਜਾ ਰਹੀ ਕਿਸਾਨ ਮਜ਼ਦੂਰ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਈਏ।

ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕੀ ਕੇਂਦਰ ਸਰਕਾਰ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਦੁਬਾਰਾ ਲੈਂਡ ਪੋਲਿੰਗ ਪੋਲਸੀ ਲਿਆ ਕੇ ਇੱਕ ਵਾਰ ਫਿਰ ਭਾਜਪਾ ਦੀ ਬੀ ਟੀਮ ਹੋਣ ਦਾ ਸਕੇਤ ਦਿੱਤਾ ਹੈ ਤੇ ਜੋ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਕਦੇ ਵੀ ਇਸ ਪਾਲਿਸੀ ਨੀਤੀ ਨੂੰ ਪ੍ਰਵਾਨ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਅੱਗੇ ਚਿਤਾਵਨੀ ਦਿੰਦਿਆਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਹੋ ਜਿਹੇ ਲੋਕ ਮਾਰੂ ਫੈਸਲੇ ਰੱਦ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ਾਂ ਦੇ ਐਲਾਨ ਕੀਤੇ ਜਾਣਗੇ ਜਿਸ ਦੀ ਜਿੰਮੇਵਾਰ ਮੌਜੂਦਾ ਸਰਕਾਰਾਂ ਹੋਣਗੀਆਂ ਤੇ ਭਾਜਪਾ ਦੇ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦਿੱਤੇ ਜਾ ਰਹੇ ਨਫ਼ਰਤ ਭਰੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੁਤਲਾ ਫੂਕਿਆ।

ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲੀ ਵਸਤੀ, ਗੁਰਮੀਤ ਸਿੰਘ,ਬਿੰਦਰ ਸਿੰਘ ਠੇਕੇਦਾਰ, ਬਾਜ਼ ਸਿੰਘ ਫੈਮੀਵਾਲਾ,ਜਗਰੂਪ ਸਿੰਘ, ਸਤਨਾਮ ਸਿੰਘ , ਲਖਵੀਰ ਸਿੰਘ ਟਿੱਬੀ ਰਾਈਆਂ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ,ਪਿਆਰਾ ਸਿੰਘ, ਗੁਰਦਿਆਲ ਸਿੰਘ, ਸ਼ਮਸ਼ੇਰ ਸਿੰਘ ਗੋਰਾ ਕਿੱਲੀ ਬੋਤਲਾ,ਭਜਨ ਸਿੰਘ ਜੋਗੇਵਾਲਾ, ਤਰਸੇਮ ਸਿੰਘ ਬਾਹਰ ਵਾਲੀ, ਕੁਲਦੀਪ ਸਿੰਘ ਖੰਡੂਰ, ਸਤਨਾਮ ਸਿੰਘ ਮਾਹਲੇ ਵਾਲਾ,ਭਜਨ ਸਿੰਘ ਵਾੜਾ ਕਾਲੀ ਰੋਣ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਬੂਹ , ਸੁਖਚੈਨ ਸਿੰਘ ਲੱਲੇ , ਜਰਨੈਲ ਸਿੰਘ ਵਾਲਾ ਜੱਟਾਂ, ਦਵਿੰਦਰ ਸਿੰਘ,ਬੱਗਾ ਸਿੰਘ ਨਿਜ਼ਾਮੀ ਵਾਲਾ ਆਦਿ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button