ਭਾਰਤ–ਅਮਰੀਕਾ ਟਰੇਡ ਡੀਲ ਖ਼ਿਲਾਫ਼ ਕਿਸਾਨਾਂ–ਮਜ਼ਦੂਰਾਂ ਦਾ ਵਿਸ਼ਾਲ ਮੋਟਰਸਾਈਕਲ ਮਾਰਚ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਭਾਰਤ–ਅਮਰੀਕਾ ਟਰੇਡ ਡੀਲ ਖ਼ਿਲਾਫ਼ ਕਿਸਾਨਾਂ–ਮਜ਼ਦੂਰਾਂ ਦਾ ਵਿਸ਼ਾਲ ਮੋਟਰਸਾਈਕਲ ਮਾਰਚ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਫਿਰੋਜ਼ਪੁਰ, 15 ਜੁਲਾਈ: ਦੇਸ਼ ਬਚਾਓ ਮੋਰਚੇ ਦੀ ਅਗਵਾਈ ਹੇਠ ਭਾਰਤ–ਅਮਰੀਕਾ ਟਰੇਡ ਡੀਲ ਦੇ ਪ੍ਰਸਤਾਵਿਤ ਸਮਝੌਤੇ ਦੇ ਵਿਰੋਧ ਵਿੱਚ ਅੱਜ ਫਿਰੋਜ਼ਪੁਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਸ ਮਾਰਚ ਵਿੱਚ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮੋਟਰਸਾਈਕਲ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਭਾਰਤ–ਅਮਰੀਕਾ ਟਰੇਡ ਡੀਲ ਨਾਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸੇ ਵੀ ਅਜਿਹੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਸਮੇਤ ਸਾਰੇ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਸੁਰਜੀਤ ਸਿੰਘ ਫੌਜੀ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਰਣਜੀਤ ਸਿੰਘ ਖੱਚਰ ਵਾਲਾ, ਅਮਨਦੀਪ ਸਿੰਘ ਕੱਚਰਭੰਨ,ਗੁਰਮੇਲ ਸਿੰਘ ਫੱਤੇਵਾਲਾ,ਹਰਫੂਲ ਸਿੰਘ ਦੂਲੇਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਗੁਰਮੇਲ ਸਿੰਘ ਜੀਆ ਬੱਗਾ, ਵੀਰ ਸਿੰਘ ਨਿਜਾਮਦੀਨ ਵਾਲਾ, ਬਲਰਾਜ ਸਿੰਘ ਫੇਰੋਕੇ, ਕੇਵਲ ਸਿੰਘ ਵਾਹਕਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ,ਗੁਰਨਾਮ ਸਿੰਘ ਅਲੀਕੇ, ਮੰਗਲ ਸਿੰਘ ਸਵਾਈਕੇ, ਗੁਰਬਖਸ਼ ਸਿੰਘ ਪੰਜਗਰਾਈਂ, ਮੱਖਣ ਸਿੰਘ ਵਾੜਾ, ਜਸਵਿੰਦਰ ਸਿੰਘ, ਨਿਰਮਲ ਸਿੰਘ ਟਿੱਡਵਾਂ (ਕੋਟ ਬੁੱਢਾ) ਗੁਰਬਾਜ ਸਿੰਘ,ਕਾਬਲ ਸਿੰਘ, ਸੁਖਜੀਤ ਸਿੰਘ (ਬਹਿਰਾਮ ਕੇ)ਆਦਿ ਆਗੂ ਹਾਜ਼ਰ ਸਨ।






