ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 18 ਜੁਲਾਈ, 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 18 ਜੁਲਾਈ, 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ
ਫਿਰੋਜ਼ਪੁਰ 15 ਜੁਲਾਈ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰੀ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦੇ ਹਨ ਤਾਂ ਸੰਬੰਧਤ ਅਦਾਲਤ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ।
ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਇਹ ਲੋਕ ਅਦਾਲਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਵੱਧ—ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਲੈਡਲਾਇਨ ਨੰਬਰ 01632—235034 ਅਤੇ ਟੋਲ ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।





