Ferozepur News

ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਲੈ ਕੇ ਸਵੀਪ ਟੀਮ ਵੱਲੋਂ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ

104 ਸਾਲਾ ਵੈਟਰਨ ਐਥਲੀਟ ਜਗਤਾਰ ਸਿੰਘ ਅਤੇ ਉਨ੍ਹਾਂ ਦੀ 100 ਸਾਲਾ ਧਰਮ ਪਤਨੀ ਦੇ ਵੀ ਭਰੇ ਗਏ ਐਨਿਊਮਰੇਸ਼ਨ ਫਾਰਮ

ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਲੈ ਕੇ ਸਵੀਪ ਟੀਮ ਵੱਲੋਂ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ

ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਲੈ ਕੇ ਸਵੀਪ ਟੀਮ ਵੱਲੋਂ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ

104 ਸਾਲਾ ਵੈਟਰਨ ਐਥਲੀਟ ਜਗਤਾਰ ਸਿੰਘ ਅਤੇ ਉਨ੍ਹਾਂ ਦੀ 100 ਸਾਲਾ ਧਰਮ ਪਤਨੀ ਦੇ ਵੀ ਭਰੇ ਗਏ ਐਨਿਊਮਰੇਸ਼ਨ ਫਾਰਮ

ਫਿਰੋਜ਼ਪੁਰ, 11 ਜੁਲਾਈ 2026: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਨੂੰ ਹੋਰ ਵੱਧ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਸਵੀਪ ਟੀਮ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪਹੁੰਚ ਕੇ ਅਧਿਆਪਕਾਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਐੱਸ.ਆਈ.ਆਰ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਡਾ.ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਿਰੋਜ਼ਪੁਰ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਸਹੀ ਅਤੇ ਅਪਡੇਟ ਜਾਣਕਾਰੀ ਦਰਜ ਕਰਵਾਉਣ ਲਈ ਲੋਕ ਉਤਸ਼ਾਹ ਨਾਲ ਐਨਿਊਮਰੇਸ਼ਨ ਫਾਰਮ ਭਰ ਰਹੇ ਹਨ ਅਤੇ ਚੋਣ ਕਮਿਸ਼ਨ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਅਧਿਆਪਕਾਂ ਅਤੇ ਹਾਜ਼ਰ ਲੋਕਾਂ ਵੱਲੋਂ ਐੱਸ.ਆਈ.ਆਰ ਅਤੇ ਐਨਿਊਮਰੇਸ਼ਨ ਫਾਰਮ ਸਬੰਧੀ ਕਈ ਮਹੱਤਵਪੂਰਨ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਸਵੀਪ ਟੀਮ ਵੱਲੋਂ ਵਿਸਥਾਰ ਨਾਲ ਅਤੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਜ਼ਿਆਦਾਤਰ ਸਵਾਲ ਵਿਦੇਸ਼ ਵਿੱਚ ਪੜ੍ਹ ਰਹੇ ਜਾਂ ਰਹਿ ਰਹੇ ਪਰਿਵਾਰਕ ਮੈਂਬਰਾਂ ਦੀ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼, ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਨਾਲ ਸਬੰਧਿਤ ਸਨ। ਟੀਮ ਨੇ ਸਪੱਸ਼ਟ ਕੀਤਾ ਕਿ ਯੋਗ ਨਾਗਰਿਕ ਆਪਣੇ ਸੰਬੰਧਿਤ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਤ ਪ੍ਰਕਿਰਿਆ ਰਾਹੀਂ ਆਪਣੀ ਜਾਣਕਾਰੀ ਅਪਡੇਟ ਕਰਵਾ ਸਕਦੇ ਹਨ।
ਇਸ ਮੌਕੇ ਕਨਾਲ ਕਲੋਨੀ, ਫਿਰੋਜ਼ਪੁਰ ਵਿਖੇ 104 ਸਾਲਾ ਵੈਟਰਨ ਐਥਲੀਟ ਜਗਤਾਰ ਸਿੰਘ ਅਤੇ ਉਨ੍ਹਾਂ ਦੀ 100 ਸਾਲਾ ਧਰਮ ਪਤਨੀ ਦੇ ਐਨਿਊਮਰੇਸ਼ਨ ਫਾਰਮ ਵੀ ਭਰੇ ਗਏ। ਇਸ ਪ੍ਰੇਰਨਾਦਾਇਕ ਮੌਕੇ ਨੇ ਇਹ ਸੰਦੇਸ਼ ਦਿੱਤਾ ਕਿ ਲੋਕਤੰਤਰ ਵਿੱਚ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਮਹੱਤਵਪੂਰਨ ਹੈ ਅਤੇ ਉਮਰ ਕਿਸੇ ਵੀ ਤਰ੍ਹਾਂ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਵਿੱਚ ਰੁਕਾਵਟ ਨਹੀਂ ਬਣਦੀ।

ਡਾ. ਸਤਿੰਦਰ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਵਿੱਚ ਸਰਗਰਮ ਹਿੱਸਾ ਲੈਣ, ਆਪਣੇ ਐਨਿਊਮਰੇਸ਼ਨ ਫਾਰਮ ਸਮੇਂ ਸਿਰ ਭਰਨ, ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਯੋਗ ਵੋਟਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ, ਤਾਂ ਜੋ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ ਅਤੇ ਅੱਪਡੇਟ ਬਣਾਇਆ ਜਾ ਸਕੇ।
ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਈਸ਼ਵਰ ਸ਼ਰਮਾ ਮੀਡੀਆ ਕੋਆਰਡੀਨੇਟਰ, ਲਖਵਿੰਦਰ ਸਿੰਘ ਸਵੀਪ ਕੋਆਰਡੀਨੇਟਰ, ਸ੍ਰੀ ਵਿਦਿਆ ਸ਼ੰਕਰ ਭਾਰਤੀ ਬੀ.ਐਲ.ਓ., ਰਵੀਇੰਦਰ ਸਿੰਘ ਸਹਾਇਕ ਕੋਆਰਡੀਨੇਟਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button