Ferozepur News

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਸਥਾਨ ਹਰੀਕੇ ਹੈੱਡ ਵਿਖੇ ਇਨਸਾਫਪਸੰਦ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਮਸ਼ਾਲ ਮਾਰਚ

ਖਾਲੜਾ ਜੀ 'ਤੇ ਬਣੀ ਫ਼ਿਲਮ ਨੂੰ ਦੁਨੀਆ ਭਰ ਵਿੱਚ ਰਿਲੀਜ਼ ਕਰਨ, ਯਾਦਗਾਰ ਬਣਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਸਥਾਨ ਹਰੀਕੇ ਹੈੱਡ ਵਿਖੇ ਇਨਸਾਫਪਸੰਦ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਮਸ਼ਾਲ ਮਾਰਚ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਸਥਾਨ ਹਰੀਕੇ ਹੈੱਡ ਵਿਖੇ ਇਨਸਾਫਪਸੰਦ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਮਸ਼ਾਲ ਮਾਰਚ

ਖਾਲੜਾ ਜੀ ‘ਤੇ ਬਣੀ ਫ਼ਿਲਮ ਨੂੰ ਦੁਨੀਆ ਭਰ ਵਿੱਚ ਰਿਲੀਜ਼ ਕਰਨ, ਯਾਦਗਾਰ ਬਣਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ

ਫ਼ਿਰੋਜ਼ਪੁਰ 12 ਜੁਲਾਈ, 2026: ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ ਸ਼ਹੀਦ ਸਰਦਾਰ ਜਸਵੰਤ ਸਿੰਘ ਖਾਲੜਾ ਜੀ ਦੇ ਸ਼ਹਾਦਤ ਸਥਾਨ ਹਰੀਕੇ ਹੈੱਡ ਵਿਖੇ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਇਨਸਾਫਪਸੰਦ ਜਥੇਬੰਦੀਆਂ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਉਪਰੰਤ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਕਿਸਾਨ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਪ੍ਰੋਗਰਾਮ ਦੌਰਾਨ ਆਗੂਆਂ ਨੇ ਆਪਣੇ ਸੰਬੋਧਨਾਂ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਨਿਭਾਈ ਗਈ ਇਤਿਹਾਸਕ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬੇਕਸੂਰ ਨੌਜਵਾਨਾਂ ਦੇ ਜਬਰੀ ਗਾਇਬ ਕੀਤੇ ਜਾਣ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਦੁਨੀਆ ਸਾਹਮਣੇ ਰੱਖਿਆ, ਜਿਸ ਲਈ ਉਨ੍ਹਾਂ ਨੂੰ ਆਪਣੀ ਸ਼ਹਾਦਤ ਦੇਣੀ ਪਈ। ਆਗੂਆਂ ਨੇ ਕਿਹਾ ਕਿ ਅੱਜ ਵੀ ਉਨ੍ਹਾਂ ਦੀ ਕੁਰਬਾਨੀ ਇਨਸਾਫ, ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲਿਆਂ ਲਈ ਪ੍ਰੇਰਣਾ ਸਰੋਤ ਹੈ। ਇਸ ਮੌਕੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਹਰੀਕੇ ਹੈੱਡ ਤੋਂ ਰਾਜਸਥਾਨ ਫੀਲਰ ਤੱਕ ਮਸ਼ਾਲ ਮਾਰਚ ਕੱਢਿਆ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਪੰਜਾਬ ਸਮੇਤ ਪੂਰੀ ਦੁਨੀਆ ਦੇ ਸਿਨੇਮਾ ਘਰਾਂ ਵਿੱਚ ਬਿਨਾਂ ਕਿਸੇ ਰੋਕ-ਟੋਕ ਦੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਤੋਂ ਜਾਣੂ ਹੋ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ/ਸਤਲੁਜ ਦਰਿਆ ਦੇ ਕੰਢੇ, ਜਿੱਥੇ ਭਾਈ ਖਾਲੜਾ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਯਾਦਗਾਰੀ ਸਥਾਨ ਹੈ, ਉੱਥੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਮੂਹ ਸ਼ਹੀਦਾਂ ਦੀ ਇੱਕ ਸ਼ਾਨਦਾਰ ਯਾਦਗਾਰ ਉਸਾਰੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਦੇ ਸਮੂਹ ਬੇਕਸੂਰ ਸਿੱਖ ਅਤੇ ਪੰਜਾਬੀ ਨੌਜਵਾਨਾਂ, ਮਰਦਾਂ ਅਤੇ ਔਰਤਾਂ ਦੇ ਕਤਲਾਂ ਅਤੇ ਜਬਰੀ ਗਾਇਬ ਕੀਤੇ ਜਾਣ ਨਾਲ ਸੰਬੰਧਿਤ ਪੂਰੀ ਸੱਚਾਈ ਜਨਤਕ ਕੀਤੀ ਜਾਵੇ ਅਤੇ ਉਸ ਸਮੇਂ ਦੇ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਸਮੇਤ ਇਸ ਮਾਮਲੇ ਨਾਲ ਜੁੜੇ ਸਾਰੇ ਦੋਸ਼ੀਆਂ ਦੀ ਭੂਮਿਕਾ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾਵਾਂ ਯਕੀਨੀ ਬਣਾਈਆਂ ਜਾਣ।

ਆਗੂਆਂ ਨੇ ਕਿਹਾ ਕਿ ਇਨਸਾਫ ਦੀ ਪ੍ਰਾਪਤੀ ਅਤੇ ਸ਼ਹੀਦਾਂ ਦੀ ਯਾਦ ਨੂੰ ਸਤਿਕਾਰ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮਕਸਦ ਲਈ ਸੰਘਰਸ਼ ਭਵਿੱਖ ਵਿੱਚ ਵੀ ਜਾਰੀ ਰਹੇਗਾ। ਇਸ ਮੌਕੇ ਦਲਵਿੰਦਰ ਸਿੰਘ ਸ਼ੇਰਖਾਂ, ਸਰਬਜੀਤ ਸਿੰਘ ਭਾਵੜਾ, ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਪਾਲ ਸਿੰਘ, ਜਗਵਿੰਦਰ ਸਿੰਘ, ਗੁਰਜੀਤ ਸਿੰਘ, ਨਛੱਤਰ ਸਿੰਘ ਮਲਸੀਆਂ, ਜਗਸੀਰ ਸਿੰਘ, ਰਵਿੰਦਰ ਸਿੰਘ, ਸੂਰਤ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button